ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ । ਕਿਸਾਨਾਂ ਵੱਲੋਂ ਇਹੀ ਗੱਲ ਆਖੀ ਜਾ ਰਹੀ ਹੈ ਕਿ ਜਦੋਂ ਤੱਕ ਉਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ , ਉਦੋਂ ਤੱਕ ਇਹ ਸੰਘਰਸ਼ ਇਸੇ ਤਰੀਕੇ ਦੇ ਨਾਲ ਜਾਰੀ ਰਹੇਗਾ । ਇਸੇ ਵਿਚਾਲੇ ਹੁਣ ਪੰਜਾਬ ਵਿੱਚ ਸਫਰ ਕਰਨ ਵਾਲਿਆਂ ਦੇ ਲਈ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਹੁਣ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਖੱਜਲ ਖੁਾਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਇਨਾ ਹੀ ਨਹੀਂ ਜੇਕਰ ਤੁਸੀਂ 30 ਦਸੰਬਰ ਨੂੰ ਕਿਤੇ ਜਾਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਨੂੰ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਧਰੋਂ ਕਿਸਾਨਾਂ ਨੇ ਸਪੱਸ਼ਟ ਆਖਿਆ ਹੈ ਕਿ 30 ਦਸੰਬਰ ਨੂੰ ਪੰਜਾਬ ਬੰਦ ਕਰਵਾਇਆ ਜਾਵੇਗਾ, ਜਿਸ ਦੌਰਾਨ ਸਿਰਫ ਐਮਰਜਂਸੀ ਸੇਵਾਵਾਂ ਨੂੰ ਹੀ ਚਾਲੂ ਰੱਖਿਆ ਜਾਵੇਗਾ । ਕਿਸਾਨ ਜਥੇਬੰਦੀਆਂ ਦੇ ਇਸ ਐਲਾਨ ਤੋਂ ਬਾਅਦ ਹੁਣ ਇਸ ਦਿਨ ਸੜਕ ਆਵਾਜਾਈ ਵੀ ਪ੍ਰਭਾਵਤ ਹੋ ਸਕਦੀ ਹੈ। ਇਸ ਸਬੰਧੀ ਕਿਸਾਨਾਂ ਨੇ ਬਕਾਇਦਾ ਪੋਸਟਰ ਵੀ ਲਗਵਾਏ ਹਨ। ਉਥੇ ਹੀ ਇਸ ਸਬੰਧੀ ਕਿਸਾਨ ਆਗੂ ਸਰਵਨ ਸਿੰਘ ਭੰਧੇਰ ਦੇ ਵੱਲੋਂ ਐਲਾਨ ਕਰਦਿਆਂ ਹੋਇਆ ਆਖਿਆ ਗਿਆ ਕਿ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਾ ਪੰਜਾਬ ਵਾਸੀ ਸਾਥ ਦੇਣ । ਪੰਧੇਰ ਨੇ ਕਿਹਾ ਸੀ ਕਿ 30 ਦਸੰਬਰ ਨੂੰ ਪੰਜਾਬ ਦੇ ਕਿਸਾਨਾਂ ਵਲੋਂ ਸੂਬੇ ਨੂੰ ਬੰਦ ਕਰਵਾਇਆ ਜਾਵੇਗਾ। ਇਸ ਲਈ ਉਹ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕਰਦੇ ਹਨ। ਅੱਗੇ ਗੱਲਬਾਤ ਕਰਦਿਆਂ ਹੋਇਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪਿਛਲੇ ਦਸ ਮਹੀਨਿਆਂ ਤੋਂ ਕਿਸਾਨ ਧਰਨੇ ‘ਤੇ ਬੈਠੇ ਹਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਲਗਭਗ ਇਕ ਮਹੀਨੇ ਤੋਂ ਤੋਂ ਭੁੱਖ ਹੜਤਾਲ ‘ਤੇ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਹੈ। ਇਸ ਦੇ ਬਾਵਜੂਦ ਕੇਂਦਰ ਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਰਹੀ। ਇਹੀ ਕਾਰਨ ਹੈ ਕਿ ਹੁਣ ਕਿਸਾਨ ਜਥੇਬੰਦੀਆਂ ਦੇ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਕਰਨ ਸਬੰਧੀ ਐਲਾਨ ਕਰ ਦਿੱਤਾ ।