ਪੰਜਾਬ ਚ ਹੁਣੇ ਹੋਈ ਇਸ ਮਸ਼ਹੂਰ ਮਹਾਨ ਸਖਸ਼ੀਅਤ ਦੀ ਅਚਾਨਕ ਮੌਤ , ਦੇਸ਼ ਵਿਦੇਸ਼ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਦੇ ਵਿਚ ਕਰੋਨਾ ਦਾ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਕਰੋਨਾ ਦੇ ਕਹਿਰ ਕਾਰਨ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ। ਪਿਛਲੇ ਸਮੇਂ ਦੌਰਾਨ ਵੀ ਕਰ ਉਹਨਾਂ ਦੇ ਕਾਰਨ ਬਹੁਤ ਘਾਟਾ ਪਿਆ ਸੀ ਅਤੇ ਹੁਣ ਉਨ੍ਹਾਂ ਦੀ ਦੂਜੀ ਲਹਿਰ ਵੀ ਬਹੁਤ ਖ਼ਤਰਨਾਕ ਜਾਪਦੀ ਹੈ। ਇਸੇ ਦੌਰਾਨ ਹੁਣ ਪੰਥਕ ਹਲਕਿਆਂ ਤੋਂ ਇੱਕ ਵੱਡੀ ਅਤੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਖ਼ਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ। ਤੁਸੀਂ ਵੀ ਇਸ ਖਬਰ ਨੂੰ ਪੜ੍ਹ ਕੇ ਹੈਰਾਨ ਰਹਿ ਜਾਓਗੇ।

ਦਰਅਸਲ ਇਹ ਮੰਦਭਾਗੀ ਖ਼ਬਰ ਪੰਥਕ ਹਲਕਿਆਂ ਨਾਲ ਸਬੰਧਿਤ ਆ ਰਹੀ ਹੈ। ਜਾਣਕਾਰੀ ਅਨੁਸਾਰ ਪ੍ਰਸਿੱਧ ਸਿੱਖ ਲੇਖਕ ਡਾ. ਹਰਬੰਸ ਸਿੰਘ ਚਾਵਲਾ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦਈਏ ਕਿ ਡਾ. ਹਰਬੰਸ ਸਿੰਘ ਚਾਵਲਾ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਇਸ ਦੌਰਾਨ ਉਹ ਕਰੋਨਾ ਸਕਰਾਤਮਕ ਵੀ ਪਾਏ ਗਏ ਸਨ। ਜਿਸ ਤੋਂ ਬਾਅਦ ਹੁਣ ਉਹ ਇਨ੍ਹਾਂ ਬਿਮਾਰੀਆਂ ਦੇ ਚਲਦੇ ਜ਼ਿੰਦਗੀ ਅਤੇ ਮੌਤ ਦੀ ਜੰਗ ਵਿਚ ਹਾਰ ਗਏ।

ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਖਰੀ ਸਾਹ ਆਪਣੇ ਘਰ ਵਿੱਚ ਹੀ ਲਏ ਹਨ। ਇਸ ਤੋ ਇਲਾਵਾ ਡਾ. ਹਰਬੰਸ ਸਿੰਘ ਚਾਵਲਾ ਵੱਲੋਂ ਬਹੁਤ ਸਾਰੀਆਂ ਸਿੱਖ ਇਤਿਹਾਸਿਕ ਕਿਤਾਬਾਂ ਵੀ ਲਿਖੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਹੀ ਸ਼੍ਰੋਮਣੀ ਲੇਖਕਾਂ ਨੂੰ ਸਨਮਾਨਤ ਕਰਨ ਦੀ ਸ਼੍ਰੇਣੀ ਵਿਚ ਪੰਜਾਬ ਸਰਕਾਰ ਵੱਲੋਂ ਚੁਣਿਆ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਦੇ ਵੱਲੋਂ ਸਿੱਖ ਇਤਿਹਾਸ ਦੇ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਗਿਆ ਹੈ ਕਿਉਂਕਿ ਉਹਨਾਂ ਦੇ ਵੱਲੋਂ ਸਿੱਖ ਇਤਿਹਾਸ ਨੂੰ ਕਿਤਾਬਾਂ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ।

ਇਸ ਮਹਾਨ ਸ਼ਖ਼ਸੀਅਤ ਦੇ ਇਸ ਜਹਾਨ ਤੋਂ ਤੁਰ ਜਾਣ ਤੋਂ ਬਾਅਦ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਦੇ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਕਿਉਂਕਿ ਉਹ ਇਕ ਬਹੁਤ ਹੀ ਮਹਾਨ ਇਤਿਹਾਸਕਾਰ ਸਨ। ਜਿਨ੍ਹਾਂ ਨੇ ਆਪਣਾ ਯੋਗਦਾਨ ਪਾ ਕੇ ਆਉਣ ਵਾਲੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ ਲਈ ਕਈ ਸਾਰੀਆਂ ਕਿਤਾਬਾਂ ਦੀ ਰਚਨਾ ਕੀਤੀ ਗਈ।