ਪੰਜਾਬ ਚ ਸਵੇਰੇ 8 ਵਜੇ ਤੋਂ ਦੁਪਹਿਰ 2 ਤਕ ਲਈ ਹੁਣ ਹੋ ਗਿਆ ਇਹ ਸਰਕਾਰੀ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੀ ਭਾਰੀ ਕਿੱਲਤ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਬਰਸਾਤ ਨਾ ਹੋਣ ਕਾਰਨ ਅਤੇ ਬਿਜਲੀ ਦੇ ਕੱਟ ਲੱਗਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਉਥੇ ਹੀ ਇੰਡਸਟਰੀ ਵਿਚ ਬਿਜਲੀ ਦੀ ਸਪਲਾਈ ਕੱਟ ਦੇਣ ਕਾਰਨ ਰੁਜ਼ਗਾਰ ਉਪਰ ਵੀ ਇਸ ਦਾ ਅਸਰ ਆਮ ਹੀ ਦੇਖਿਆ ਗਿਆ। ਉਧਰ ਇਸ ਗਰਮੀ ਦੇ ਸੀਜ਼ਨ ਵਿੱਚ ਝੋਨੇ ਦੀ ਫਸਲ ਦੀ ਬਿਜਾਈ ਹੋਣ ਤੋਂ ਬਾਅਦ ਪਾਣੀ ਦੀ ਭਾਰੀ ਕਿੱਲਤ ਮਹਿਸੂਸ ਹੋਣ ਤੇ ਕਿਸਾਨਾਂ ਵੱਲੋਂ ਬਿਜਲੀ ਦੀ ਸਪਲਾਈ ਨਾ ਕੀਤੇ ਜਾਣ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਤਕ ਲਈ ਹੁਣ ਹੋ ਗਿਆ ਇਹ ਸਰਕਾਰੀ ਹੁਕਮ ਜਾਰੀ, ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਬਿਜਲੀ ਦੀ ਕਿੱਲਤ ਕਾਰਨ ਜਿਥੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉੱਥੇ ਹੀ ਸਰਕਾਰ ਵੱਲੋਂ ਐਲਾਨ ਕੀਤੇ ਗਏ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ। ਬੀਤੇ ਦਿਨੀਂ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਸੀ ਤਾਂ ਜੋ ਬਿਜਲੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

ਹੁਣ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਬਾਅਦ ਦੁਪਿਹਰ 2 ਵਜੇ ਤਕ ਕਰਨ ਦੇ ਹੁਕਮਾਂ ਨੂੰ ਮੁੜ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਦੇ ਚਲਦੇ ਹੋਇਆ ਇਹ ਫੈਸਲਾ ਲਾਗੂ ਕੀਤਾ ਗਿਆ ਸੀ। ਉਥੇ ਹੀ ਸਰਕਾਰੀ ਅਦਾਰਿਆਂ ਵਿੱਚ ਏ ਸੀ ਨੂੰ ਬੰਦ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ।

ਹੁਣ ਇਹ ਸਮਾਂ 14 ਜੁਲਾਈ ਤਕ ਜਾਰੀ ਰੱਖੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਸ ਦੇ ਤਹਿਤ ਹੁਣ 14 ਜੁਲਾਈ ਤਕ ਦਫਤਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਤਕ ਹੀ ਰਹੇਗਾ । ਜਿਸ ਸਦਕਾ ਸੂਬੇ ਅੰਦਰ ਹੀ ਬਿਜਲੀ ਦੀ ਕਮੀ ਦਾ ਹੱਲ ਕੀਤਾ ਜਾ ਸਕੇ। ਬਰਸਾਤ ਦੇ ਹੋਣ ਨਾਲ ਤੇ ਮੌਸਮ ਦੀ ਤਬਦੀਲੀ ਕਾਰਨ ਬਿਜਲੀ ਦੀ ਖਪਤ ਘੱਟ ਜਾਵੇਗੀ।