ਪੰਜਾਬ ਚ ਠੇਕੇ ਤੇ ਜਮੀਨਾਂ ਦੇਣ ਵਾਲੇ ਦੇਖਲੋ ਇਹ ਵੱਡੀ ਖਬਰ ਕਈ ਵਾਰ ਏਦਾਂ ਵੀ ਹੋ ਜਾਂਦਾ – ਪਿਆ ਇਹ ਸਿਆਪਾ

ਆਈ ਤਾਜ਼ਾ ਵੱਡੀ ਖਬਰ 

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਪਹਿਲਾਂ ਹੀ ਕਿਸਾਨਾਂ ਵੱਲੋਂ ਲੰਮਾ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਸਾਲ 26 ਨਵੰਬਰ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਜਿਥੇ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਬਹੁਤ ਸਾਰੇ ਕਿਸਾਨ ਜਮੀਨ ਨਾਲ ਸਬੰਧਤ ਕੁਝ ਮਾਮਲੇ ਨੂੰ ਲੈ ਕੇ ਆਪਸ ਵਿੱਚ ਹੀ ਉਲਝ ਪੈਂਦੇ ਹਨ। ਜਿਸ ਕਾਰਨ ਕਈ ਵਾਰ ਬਹੁਤ ਸਾਰੇ ਵੱਡੇ ਹਾਦਸੇ ਵੀ ਵਾਪਰ ਜਾਂਦੇ ਹਨ ਜਿਸ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।

ਪੰਜਾਬ ਵਿੱਚ ਜਿੱਥੇ ਕਈ ਛੋਟੇ ਅਤੇ ਦਰਮਿਆਨੇ ਕਿਸਾਨਾਂ ਵੱਲੋਂ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕੀਤੀ ਜਾਂਦੀ ਹੈ। ਉਥੇ ਹੀ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਹੁਣ ਇੱਥੇ ਪੰਜਾਬ ਵਿੱਚ ਠੇਕੇ ਤੇ ਜ਼ਮੀਨ ਦੇਣ ਵਾਲਿਆਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਵਾਪਰੇ ਇਸ ਹਾਦਸੇ ਨੂੰ ਲੈ ਕੇ ਸਾਰੇ ਲੋਕ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਝਬਾਲ ਦੇ ਅਧੀਨ ਆਉਣ ਵਾਲੇ ਪਿੰਡ ਝਾਮਕੇ ਖੁਰਦ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਿਸਾਨ ਗੁਰਭੇਜ ਸਿੰਘ ਪੁੱਤਰ ਗੁਰਸ਼ਾਨ ਸਿੰਘ ਵਾਸੀ ਝਾਮਕੇ ਖੁਰਦ ਵੱਲੋਂ ਠੇਕੇ ਤੇ ਲਈ ਹੋਈ ਜ਼ਮੀਨ ਵਿੱਚ ਝੋਨੇ ਦੀ ਫਸਲ ਦੀ ਕ-ਟਾ-ਈ ਕੀਤੀ ਜਾ ਰਹੀ ਸੀ।

ਉਥੇ ਹੀ ਜ਼ਮੀਨ ਦੇ ਮਾਲਕ ਵੱਲੋਂ ਉਨ੍ਹਾਂ ਨੂੰ 1121 ਫਸਲ ਦੀ ਝੜ੍ਹਾਈ ਕਰਨ ਤੋਂ ਮਨ੍ਹਾ ਕਰ ਦਿੱਤਾ ਗਿਆ। ਪੀੜਤ ਕਿਸਾਨ ਵੱਲੋਂ ਦੋ ਸਾਲ ਲਈ 2 ਏਕੜ ਜ਼ਮੀਨ ਠੇਕੇ ਤੇ ਲਈ ਹੋਈ ਸੀ। ਜਿਸ ਦਾ ਠੇਕਾ ਵੀ ਉਸ ਵੱਲੋਂ ਸਮੇਂ ਸਿਰ ਅਦਾ ਕੀਤਾ ਜਾਂਦਾ ਹੈ। ਓਥੇ ਹੀ ਖੇਤਾਂ ਦੇ ਮਾਲਕ ਹਰਪਾਲ ਸਿੰਘ ਨੇ ਰਾਤ ਦੇ ਸਮੇਂ ਪਰਾਲੀ ਨੂੰ ਵੀ ਅੱਗ ਲਗਾ ਦਿੱਤੀ ਅਤੇ ਜ਼ਬਰਦਸਤੀ ਉਨ੍ਹਾਂ ਦੇ ਘਰ ਆ ਗਏ। ਜਿਨ੍ਹਾਂ ਨੇ ਉਨ੍ਹਾਂ ਦਾ ਘਰ ਦਾ ਦਰਵਾਜਾ ਜਬਰਦਸਤੀ ਖੋਲ੍ਹ ਕੇ ਅੰਦਰ ਆ ਕੇ ਉਨ੍ਹਾਂ ਉੱਪਰ ਗੋਲੀਆਂ ਚਲਾ ਦਿੱਤੀਆਂ।

ਇਸ ਘਟਨਾ ਵਿੱਚ ਪੀੜਤ ਪਰਿਵਾਰ ਵੱਲੋਂ ਬੜੀ ਮੁਸ਼ਕਲ ਨਾਲ ਆਪਣੇ ਆਪ ਨੂੰ ਬਚਾਇਆ ਗਿਆ ਹੈ। ਉੱਥੇ ਹੀ ਹਮਲਾ ਕਰਨ ਵਾਲਿਆਂ ਖਿਲਾਫ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ, ਤਾਂ ਜੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਉੱਥੇ ਹੀ ਪੁਲੀਸ ਵੱਲੋਂ ਮਹਿਲਾ ਸਬ-ਇੰਸਪੈਕਟਰ ਸੋਨੇ ਨੇ ਦੋਸ਼ੀ ਹਰਪਾਲ ਸਿੰਘ, ਬਲਜੀਤ ਸਿੰਘ, ਗੁਰਨਿਸ਼ਾਨ ਸਿੰਘ ਸਮੇਤ ਅੱਠ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।