ਪੰਜਾਬ : ਛੋਟੀਆਂ ਕਲਾਸਾਂ ਦੇ ਬੱਚਿਆਂ ਲਈ ਹੋਇਆ ਇਹ ਐਲਾਨ , ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਵਾਸਤੇ ਸੂਬੇ ਅੰਦਰ ਤਾਲਾਬੰਦੀ ਕੀਤੀ ਗਈ ਹੈ, ਜਿਸ ਨੂੰ 10 ਜੂਨ ਤੱਕ ਜਾਰੀ ਰੱਖੇ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਸਨ। ਓਥੇ ਹੀ ਰਾਤ ਦਾ ਕਰਫਿਊ ਵੀ ਅਜੇ ਤੱਕ ਲਾਗੂ ਕੀਤਾ ਗਿਆ ਹੈ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਹੋਣ ਤੋਂ ਰੋਕਣ ਵਾਸਤੇ ਸਰਕਾਰ ਵੱਲੋਂ ਆਨਲਾਈਨ ਕਲਾਸਾਂ ਲਗਾਏ ਜਾਣ ਦਾ ਸਾਰੇ ਸਕੂਲਾਂ ਨੂੰ ਆਦੇਸ਼ ਜਾਰੀ ਕੀਤਾ ਗਿਆ ਹੈ। ਛੋਟੀਆਂ ਕਲਾਸਾਂ ਦੇ ਬੱਚਿਆਂ ਲਈ ਹੁਣ ਇਹ ਐਲਾਨ ਜਾਰੀ ਹੋਇਆ ਹੈ ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਵੀ ਕੀਤਾ ਜਾ ਰਹੇ ਹਨ।

ਇਸ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਮੁਹਿੰਮ ਤਹਿਤ ਪਹਿਲੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੀਆਂ ਸਾਰੀਆਂ ਕੁੜੀਆਂ , ਐੱਸ. ਸੀ.ਐੱਸ. ਟੀ.ਬੀ. ਪੀ. ਐੱਲ. ਮੁੰਡਿਆਂ ਨੂੰ ਮੁਫ਼ਤ ਵਿੱਚ ਵਰਦੀਆਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਹ ਵਰਦੀਆਂ ਸਕੂਲ ਮੈਨਜਮੈਂਟ ਕਮੇਟੀ ਦੇ ਪੱਧਰ ਤੇ ਮਿਲਣਗੀਆਂ ਅਤੇ ਸਕੂਲ ਦੇ ਅਧਿਆਪਕਾਂ ਨੂੰ ਬੱਚਿਆਂ ਦੇ ਘਰਾਂ ਵਿੱਚ ਪਹੁੰਚਾਉਣਗੇ। ਇਸ ਯੋਜਨਾ ਤਹਿਤ ਜਲੰਧਰ ਜ਼ਿਲ੍ਹੇ ਨੂੰ ਸੂਬੇ ਦੀ ਸਰਕਾਰ ਵੱਲੋਂ 5 ਕਰੋੜ 52 ਲੱਖ ਰੁਪਏ ਜਾਰੀ ਕੀਤੇ ਹਨ। ਉਥੇ ਹੀ ਸਿੱਖਿਆ ਵਿਭਾਗ ਵੱਲੋਂ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੱਚੇ ਨੂੰ ਸਕੂਲ ਨਾ ਬੁਲਾਇਆ ਜਾਵੇ, ਸਗੋਂ ਬੱਚਿਆਂ ਦੇ ਮਾਂ ਬਾਪ ਨੂੰ ਬੁਲਾ ਕੇ ਬੱਚਿਆਂ ਦਾ ਨਾਪ ਲਿਆ ਜਾਵੇ। ਕਰੋਨਾ ਦੇ ਚਲਦੇ ਹੋਏ ਬੱਚਿਆਂ ਨੂੰ ਸਕੂਲ ਆਉਣ ਤੋਂ ਮਨ੍ਹਾ ਕੀਤਾ ਗਿਆ ਹੈ।

ਅਧਿਆਪਕਾਂ ਵੱਲੋਂ ਬੱਚਿਆਂ ਨੂੰ ਉਨ੍ਹਾਂ ਦੇ ਨਾਪ ਅਨੁਸਾਰ ਵਰਦੀਆਂ ਮੁਹਾਇਆ ਕਰਵਾਏ ਜਾਣ ਉਪਰੰਤ ਅਧਿਆਪਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਦੇ ਦਸਤਖਤ ਵੀ ਕਰਵਾਏ ਜਾਣੇ ਲਾਜ਼ਮੀ ਕੀਤੇ ਗਏ ਹਨ। ਉਥੇ ਹੀ ਬੱਚਿਆਂ ਦੀ ਵਰਦੀ ਵਿੱਚੋਂ ਬਚਣ ਵਾਲੇ ਕੱਪੜੇ ਦੇ ਦੋ-ਦੋ ਮਾਸਕ ਵੀ ਬਣਾ ਕੇ ਬੱਚਿਆਂ ਨੂੰ ਜਾਰੀ ਕੀਤੇ ਜਾਣਗੇ। ਸਕੂਲਾਂ ਵਿੱਚ ਲੜਕਿਆਂ ਲਈ ਪੈਂਟ, ਕਮੀਜ਼ ਅਤੇ ਲੜਕੀਆਂ ਲਈ ਸੂਟ, ਸਲਵਾਰ ਤੇ ਚੁੰਨੀ ਲਾ-ਜ਼-ਮੀ ਕੀਤੀ ਗਈ ਹੈ। ਉੱਥੇ ਹੀ ਸਿੱਖ ਬੱਚਿਆਂ ਲਈ ਪਟਕਾ ਅਤੇ ਦੂਸਰੇ ਬੱਚਿਆਂ ਲਈ ਟੋਪੀਆਂ ਬਣਾਈਆਂ ਜਾਣਗੀਆਂ।

ਇਸ ਦੇ ਨਾਲ ਹੀ ਬੱਚਿਆਂ ਨੂੰ ਗਰਮ ਸਵੈਟਰ ਅਤੇ ਜੁੱਤੀਆਂ ਜੁਰਾਬਾਂ ਵੀ ਦਿੱਤੀਆਂ ਜਾਣਗੀਆਂ। ਸਕੂਲ ਦੀਆਂ ਕਮੇਟੀਆਂ ਨੂੰ ਪ੍ਰਤੀ ਵਿਦਿਆਰਥੀ 600 ਰੁਪਏ ਦਿੱਤਾ ਜਾਵੇਗਾ। ਜਲੰਧਰ ਜ਼ਿਲ੍ਹੇ ਵਿੱਚ ਪਹਿਲੀ ਤੋਂ ਲੈ ਕੇ ਅੱਠਵੀ ਤੱਕ ਦਿੱਤੀਆਂ ਜਾਣ ਵਾਲੀਆਂ ਇਨਾਂ ਵਰਦੀਆਂ ਵਾਲੇ ਬੱਚਿਆਂ ਦੀ ਗਿਣਤੀ 1,09,832 ਤੋਂ ਵਧੇਰੇ ਹੈ, ਉਥੇ ਹੀ ਜਿਹੜੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਦੀ ਗਿਣਤੀ 92,004 ਹੈ।