ਆਈ ਤਾਜ਼ਾ ਵੱਡੀ ਖਬਰ
ਪੰਜਾਬ ਭਰ ਵਿੱਚ ਮੌਸਮ ਦੀ ਜੇਕਰ ਗੱਲ ਕੀਤੀ ਜਾਵੇ ਤਾ ਅੱਤ ਦੀ ਗਰਮੀ ਨੇ ਪੰਜਾਬੀਆਂ ਦੇ ਵੱਟ ਕੱਢੇ ਹੋਏ ਹਨ । ਵਧ ਰਹੀ ਗਰਮੀ ਦੇ ਚਲਦੇ ਪੰਜਾਬੀ ਖਾਸੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ । ਇਸ ਵਧ ਰਹੀ ਗਰਮੀ ਕਾਰਨ ਆਮ ਜਨਜੀਵਨ ਵੀ ਕਾਫ਼ੀ ਪ੍ਰਭਾਵਿਤ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ । ਪਰ ਇਸੇ ਵਿਚਕਾਰ ਹੁਣ ਪੰਜਾਬ ਦੇ ਵਿੱਚ ਅਤਿ ਦੀ ਗਰਮੀ ਪੈਣ ਤੋਂ ਬਾਅਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਨੇਰੀ ਤੇ ਤੇਜ਼ ਮੀਂਹ ਪੈਣ ਸਬੰਧੀ ਖਬਰ ਪ੍ਰਾਪਤ ਹੋਈ ਹੈ । ਦਰਅਸਲ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਵਿੱਚ ਬਦਲ ਰਹੇ ਮੌਸਮ ਨੂੰ ਲੈ ਕੇ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਤੇ ਮੀਂਹ ਪਵੇਗਾ । ਜਿਸ ਕਾਰਨ ਪੰਜਾਬ ਵਿੱਚ ਮੌਸਮ ਹੋਰ ਵੀ ਠੰਡਾ ਹੋ ਜਾਵੇਗਾ । ਜਿਸ ਦੇ ਚੱਲਦੇ ਪੰਜਾਬੀਆਂ ਨੂੰ ਇਸ ਵਧ ਰਹੀ ਗਰਮੀ ਤੋਂ ਕੁਝ ਰਾਹਤ ਮਿਲੇਗੀ । ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਚ ਹਵਾ ਦੀ ਗੁਣਵੱਤਾ ਸੂਚਕ ਅੰਕ ਤਸੱਲੀਬਖ਼ਸ਼ ਤੋ ਦਰਮਿਆਨੀ ਸ਼੍ਰੇਣੀ ਵਿੱਚ ਹੈ । ਹੁਣ ਤੁਹਾਨੂੰ ਵਿਸਥਾਰ ਨਾਲ ਦੱਸਦੇ ਹਾਂ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਅੱਜ ਯਾਨੀ ਐਤਵਾਰ ਨੂੰ ਮੌਸਮ ਕਿਵੇਂ ਦਾ ਰਹਿਣ ਵਾਲਾ ਹੈ । ਦੱਸ ਦੇਈਏ ਅੱਜ ਅੰਮ੍ਰਿਤਸਰ ਦੇ ਵਿੱਚ ਵੱਧ ਤੋਂ ਵੱਧ ਤਾਪਮਾਨ ਇਕਤਾਲੀ ਤੇ ਘੱਟ ਤੋਂ ਘੱਟ ਤਾਪਮਾਨ ਤੇਈ ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਲਗਾੲਿਅਾ ਜਾ ਰਿਹਾ ਹੈ ।
ਜਲੰਧਰ ਵਿਚ ਵੱਧ ਤੋਂ ਵੱਧ ਤਾਪਮਾਨ ਚਾਲੀ ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਬਾਈ ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਜਿਸ ਦੇ ਚੱਲਦੇ ਆਸਮਾਨ ਵਿੱਚ ਹਲਕੇ ਬੱਦਲ ਨਜ਼ਰ ਆਉਣਗੇ ।
ਉਥੇ ਹੀ ਜੇਕਰ ਗੱਲ ਕੀਤੀ ਜਾਵੇ ਲੁਧਿਆਣਾ ਦੀ ਤਾਂ, ਲੁਧਿਆਣਾ ਵਿਚ ਵੀ ਵੱਧ ਤੋਂ ਵੱਧ ਤਾਪਮਾਨ ਉਣੱਤੀ ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ ਤੀਹ ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਤੇ ਪਟਿਆਲਾ ਵਿਚ ਤਾਪਮਾਨ ਵੱਧ ਤੋਂ ਵੱਧ ਅਠੱਤੀ ਡਿਗਰੀ ਤੇ ਘੱਟੋ ਘੱਟ ਬਾਈ ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਜਿਸ ਦੇ ਚਲਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ ।
Previous Postਸਵਾਰੀਆਂ ਨਾਲ ਭਰਿਆ ਹਵਾਈ ਜਹਾਜ ਹੋਇਆ ਲਾਪਤਾ ਕਈ ਭਾਰਤੀ ਯਾਤਰੀ ਵੀ ਸ਼ਾਮਿਲ – ਜੋਰਾਂ ਤੇ ਹੋ ਰਹੀ ਭਾਲ
Next Postਸਿਰਫ ਸਵੇਰੇ 6 ਤੋਂ ਸ਼ਾਮ 7 ਵਜੇ ਤੱਕ ਕਰਨਗੀਆਂ ਔਰਤਾਂ ਕੰਮ- ਏਥੇ ਸਰਕਾਰ ਨੇ ਲਿਆ ਵੱਡਾ ਫੈਸਲਾ