ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਤਾਲਾਬੰਦੀ ਕਰਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਤਾਂ ਜੋ ਇਸ ਕਰੋਨਾ ਦੇ ਪ੍ਰ-ਸਾ-ਰ ਨੂੰ ਰੋਕਿਆ ਜਾ ਸਕੇ। ਉਥੇ ਹੀ ਪੰਜਾਬ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ । ਸਿਹਤ ਵਿਭਾਗ ਵੱਲੋਂ ਸਾਰੇ ਹਸਪਤਾਲਾਂ ਵਿੱਚ ਵੀ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਦੇਖਭਾਲ ਲਈ ਬਹੁਤ ਸਾਰੇ ਸੁਰੱਖਿਆ ਦੇ ਇੰਤਜਾਮ ਕੀਤੇ ਗਏ।
ਕਰੋਨਾ ਦੇ ਪ੍ਰਭਾਵ ਹੇਠ ਆਏ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਸਪਤਾਲਾਂ ਨੂੰ ਵੀ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ। ਜਿਸ ਨਾਲ ਕਰੋਨਾ ਤੋਂ ਪੀੜਤ ਮਰੀਜ਼ਾਂ ਨੂੰ ਬਚਾਇਆ ਜਾ ਸਕੇ। ਉਥੇ ਹੀ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਵੀ ਅੰਤਿਮ ਸੰਸਕਾਰ ਅਤੇ ਵਿਆਹ ਦੇ ਵਿੱਚ ਹੋਣ ਵਾਲੇ ਲੋਕਾਂ ਦੀ ਗਿਣਤੀ ਨੂੰ ਘਟਾ ਕੇ 10 ਤੱਕ ਕਰ ਦਿੱਤਾ ਗਿਆ ਸੀ। ਪਰ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਨਾਲ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ 50 ਕਰ ਦਿੱਤੀ ਗਈ ਹੈ।
ਪੰਜਾਬ ਵਿੱਚ 18 ਸਾਲ ਤੋਂ ਉੱਪਰ ਉਮਰ ਵਰਗ ਦਾ ਕਰੋਨਾਂ ਟੀਕਾਕਰਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਨਾਲ ਜਲਦ ਤੋਂ ਜਲਦ ਸਾਰੇ ਲੋਕਾਂ ਨੂੰ ਵੈਕਸੀਨੇਟ ਕੀਤਾ ਜਾ ਸਕੇ ਅਤੇ ਇਸ ਰੁਝਾਨ ਨੂੰ ਠੱਲ੍ਹ ਪਾਈ ਜਾਵੇ। ਹੁਣ ਪੰਜਾਬ ਚ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ ਦੀ ਜਾਣਕਾਰੀ ਸਾਹਮਣੇ ਆਈ। ਜਿਸ ਨਾਲ ਲੋਕਾਂ ਵੱਲੋਂ ਸੁਖ ਦਾ ਸਾਹ ਲਿਆ ਗਿਆ ਹੈ। ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਵਿਚ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਪੰਜਾਬ ਵਿਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਘੱਟ ਹੋ ਰਿਹਾ ਹੈ।
ਅੱਜ ਬੁੱਧਵਾਰ ਨੂੰ ਸੂਬੇ ਵਿਚ 46 ਮਰੀਜ਼ਾਂ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ ਤੇ 688 ਨਵੇਂ ਮਾਮਲੇ ਸਾਹਮਣੇ ਆਏ। ਮਰੀਜ਼ਾਂ ਦੀ ਗਿਣਤੀ ਵਿਚ ਆਈ ਗਿਰਾਵਟ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਰਾਹਤ ਦਿੱਤੀ ਜਾ ਰਹੀ ਹੈ।
Previous Postਇਹਨਾਂ ਕੈਪਸੂਲਾਂ ਦੇ ਮਾਮਲੇ ਚ ਇਸ ਸਾਬਕਾ ਮੁੱਖ ਮੰਤਰੀ ਦੇ ਪੋਤੇ ਬਾਰੇ ਅੰਮ੍ਰਿਤਸਰ ਤੋਂ ਆਈ ਇਹ ਵੱਡੀ ਖਬਰ
Next Postਪੰਜਾਬ ਚ ਇਥੇ ਨਵੀਂ ਵਿਆਹੀ ਨੂੰ ਮਿਲੀ ਇਸ ਤਰਾਂ ਮੌਤ-ਮਚਿਆ ਹੜਕੰਪ , ਛਾਈ ਸੋਗ ਦੀ ਲਹਿਰ