ਪੰਜਾਬ ਚ ਵਾਪਰਿਆ ਕਹਿਰ ਸਕੂਲ ਗਏ ਵਿਦਿਆਰਥੀਆਂ ਨਾਲ ਵਾਪਰਿਆ ਕਹਿਰ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਸਦਕਾ ਵਾਹਨ ਚਾਲਕ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾਂਦਾ ਹੈ। ਉਥੇ ਹੀ ਆਏ ਦਿਨ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਦੁਰਘਟਨਾਵਾਂ ਵਿੱਚ ਕਈ ਲੋਕਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਨਾਲ ਉਹਨਾਂ ਦੇ ਪਰਿਵਾਰ ਵਿਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਕਈ ਲੋਕ ਅਜਿਹੇ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ।

ਹੁਣ ਪੰਜਾਬ ਵਿੱਚ ਇਥੇ ਕਹਿਰ ਵਾਪਰਿਆ ਹੈ ਜਿੱਥੇ ਸਕੂਲ ਦੇ ਵਿਦਿਆਰਥੀਆਂ ਨਾਲ ਵਾਪਰੇ ਹਾਦਸੇ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਬੋਹਰ ਮਲੋਟ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਅਬੋਹਰ ਮਲੋਟ ਰੋਡ ਤੇ ਸਥਿਤ ਵਿਕਾਸ ਮਾਡਲ ਸਕੂਲ ਦੇ 2 ਵਿਦਿਆਰਥੀ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਜਦੋਂ ਦਸਵੀ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਪੇਪਰ ਦੇਣ ਤੋਂ ਬਾਅਦ ਵਾਪਸ ਘਰ ਜਾ ਰਹੇ ਸਨ। ਉਸ ਸਮੇਂ ਹੀ ਇਕ ਤੇਜ਼ ਰਫਤਾਰ ਟੈਂਕਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੀਜ਼ਲ ਟੈਂਕਰ ਵੱਲੋਂ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਇਨ੍ਹਾਂ ਵਿਦਿਆਰਥੀਆਂ ਨੂੰ ਟੈਂਕਰ ਨੇ ਚਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਜਿੱਥੇ ਦੋਨੋਂ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਉਥੇ ਹੀ ਉਨ੍ਹਾਂ ਨੂੰ ਤੁਰੰਤ ਨਜ਼ਦੀਕ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਇਕ ਵਿਦਿਆਰਥੀ ਜੇਰੇ ਇਲਾਜ ਹੈ।

ਜਿੱਥੇ ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਮ੍ਰਿਤਕ ਵਿਦਿਆਰਥੀ ਰੋਸ਼ਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਦੀ ਲਾਸ਼ ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਵਿਖੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ। ਉਥੇ ਹੀ ਜਖ਼ਮੀ ਵਿਦਿਆਰਥੀ ਸ਼ਗਨਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਨਿਊ ਧਰਮ ਨਗਰੀ ਜੇਰੇ ਇਲਾਜ ਹੈ।