ਪੰਜਾਬ ਚ 31 ਮਈ ਬਾਰੇ ਹੋ ਗਿਆ ਇਹਨਾਂ ਵਿਦਿਆਰਥੀਆਂ ਲਈ ਇਹ ਐਲਾਨ, ਖਿੱਚੋ ਤਿਆਰੀਆਂ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਰੋਨਾ ਦੀ ਇਸ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਈ ਤਰਾਂ ਦੀਆਂ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਭ ਸੂਬਿਆਂ ਦੀਆਂ ਸਰਕਾਰਾਂ ਨੂੰ ਆਪਣੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਲੋਕਾਂ ਨੂੰ ਇਸ ਆਰਥਿਕ ਮੰਦੀ ਦੇ ਦੌਰ ਵਿੱਚੋਂ ਉਭਰਨ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਉਂਕਿ ਪੰਜਾਬ ਵਿਚ ਫਿਰ ਤੋਂ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤੀ ਨੂੰ 31 ਮਈ ਤਕ ਜਾਰੀ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ 31 ਮਈ ਲਈ ਇਹਨਾਂ ਵਿਦਿਆਰਥੀਆਂ ਲਈ ਹੋਇਆ ਹੈ ਇਹ ਐਲਾਨ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਹੈ। ਕਰੋਨਾ ਦੇ ਕੇਸਾਂ ਕਾਰਨ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਉੱਥੇ ਹੀ ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਟੈਲੈਂਟ ਖੋਜ ਪ੍ਰੀਖਿਆ ਦੀ ਤਿਆਰੀ ਲਈ ਬੇਸਲਾਈਨ ਟੈਸਟ 31 ਮਈ ਨੂੰ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਹ ਜਾਣਕਾਰੀ ਉਹ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਵੱਲੋਂ ਜਾਰੀ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ 31 ਮਈ ਨੂੰ ਕਰਵਾਇਆ ਜਾਣ ਵਾਲਾ ਇਹ ਟੈਸਟ ਸਿਰਫ਼ ਦਸਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਹੀ ਦਿੱਤਾ ਜਾਵੇਗਾ। ਇਮਤਿਹਾਨ ਰਾਸ਼ਟਰੀ ਪੱਧਰ ਤੇ ਐਨ ਸੀ ਈ ਆਰ ਵੱਲੋਂ ਲਿਆ ਜਾਂਦਾ ਹੈ। ਇਸ ਟੈਸਟ ਦਾ ਮਕਸਦ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਖੋਜ ਕਰਨਾ ਅਤੇ ਉਨ੍ਹਾਂ ਵਿੱਚ ਉੱਚ ਸਿੱਖਿਆ ਲਈ ਵਜੀਫੇ ਪ੍ਰਦਾਨ ਕਰਨਾ ਹੈ।

ਦਸਵੀਂ ਕਲਾਸ ਦੇ ਵਿਦਿਆਰਥੀਆਂ ਦਾ ਇਹ ਟੈਸਟ ਆਨਲਾਈਨ ਹੀ ਲਿਆ ਜਾਵੇਗਾ ਜੋ ਵਿਦਿਆਰਥੀਆਂ ਦੀ ਆਈਡੀ ਨਾਲ ਜੋੜ ਕੇ ਕਰਵਾਇਆ ਜਾਵੇਗਾ। ਇਸ ਟੈਸਟ ਦਾ ਸਮਾਂ 45 ਮਿੰਟ ਦਾ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਵਿਦਿਆਰਥੀਆਂ ਦੀ ਇਸ ਟੈਸਟ ਸਬੰਧੀ ਤਿਆਰੀ ਕਰਵਾਏ ਜਾਣ ਦੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਤਾਂ ਜੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਟੈਸਟ ਦੇ ਜ਼ਰੀਏ ਵਜ਼ੀਫੇ ਲਈ ਵੱਧ ਤੋਂ ਵੱਧ ਮੌਕਾ ਮਿਲ ਸਕੇ।