ਆਈ ਤਾਜਾ ਵੱਡੀ ਖਬਰ
ਸੂਬੇ ਵਿਚ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਅਤੇ ਸਖ਼ਤ ਹਦਾਇਤਾਂ ਨੂੰ ਲਾਗੂ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕ ਆਰਥਿਕ ਤੌਰ ਉਪਰ ਕਮਜ਼ੋਰ ਹੋ ਚੁੱਕੇ ਹਨ। ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਸਮੇਂ ਬਹੁਤ ਸਾਰੇ ਰੋਜ਼ਗਾਰ ਬੰਦ ਹੋਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਗਏ। ਉਥੇ ਹੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ, ਉਥੇ ਹੀ ਦੇਸ਼ ਅੰਦਰ ਕੁਝ ਕਰਮਚਾਰੀਆਂ ਵੱਲੋਂ ਸਰਕਾਰ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।
ਪੰਜਾਬ ਵਿਚ ਹੁਣ 4 ਜੁਲਾਈ ਨੂੰ ਇਨ੍ਹਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬਹੁਤ ਸਾਰੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਵਿਰੋਧ ਕਰ ਰਹੇ ਹਨ। ਉੱਥੇ ਹੀ ਹੁਣ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ 4 ਜੁਲਾਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਅੰਦਰ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਹਨੀ ਗਰਗ ਨੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਲਗਾਤਾਰ ਮੀਟਿੰਗਾਂ ਵਿੱਚ ਲਾਰੇ ਲੱਪੇ ਵਾਲੀ ਨੀਤੀ ਤੋਂ ਤੰਗ ਆ ਕੇ ਹੁਣ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਚਾਰ ਸਾਲ ਦਾ ਸਮਾਂ ਬੀਤਣ ਤੇ ਹੁਣ 4 ਜੁਲਾਈ ਨੂੰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਗਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ 1/7/2011 ਨੂੰ ਜਾਰੀ ਕੀਤੇ ਗਏ ਰੈਗੁਲਰ ਆਰਡਰਾ ਨੂੰ ਇੰਨ-ਬਿੰਨ ਲਾਗੂ ਕਰਦਿਆਂ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ।
ਯੂਨੀਅਨ ਆਗੂ ਦਲਬੀਰ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਵਾਰ ਵਾਰ ਮੀਟਿੰਗਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ ਗਿਆ ਪਰ ਸਰਕਾਰ ਵੱਲੋਂ ਅਜੇ ਤਕ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਹੁਣ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਵਾਉਣ ਲਈ 4 ਜੁਲਾਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Previous Postਇੰਡੀਆ ਵਾਲਿਆਂ ਲਈ 30 ਸਤੰਬਰ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ : ਕੰਮ ਕਰਦਿਆਂ ਇਸ ਤਰਾਂ ਤੜਫ ਤੜਫ ਕੇ ਹੋਈ ਮੁੰਡੇ ਦੀ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ