ਪੰਜਾਬ ਚ ਵਾਹਨ ਚਲਾਉਣ ਵਾਲੇ ਰਗੜੇ ਨਾ ਜਾਇਓ , ਅੱਜ ਤੋਂ ਲਾਗੂ ਹੋਇਆ ਨਵਾਂ ਰੂਲ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਲਈ ਨਿਯਮ ਲਾਗੂ ਕੀਤੇ ਜਾਂਦੇ ਹਨ ਤੇ ਕੁਝ ਸਖਤਾਈਆਂ ਵੀ ਵਰਤੀਆਂ ਜਾਂਦੀਆਂ ਹਨ ਤਾਂ, ਜੋ ਇਸ ਨਾਲ ਦਿਨ ਪ੍ਰਤੀ ਦਿਨ ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਦੋ ਪਹੀਆ ਵਾਹਣ ਚਲਾਉਣ ਵਾਲਿਆਂ ਦੇ ਲਈ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਦੋ ਪਹੀਆ ਵਾਹਣ ਵਾਸਤੇ ਅੱਜ ਤੋਂ ਨਵੇਂ ਰੂਲ ਲਾਗੂ ਹੋ ਚੁੱਕੇ ਹਨ, ਜਿਨਾਂ ਦੀ ਪਾਲਣਾ ਨਾ ਕਰਨ ਦੇ ਉੱਪਰ ਸਖਤ ਕਾਰਵਾਈ ਕੀਤੀ ਜਾਵੇਗੀ। ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਅੰਡਰਏਜ ਡ੍ਰਾਈਵਿੰਗ ‘ਤੇ ਨਕੇਲ ਕੱਸਣ ਲਈ ਕਾਰਵਾਈ ਲਈ ਦਿੱਤੀ ਗਈ ਸਮਾਂ ਹੱਦ ਮੰਗਲਵਾਰ ਖ਼ਤਮ ਹੋ ਚੁੱਕੀ l

ਜਿਸ ਤਹਿਤ ਕਾਰਵਾਈ ਨੂੰ ਲੈ ਕੇ ਟ੍ਰੈਫਿਕ ਵਿਭਾਗ ਦੇ ਅਧਿਕਾਰੀ ਕੁਝ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਏ.ਡੀ.ਜੀ.ਪੀ. ਟ੍ਰੈਫਿਕ ਨੇ ਪਹਿਲਾਂ 31 ਜੁਲਾਈ ਅਤੇ ਉਸ ਤੋਂ ਬਾਅਦ ਸਮਾਂ ਹੱਦ ਵਧਾ ਕੇ 20 ਅਗਸਤ ਕਰ ਦਿੱਤੀ ਸੀ। ਟ੍ਰੈਫਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਵੱਖ-ਵੱਖ ਸਕੂਲਾਂ, ਸੰਸਥਾਵਾਂ ਵਿਚ ਜਾ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਜਾਗਰੂਕ ਕਰਨ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਾ ਦੇਣ । 2019 ਵਿਚ ਕੇਂਦਰ ਸਰਕਾਰ ਵੱਲੋਂ ਸੋਧਿਆ ਗਿਆ ਮੋਟਰ ਵਾਹਨ ਐਕਟ ਅਨੁਸਾਰ ਜੇਕਰ ਕੋਈ ਮਾਤਾ-ਪਿਤਾ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਦਿੰਦੇ ਹਨ ਤਾਂ ਬੱਚੇ ਦਾ ਚਾਲਾਨ ਹੋਣ ਦੇ ਨਾਲ ਨਾਲ ਮਾਤਾ-ਪਿਤਾ ਨੂੰ ਵੀ 25 ਹਜ਼ਾਰ ਰੁਪਏ ਦਾ ਜੁਰਮਾਨਾ ਜਾਂ 3 ਸਾਲ ਦੀ ਕੈਦ ਹੋ ਸਕਦੀ ਹੈ। ਇਥੇ ਹੀ ਬਸ ਨਹੀਂ ਜੇਕਰ ਕੋਈ ਵਿਅਕਤੀ ਕਿਸੇ ਬੱਚੇ ਨੂੰ ਆਪਣਾ ਵਾਹਨ ਚਲਾਉਣ ਲਈ ਦਿੰਦਾ ਹੈ ਤਾਂ ਉਸ ‘ਤੇ ਵੀ ਕਾਰਵਾਈ ਹੋ ਸਕਦੀ ਹੈ। ਉਥੇ ਹੀ ਬੱਚਿਆਂ ਦੇ ਨੌਜਵਾਨਾਂ ਨੂੰ ਸੜਕੇ ਨਿਯਮਾਂ ਪ੍ਰਤੀ ਜਾਗਰੂਕ ਕਰਨ ਵਾਸਤੇ ਹੁਣ ਸਰਕਾਰ ਤੇ ਪ੍ਰਸ਼ਾਸਨ ਦੇ ਵੱਲੋਂ ਸਕੂਲਾਂ ਕਾਲਜਾਂ ਦੇ ਵਿੱਚ ਵੀ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸੜਕੇ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ l