ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਇਸ ਸਮੇਂ ਜਿਥੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸ਼ਨੀਵਾਰ ਨੂੰ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਚੋਣਾਂ ਹੋਣ ਵਾਲੇ ਪੰਜ ਸੂਬਿਆਂ ਵਿੱਚ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੁਰੱਖਿਅਤ ਚੋਣਾਂ ਦਾ ਐਲਾਨ ਕੀਤਾ ਹੈ। ਉੱਥੇ ਹੀ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਜਿਸ ਦੇ ਤਹਿਤ ਹੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਵੱਖ ਵੱਖ ਪਾਰਟੀਆਂ ਵੱਲੋਂ ਜਿੱਥੇ ਆਪਣੇ ਚੋਣ ਹਲਕਿਆਂ ਵਿਚ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਪਰ ਸਿਆਸੀ ਪਾਰਟੀਆਂ ਵਿੱਚ ਕਈ ਜਗ੍ਹਾ ਤੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅਜੇ ਵੀ ਲੋਕ ਹੈਰਾਨ ਹਨ। ਹੁਣ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕੇਜਰੀਵਾਲ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿਥੇ ਅੱਜ ਚੰਡੀਗੜ੍ਹ ਪਹੁੰਚੇ ਹੋਏ ਸਨ। ਉੱਥੇ ਹੀ ਉਨ੍ਹਾਂ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਵੀ ਸੰਬੋਧਨ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਵੱਲੋਂ ਆਪਣੀ ਆਮ ਆਦਮੀ ਪਾਰਟੀ ਬਾਰੇ ਗੱਲਬਾਤ ਕੀਤੀ ਗਈ ਜਿਸ ਵਿਚ ਦੱਸਿਆ ਗਿਆ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਪ੍ਰਧਾਨ ਮੰਤਰੀ ਤੱਕ ਦੀ ਸੁਰੱਖਿਆ ਨੂੰ ਵੀ ਪੰਜਾਬ ਵਿਚ ਯਕੀਨੀ ਬਣਾਇਆ ਜਾਵੇਗਾ।
ਉਥੇ ਹੀ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੀ ਸਥਿਤੀ ਨੂੰ ਸਪਸ਼ਟ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਲੜੀਆਂ ਜਾਣਗੀਆਂ। ਜਿਸ ਵਾਸਤੇ ਉਸ ਨੇ ਆਖਿਆ ਕੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ।
ਇਹ ਐਲਾਨ ਉਨ੍ਹਾਂ ਵੱਲੋਂ ਪੰਜਾਬ ਵਿਚ ਅਗਲੇ ਹਫਤੇ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵਿਚ ਜਿਥੇ ਮੁੱਖ ਮੰਤਰੀ ਦੇ ਉਮੀਦਵਾਰ ਦੇ ਚਿਹਰੇ ਨੂੰ ਲੈ ਕੇ ਚਰਚਾ ਕਾਫ਼ੀ ਸਮੇਂ ਤੋਂ ਜਾਰੀ ਹੈ। ਉੱਥੇ ਹੀ ਹੁਣ ਮੁੱਖ ਮੰਤਰੀ ਦੇ ਚਿਹਰੇ ਦਾ ਖੁਲਾਸਾ ਅਗਲੇ ਹਫਤੇ ਆਮ ਆਦਮੀ ਪਾਰਟੀ ਵੱਲੋਂ ਕਰ ਦਿੱਤਾ ਜਾਵੇਗਾ। ਚੋਣਾਂ ਹੋਣ ਵਿਚ ਜਿੱਥੇ ਇੱਕ ਮਹੀਨੇ ਦਾ ਸਮਾਂ ਬਾਕੀ ਬਚਿਆ ਹੈ ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ।
Previous Postਪੰਜਾਬ: ਭੈਣ ਨੂੰ ਲੋਹੜੀ ਦੇਣ ਗਏ ਸੱਕੇ ਭਰਾਵਾਂ ਨੂੰ ਮਿਲੀ ਇਸ ਤਰਾਂ ਮੌਤ – ਪਿਆ ਮਾਤਮ
Next Postਜਿਆਦਾ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਹੋ ਗਈ ਸਖਤ – ਜਾਰੀ ਹੋ ਗਏ ਇਹ ਨਿਰਦੇਸ਼