ਪੰਜਾਬ ਚ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਇਥੇ 31 ਮਈ ਤਕ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਮਹੀਨਿਆਂ ਤੋਂ ਸੂਬੇ ਅੰਦਰ ਕਰੋਨਾ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਕਰੋਨਾ ਕੇਸਾਂ ਵਿਚ ਹੋਏ ਭਾਰੀ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਚਿੰਤਾਂ ਵਿੱਚ ਹੈ। ਉਸ ਨੇ ਵੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਬਹੁਤ ਸਾਰੇ ਅਹਿਮ ਫੈਸਲੇ ਲੈਂਦੇ ਹੋਏ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਲਈ 10 ਵਿਅਕਤੀਆਂ ਦੀ ਗਿਣਤੀ ਹੀ ਲਾਗੂ ਕੀਤੀ ਗਈ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਵੱਖ-ਵੱਖ ਜਗ੍ਹਾ ਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਪੰਜਾਬ ਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ 31 ਮਈ ਤੱਕ ਲਈ ਇੱਥੇ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬਠਿੰਡਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੁਕਰਵਾਰ ਸ਼ਾਮ ਤੋਂ ਲੈ ਕੇ ਸੋਮਵਾਰ ਸਵੇਰ ਤੱਕ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ,ਉਥੇ ਹੀ ਚਿੜੀਆਂਘਰ ਨੂੰ ਲੈ ਕੇ ਵੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਠਿੰਡਾ ਜਿਲੇ ਵਿੱਚ ਚਿੜੀਆਂ ਘਰ ਨੂੰ 31 ਮਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਇਸ ਬਾਰੇ ਗੱਲਬਾਤ ਕਰਦਿਆਂ ਹੋਇਆ ਚਿੜੀਆਘਰ ਦੇ ਮੁਲਾਜ਼ਮਾਂ ਨੇ ਦੱਸਿਆ ਹੈ ਕਿ ਪਿਛਲੇ ਸਾਲ ਮਾਰਚ ਵਿੱਚ ਵੀ ਚਿੜੀਆਘਰ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਨੂੰ 17 ਸਤੰਬਰ ਨੂੰ ਖੋਲ੍ਹਿਆ ਗਿਆ ਸੀ ਤੇ ਫਿਰ ਤੋਂ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬੰਦ ਕੀਤਾ ਗਿਆ ਹੈ। ਇਕ ਪਾਸੇ ਆਖਿਆ ਗਿਆ ਹੈ ਕਿ ਡੀਅਰ ਸਫਾਰੀ ਚਲਾਉਣ ਲਈ ਵਿਭਾਗ ਵੱਲੋਂ ਟੈਂਡਰ ਲਾਇਆ ਗਿਆ ਸੀ, ਜਿਸ ਨੂੰ ਕੋਰੋਨਾ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਇਹ ਕ ਟੇਂ ਡਰ ਖੋਲ੍ਹਿਆ ਨਹੀਂ ਗਿਆ ਸੀ।

ਇਸ ਚਿੜੀਆ ਘਰ ਵਿਚ ਬਹੁਤ ਸਾਰੇ ਜਾਨਵਰ ਤੇ ਪੰਛੀ ਰਹਿ ਰਹੇ ਹਨ। ਜਿਨ੍ਹਾਂ ਵਿੱਚ ਕਬੂਤਰ, ਤੋਤੇ, ਮੋਰ ,ਬਾਂਦਰ, ਉੱਲੂ ,ਹਿਰਨ, ਅਤੇ ਹੋਰ ਬਹੁਤ ਸਾਰੇ ਪੰਛੀ ਤੇ ਜਾਨਵਰ ਮੌਜੂਦ ਹਨ। ਦੱਸਿਆ ਗਿਆ ਹੈ ਕਿ ਹਫਤੇ ਵਿੱਚ ਸੋਮਵਾਰ ਤੇ ਸ਼ੁੱਕਰਵਾਰ ਤੱਕ 50 ਤੋਂ 60 ਫੀਸਦੀ ਟਿਕਟਾਂ ਦੀ ਵਿਕਰੀ ਹੁੰਦੀ ਹੈ । ਉੱਥੇ ਹੀ ਹਫ਼ਤੇ ਦੇ ਦੋ ਦਿਨਾਂ ਦੌਰਾਨ ਇਹ ਵਿਕਰੀ ਵਧ ਜਾਂਦੀ ਹੈ।