ਪੰਜਾਬ ਚ 5 ਅਕਤੂਬਰ ਤੱਕ ਲਈ ਇਹ ਥਾਵਾਂ ਬੰਦ ਰੱਖਣ ਬਾਰੇ ਇਹਨਾਂ ਵਲੋਂ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਪਿਛਲੇ ਸਾਲ ਤੋਂ ਦਿੱਲੀ ਦੀਆ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੀਤੇ ਦਿਨੀਂ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੋਹਾਂ ਦਰਮਿਆਨ ਹੋਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ ਜਿਸ ਵਿਚ ਚਰਨਜੀਤ ਚੰਨੀ ਝੋਨੇ ਦੀ ਖਰੀਦ 10 ਅਕਤੂਬਰ ਤੋਂ ਪਹਿਲਾਂ ਸ਼ੁਰੂ ਕੀਤੇ ਜਾਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਖੇਤੀ ਕਾਨੂੰਨਾਂ ਨੂੰ ਵੀ ਰੱਦ ਕੀਤੇ ਜਾਣ ਦੀ ਅਪੀਲ ਕੀਤੀ ਗਈ।

ਹੁਣ ਪੰਜਾਬ ਵਿੱਚ 5 ਅਕਤੂਬਰ ਤੱਕ ਲਈ ਇਹ ਥਾਵਾਂ ਬੰਦ ਰੱਖਣ ਬਾਰੇ ਇਹਨਾਂ ਵਲੋਂ ਇਹ ਐਲਾਨ ਹੋ ਗਿਆ ਹੈ। ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਦੇ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਪੰਜਾਬ ਦੇ ਸਾਰੇ ਆੜ੍ਹਤੀਆਂ ਵਲੋਂ ਸੂਬੇ ਦੀਆਂ ਸਮੂਹ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਬਾਰੇ ਐਲਾਨ ਕਰਦੇ ਹੋਏ ਆੜਤੀਆਂ ਨੇ ਦਸਿਆ ਹੈ ਕਿ ਅਗਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਆੜਤੀਆ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਝੋਨੇ ਦੀ ਖਰੀਦ 10 ਅਕਤੂਬਰ ਤੋਂ ਪਹਿਲਾਂ ਨਾ ਕਰਨ ਦਾ ਐਲਾਨ ਕੀਤਾ ਗਿਆ ਤਾਂ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਕਰਦੇ ਹੋਏ ਸੂਬੇ ਦੀਆਂ ਸਮੂਹ ਮੰਡੀਆਂ ਨੂੰ 5 ਅਕਤੂਬਰ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਬੰਦ ਬਾਰੇ ਜਾਣਕਾਰੀ ਦਿੰਦੇ ਹੋਏ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਭਗਤਾਂ ਵਾਲਾ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਦੱਸਿਆ ਕਿ ਪੰਜਾਬ ਵਿਚ ਸਮੂਹ ਆੜ੍ਹਤੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ।

ਇਹ ਸੰਘਰਸ਼ ਤਿੱਖਾ ਕੀਤਾ ਜਾਵੇਗਾ।ਅਗਰ ਕੇਂਦਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ 10 ਦਿਨ ਦੇਰੀ ਨਾਲ ਕਰਨ ਦੇ ਫ਼ੈਸਲੇ ਕਰਦੀ ਹੈ ਤਾਂ, ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਲਈ ਸੂਬੇ ਭਰ ਦੇ ਸਾਰੇ ਆੜ੍ਹਤੀਆਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹੋਏ 5 ਅਕਤੂਬਰ ਨੂੰ ਸਾਰੀਆਂ ਮੰਡੀਆਂ ਬੰਦ ਰੱਖਣ ਦਾ ਐਲਾਨ ਕਰ ਦਿਤਾ ਗਿਆ ਹੈ।