ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਚੋਣਾਂ ਨੂੰ ਨਜ਼ਦੀਕ ਦੇਖਦੇ ਹੋਏ ਪੰਜਾਬ ਵਿੱਚ ਜਿਥੇ ਸਿਆਸੀ ਹਲਚਲ ਕਾਫੀ ਤੇਜ਼ ਹੋ ਗਈ ਹੈ। ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਪਾਰਟੀ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਜਿੱਥੇ ਕਿ ਪ੍ਰਿਯੰਕਾ ਗਾਂਧੀ ਵੱਲੋਂ ਕਾਂਗਰਸ ਦੀ ਪਾਰਟੀ ਦੀ ਹਮਾਇਤ ਵਾਸਤੇ ਪੰਜਾਬ ਦਾ ਦੌਰਾ ਕੀਤਾ ਗਿਆ ਸੀ ਅਤੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਲੋਕਾਂ ਨੂੰ ਕਾਂਗਰਸ ਦੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ। ਉੱਥੇ ਹੀ ਭਾਜਪਾ ਵੱਲੋਂ ਵੀ ਅੱਜ ਜਲੰਧਰ ਦੇ ਵਿੱਚ ਇੱਕ ਰੈਲੀ ਕੀਤੀ ਗਈ। ਜਿੱਥੇ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਹੋਏ ਸਨ। ‘
ਜਿੱਥੇ ਪਿਛਲੀ ਵਾਰ 5 ਜਨਵਰੀ ਨੂੰ ਹੋਣ ਵਾਲੀ ਰੈਲੀ ਰੱਦ ਕਰ ਦਿੱਤੀ ਗਈ ਸੀ। ਉੱਥੇ ਹੀ ਇਸ ਬਾਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ। ਹੁਣ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਭਾਜਪਾ ਨੂੰ ਇਹ ਵੱਡਾ ਘਾਟਾ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਜਲੰਧਰ ਦੇ ਪੀ ਏ ਪੀ ਗਰਾਊੰਡ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਰੈਲੀ ਨੂੰ ਸੰਬੋਧਨ ਕੀਤਾ ਗਿਆ। ਜਿੱਥੇ ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਬਹੁਤ ਸਾਰੀਆਂ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ ਗਿਆ ਸੀ। ਜਿਸ ਨਾਲ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ।
ਪ੍ਰਧਾਨਮੰਤਰੀ ਨਰਿੰਦਰ ਮੋਦੀ ਜਿਥੇ ਅੱਜ ਆਦਮਪੁਰ ਜਹਾਜ਼ ਰਾਹੀਂ ਆਏ ਸਨ। ਜਿੱਥੋਂ ਉਹ ਹੈਲੀਕਾਪਟਰ ਤੇ ਸਵਾਰ ਹੋ ਕੇ ਜਲੰਧਰ ਦੇ ਪੀਏਪੀ ਰੈਲੀ ਵਾਲੀ ਜਗ੍ਹਾ ਤੇ ਪਹੁੰਚੇ ਸਨ। ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਵਿਚ ਜਿਥੇ ਚੱਪੇ ਚੱਪੇ ਤੇ ਸੁਰੱਖਿਆ ਵਧਾ ਦਿੱਤਾ ਗਿਆ ਸੀ।
ਉਥੇ ਹੀ ਪ੍ਰਸ਼ਾਸਨ ਵੱਲੋਂ ਪੀਏਪੀ ਚੌਕ ਦੇ ਨਜ਼ਦੀਕ ਅਤੇ ਰਾਮਾਂ ਮੰਡੀ ਇਲਾਕੇ ਵਿੱਚ ਬਹੁਤ ਸਾਰੀਆਂ ਦੁਕਾਨਾਂ ਨੂੰ ਉਸ ਸਮੇਂ ਬੰਦ ਕਰਵਾਇਆ ਗਿਆ ਜਦੋਂ ਦੁਕਾਨਦਾਰਾਂ ਵੱਲੋਂ ਦੁਕਾਨਾਂ ਖੋਲ੍ਹੀਆਂ ਗਈਆਂ ਸਨ। ਅਤੇ ਉਸ ਇਲਾਕੇ ਵਿੱਚ ਕਿਸੇ ਨੂੰ ਵੀ ਰੁਕਣ ਨਹੀਂ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਅੱਜ ਇੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ, ਉਥੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਦੁਕਾਨਦਾਰਾਂ ਵੱਲੋਂ ਵਿਰੋਧ ਜਾਹਿਰ ਕਰਦੇ ਹੋਏ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਭਾਜਪਾ ਨੂੰ ਸਮਰਥਨ ਦੇਣ ਲਈ ਵੋਟ ਨਹੀਂ ਪਾਈ ਜਾਵੇਗੀ।
Previous Postਵਾਪਰਿਆ ਭਿਆਨਕ ਹਾਦਸਾ : 2 ਰੇਲ ਗੱਡੀਆਂ ਚ ਹੋਈ ਭਿਆਨਕ ਟੱਕਰ ਮਚੀ ਹਾਹਾਕਾਰ
Next Postਹੁਣੇ ਹੁਣੇ 17 ਤੋਂ 20 ਫਰਵਰੀ ਤੱਕ ਪੰਜਾਬ ਦੇ ਇਸ ਜਿਲ੍ਹੇ ਚ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ