ਪੰਜਾਬ ਚ 23 ਜੂਨ ਤੋਂ 27 ਜੂਨ ਤੱਕ ਇਹਨਾਂ ਵਲੋਂ ਹੋ ਗਿਆ ਹੜਤਾਲ ਦਾ ਐਲਾਨ – ਸਰਕਾਰ ਪਈ ਫਿਕਰਾਂ ਚ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਈ ਕਾਰੋਬਾਰ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ। ਉਥੇ ਹੀ ਪਹਿਲਾਂ ਤੋਂ ਕਈ ਮਹਿਕਮਿਆਂ ਅੰਦਰ ਤੈਨਾਤ ਵਰਕਰਾ ਵੱਲੋਂ ਆਪਣੇ ਹੱਕਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਨਾਰਾਜ਼ਗੀ ਜਤਾਈ ਜਾ ਰਹੀ ਹੈ।

ਪੰਜਾਬ ਵਿੱਚ 23 ਜੂਨ ਤੋਂ 27 ਜੂਨ ਤੱਕ ਇਹਨਾਂ ਵਲੋਂ ਹੋ ਗਿਆ ਹੜਤਾਲ ਦਾ ਐਲਾਨ, ਜਿਸ ਕਾਰਨ ਸਰਕਾਰ ਚਿੰਤਾ ਵਿੱਚ ਪੈ ਗਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਨੌਕਰੀਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਹੀ ਪਹਿਲੇ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਕਈ ਤਰ੍ਹਾਂ ਦੇ ਰੋਸ ਮੁਜ਼ਾਹਰੇ ਵੀ ਕੀਤੇ ਜਾ ਰਹੇ ਹਨ। ਸਰਕਾਰ ਦੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਮੁਲਾਜ਼ਮ ਮਾਰੂ ਨੀਤੀਆਂ ਦੇ ਚਲਦੇ ਹੋਏ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਕਾਰਨ 23 ਜੂਨ ਤੋਂ 27 ਜੂਨ ਤੱਕ ਕਲੈਰੀਕਲ ਕਾਮਿਆਂ ਵੱਲੋਂ ਹੜਤਾਲ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਰਾਜ ਦੇ ਸਮੂਹ ਕਲੈਰੀਕਲ ਕਾਮੇ 22 ਜੂਨ ਨੂੰ ਦਫਤਰਾਂ ਤੋਂ ਵਾਕਆਊਟ ਕਰਨਗੇ ਤੇ 23 ਤੋਂ 27 ਜੂਨ ਤਕ ਹੜਤਾਲ ‘ਤੇ ਚਲੇ ਜਾਣਗੇ।ਇਸ ਦੌਰਾਨ ਹੀ ਉਨ੍ਹਾਂ ਵੱਲੋਂ ਹੋਰ ਮੁਲਾਜ਼ਮਾਂ ਨੂੰ ਵੀ ਆਪਣੀਆਂ ਮੰਗਾਂ ਦੀ ਪੂਰਤੀ ਕਰਨ ਅਤੇ ਸਰਕਾਰ ਦੀਆਂ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਹੜਤਾਲ ਦੇ ਦੌਰਾਨ ਕੋਈ ਵੀ ਕਲੈਰੀਕਲ ਸਟਾਫ ਕੰਮ ਨਹੀਂ ਕਰੇਗਾ। ਅਗਰ ਕੋਈ ਵੀ ਵਰਕਰ ਇਨ੍ਹਾਂ ਦਿਨਾਂ ਵਿਚ ਜਥੇਬੰਦੀ ਦੇ ਖਿਲਾਫ ਜਾ ਕੇ ਕੰਮ ਕਰਦਾ ਹੋਇਆ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਜਥੇਬੰਦੀ ਵੱਲੋਂ ਕਾਰਵਾਈ ਕੀਤੀ ਜਾਵੇਗੀ।

ਮੌਜੂਦਾ ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਲਗਾਤਾਰ ਧੱਕੇ ਦੇ ਵਿਰੋਧ ਵਿਚ ਸਰਕਾਰ ਦੇ ਕੰਨ ਖੋਲ੍ਹਣ ਲਈ ਪੰਜਾਬ ਦੇ ਸਮੂਹ ਦਫਤਰਾਂ ਵਿਚ 15 ਤੋ 18 ਜੂਨ ਤਕ ਕਲੈਰੀਕਲ ਕਾਮੇ ਗੇਟ ਰੈਲੀਆਂ ਕਰ ਰਹੇ ਹਨ। ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਰਪ੍ਰਸਤ ਰਘਬੀਰ ਸਿੰਘ ਬਡਵਾਲ,ਸੁਭਾ ਦੇ ਚੇਅਰਮੈਨ ਮੇਘ ਸਿੰਘ ਸਿੱਧੂੁ, ਵਿੱਤ ਸਕੱਤਰ ਸਰਬਜੀਤ ਸਿੰਘ, ਸੁਖਚੈਨ ਸਿੰਘ ਖਹਿਰਾ, ਮੁੱਖ ਸਲਾਹਕਾਰ ਖੁਸ਼ਵਿੰਦਰ ਕਪਿਲਾ, ਮੁੱਖ ਜਥੇਬੰਦਕ ਸਕੱਤਰ ਅਮਰੀਕ ਸਿੰਘ ਸਿੱਧੂ, ਪੰਜਾਬ ਸਿਵਲ ਸਕੱਤਰੇਤ ਪ੍ਰਧਾਨ ਅਤੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਨੇ ਕਿਹਾ ਕਿ ਹੜਤਾਲ ਦੌਰਾਨ ਕੇਵਲ ਕੋਵਿਡ-19 ਸਬੰਧੀ ਕੰਮ ਹੀ ਕੀਤੇ ਜਾਣਗੇ।