ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਪਿਛਲੇ ਕਈ ਦਿਨਾਂ ਤੋਂ ਕਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰਨ ਦੇ ਆਦੇਸ਼ ਸਰਕਾਰਾਂ ਵੱਲੋਂ ਦਿੱਤੇ ਗਏ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ 31 ਮਾਰਚ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਹੈ। ਉੱਥੇ ਹੀ ਸੂਬੇ ਦੇ 9 ਜਿਲ੍ਹਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਹੈ। ਉੱਥੇ ਹੀ ਸਰਕਾਰ ਵੱਲੋਂ ਵਿਆਹ-ਸ਼ਾਦੀ ਧਾਰਮਿਕ ਅਤੇ ਸਮਾਜਿਕ ਸਮਾਰੋਹ ਦੇ ਵਿੱਚ ਵੀ ਗਿਣਤੀ ਨੂੰ ਘੱਟ ਕਰ ਦਿੱਤਾ ਗਿਆ ਹੈ।
ਬਿਨਾਂ ਮਾਸਕ ਦੇ ਵੀ ਘੁੰਮ ਰਹੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਪੰਜਾਬ ਚ ਵਿਆਹ ਕਰਨ ਵਾਲੇ ਹੁਣ ਸਾਵਧਾਨ ਹੋ ਜਾਣ,ਕਿਤੇ ਰਗੜੇ ਨਾ ਜਾਣ। ਪੁਲਿਸ ਵੱਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ , ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਿਸ ਵੱਲੋਂ ਜਗਰਾਓਂ ਵਿੱਚ ਚੱਲ ਰਹੇ ਵਿਆਹ ਸਮਾਗਮ ਵਿੱਚ ਭੀੜ ਨੂੰ ਵੇਖਦੇ ਹੋਏ ਮਾਮਲਾ ਦਰਜ ਕੀਤਾ ਗਿਆ ਹੈ। ਜਿੱਥੇ ਕਰੋਨਾ ਨੂੰ ਵੇਖਦੇ ਹੋਏ ਵਿਆਹ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੀ ਗਿਣਤੀ 20 ਕੀਤੀ ਗਈ ਹੈ।
ਓਥੇ ਹੀ ਚੱਲ ਰਹੇ ਵਿਆਹ ਦੇ ਵਿੱਚ 200 ਤੋਂ ਵੱਧ ਮਹਿਮਾਨਾਂ ਦੀ ਗਿਣਤੀ ਸੀ। ਜਿਸ ਦੀ ਸੂਚਨਾ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਵਿਆਹ ਵਾਲੇ ਪਰਿਵਾਰ ਅਤੇ ਮਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਘਟਨਾ ਨੂੰ ਦੇਖ ਕੇ ਵਿਆਹ ਵਾਲੇ ਪਰਵਾਰ ਵੱਲੋਂ ਸਿਫ਼ਾਰਸ਼ ਕਰਕੇ ਮਾਮਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਅਸਫਲ ਰਹੀ। ਪੁਲਿਸ ਵੱਲੋਂ ਸਾਰੀ ਘਟਨਾ ਕੈਮਰੇ ਵਿੱਚ ਕੈਦ ਕੀਤੀ ਗਈ ਹੈ। ਪੁਲਿਸ ਨੇ ਆ ਕੇ ਲਾੜਾ ਅਤੇ ਲਾੜੀ ਦੇ ਮਾਪਿਆਂ ਤੋਂ ਪੁੱਛ ਗਿੱਛ ਕੀਤੀ ਤਾਂ ਚੱਲ ਰਿਹਾ ਡੀ.ਜੇ. ਭਗੜਾ ਅਤੇ ਮੌਜ ਮਸਤੀ ਦਾ ਮਾਹੌਲ ਇਕ ਦਮ ਹੀ ਸ਼ਾਂਤ ਹੋ ਗਿਆ।
ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਪੈਲੇਸ ਦੇ ਮਾਲਕ ਵੱਲੋਂ ਵੀ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਅਜਿਹਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਜਾਰੀ ਰਹੇਗੀ। ਐਸ ਐਸ ਪੀ ਚਰਨਜੀਤ ਸਿੰਘ ਸੋਹਲ ਵੱਲੋਂ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਕਰੋਨਾ ਦੇ ਖਤਰੇ ਤੋਂ ਜਾਣੂ ਕਰਵਾਇਆ ਗਿਆ।
Previous Postਚੜਦੀ ਜਵਾਨੀ ਚ ਮੁੰਡੇ ਨੂੰ ਅਚਾਨਕ ਮਿਲੀ ਏਦਾਂ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ, ਛਾਇਆ ਸੋਗ
Next Postਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਇਹ ਕੰਮ – ਤਾਜਾ ਵੱਡੀ ਖਬਰ