ਪੰਜਾਬ ਚ 70 ਮੱਝਾਂ ਦੀ ਹੋਈ ਇਸ ਤਰਾਂ ਦਰਦਨਾਕ ਮੌਤ, ਘਟਨਾ ਨੂੰ ਲੈਕੇ ਇਲਾਕੇ ਚ ਛਾਇਆ ਸੋਗ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਹਰ ਪਰਿਵਾਰ ਦੇ ਵਿੱਚ ਲੋਕਾਂ ਵੱਲੋਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਾਸਤੇ ਜਿੱਥੇ ਵੱਖ ਵੱਖ ਕੰਮ ਕੀਤੇ ਜਾਂਦੇ ਹਨ। ਜਿੱਥੇ ਉਨ੍ਹਾਂ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਆਪਣੇ ਕੰਮ ਧੰਦਿਆਂ ਨੂੰ ਚਲਦਾ ਰੱਖਣ ਵਾਸਤੇ ਬਹੁਤ ਸਾਰੇ ਲੋਕਾਂ ਵੱਲੋਂ ਭਾਰੀ ਮਿਹਨਤ ਮੁਸ਼ਕਲ ਕੀਤੀ ਜਾਂਦੀ ਹੈ ਅਤੇ ਸਾਰਾ ਦਿਨ ਧੁੱਪ ਵਿੱਚ ਵੀ ਆਪਣੇ ਕੰਮ ਕੀਤੇ ਜਾਂਦੇ ਹਨ। ਪਰ ਇੱਕ ਛੋਟੀ ਜਿਹੀ ਗਲਤੀ ਹੀ ਉਸ ਇਨਸਾਨ ਉਪਰ ਐਨੀ ਜ਼ਿਆਦਾ ਭਾਰੀ ਪੈ ਜਾਂਦੀ ਹੈ ਕਿ ਉਸ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੁਣ ਪੰਜਾਬ ਵਿੱਚ 70 ਮੱਝਾਂ ਦੀ ਇਸ ਤਰ੍ਹਾਂ ਦਰਦਨਾਕ ਮੌਤ ਹੋ ਗਈ ਹੈ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾਂ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪੈਂਦੇ ਪਿੰਡ ਸਿੰਘਪੁਰਾ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਨਜ਼ਦੀਕ ਹੀ ਗੁੱਜਰ ਭਾਈਚਾਰੇ ਦੇ ਲੋਕਾਂ ਵੱਲੋਂ ਆਪਣੀਆਂ ਮੱਝਾਂ ਨੂੰ ਚਰਾਇਆ ਜਾ ਰਿਹਾ ਸੀ। ਜਿੱਥੇ ਪਿੰਡ ਸਿੰਘਪੁਰਾ ਨੇੜੇ ਸੁੱਕੀ ਨਾਲੇ ਵਿੱਚ ਇਸ ਪਰਿਵਾਰ ਦੀਆਂ 70 ਮੱਝਾ ਮੌਤ ਦੇ ਮੂੰਹ ਵਿਚ ਚਲੇ ਗਈਆਂ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੇਰਾ ਬਾਬਾ ਨਾਨਕ ਤੋਂ ਹਰਦੋਰਵਾਲ ਨੂੰ ਜਾਣ ਵਾਲੇ ਰਸਤੇ ਉੱਪਰ ਪਿੰਡ ਸਿੰਘਪੁਰਾ ਦੇ ਨਜ਼ਦੀਕ ਪੈਂਦੇ ਸੁੱਕੀ ਨਾਲੇ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਵੱਲੋਂ ਮੱਝਾਂ ਨੂੰ ਪਾਣੀ ਪਿਆਉਣ ਵਾਸਤੇ ਨਾਲੇ ਵਿੱਚ ਉਤਾਰ ਦਿੱਤਾ ਗਿਆ। ਉਥੇ ਹੀ ਜਿੱਥੇ ਨਾਲੇ ਵਿੱਚ ਗਹਿਰੀ ਗਾਰ ਅਤੇ ਦਲਦਲ ਸੀ ਜਿਸ ਦੀ ਜਾਣਕਾਰੀ ਉਨ੍ਹਾਂ ਨੂੰ ਨਹੀਂ ਸੀ। ਸਾਰੀਆਂ ਮੱਝਾਂ ਹੀ ਇਸ ਦਲਦਲ ਦੇ ਵਿਚ ਬੁਰੀ ਤਰ੍ਹਾਂ ਫਸ ਗਈਆਂ ਅਤੇ ਕੋਈ ਵੀ ਮੱਝ ਬਾਹਰ ਨਹੀਂ ਆ ਸਕੀ ਜਿਸ ਕਾਰਨ 70 ਮੱਝਾਂ ਦੀ ਹੀ ਇਸ ਹਾਦਸੇ ਦੇ ਕਾਰਨ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਪ੍ਰਸ਼ਾਸਨ ਵੱਲੋਂ ਵੀ ਮੌਕੇ ਤੇ ਪਹੁੰਚ ਕਰ ਕੇ ਮੱਝਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਵੀ ਮੱਝ ਨਹੀਂ ਬਚ ਸਕੀ। ਇਸ ਬਾਰੇ ਐੱਸ ਡੀ ਐਮ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਪੂਰੀ ਤਰ੍ਹਾਂ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿਵਾਇਆ ਜਾਵੇਗਾ।