ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਪੰਜਾਬ ਦੇ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਫੀ ਹਲਚਲ ਵੇਖਣ ਨੂੰ ਮਿਲਦੀ ਪਈ ਹੈ, ਸਿਆਸੀ ਪਾਰਟੀਆਂ ਜਿੱਥੇ ਇਹਨਾਂ ਚੋਣਾਂ ਦੀ ਤਿਆਰੀ ਦੇ ਵਿੱਚ ਲੱਗੀਆਂ ਹੋਈਆਂ ਹਨ l ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਵੀ ਸੁਰੱਖਿਆ ਦੇ ਖਾਸੇ ਪ੍ਰਬੰਧ ਕੀਤੇ ਜਾ ਰਹੇ ਹਨ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਸਬੰਧੀ ਖਬਰ ਪ੍ਰਾਪਤ ਹੋਈ ਹੈ। ਦਰਅਸਲ ਪੰਜਾਬ ਦੇ ਜ਼ਿਲਾ ਅੰਮ੍ਰਿਤਸਰ ਦੇ ਬਟਾਲਾ ਰੋਡ ਕੁੱਲੂ ਮਿਲ ਵਾਲੀ ਗਲੀ ਦੇ ਵਿੱਚ ਇੱਕ ਮੈਡੀਸਨ ਦੀ ਫੈਕਟਰੀ ਦੇ ਵਿੱਚ ਅਚਾਨਕ ਧਮਾਕਾ ਹੋ ਗਿਆ l ਜਿਸ ਕਾਰਨ ਆਲੇ ਦੁਆਲੇ ਦੇ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਇਸ ਹਾਦਸੇ ਦੇ ਵਿੱਚ ਤਿੰਨ ਲੋਕ ਜ਼ਖਮੀ ਹੋ ਚੁੱਕੇ ਹਨ। ਇਹ ਹਾਦਸਾ ਇੰਨਾ ਜ਼ਿਆਦਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੇ ਨਾਲ ਇਸ ਫੈਕਟਰੀ ਦੇ ਆਲੇ ਦੁਆਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ। ਗਲੀ ‘ਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇਕ ਮੈਡੀਸਨ ਦੀ ਫੈਕਟਰੀ ‘ਚ ਵੱਡਾ ਧਮਾਕਾ ਹੋ ਗਿਆ। ਉੱਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ਤੇ ਮੌਜੂਦ ਲੋਕਾਂ ਦੇ ਵੱਲੋਂ ਗੱਲਬਾਤ ਕਰਦਿਆਂ ਹੋਇਆ ਆਖਿਆ ਗਿਆ ਕਿ ਇਹ ਧਮਾਕਾ ਇੰਨਾ ਜਿਆਦਾ ਜ਼ਬਰਦਸਤ ਸੀ ਕਿ ਫੈਕਟਰੀ ਦੇ ਸਾਹਮਣੇ ਇਕ ਘਰ ਵਿਚ ਕੁਝ ਲੋਕ ਮੌਜੂਦ ਸੀ ਤਾਂ ਫੈਕਟਰੀ ਦੇ ਅੰਦਰੋਂ ਸ਼ੀਸ਼ਾ ਨਿਕਲ ਕੇ ਉਸ ਘਰ ਦੇ ਵਿਚ ਲੋਕਾਂ ਦੇ ਵੱਜਾ, ਜਿਸ ਕਰਕੇ ਲੋਕ ਵੀ ਜ਼ਖਮੀ ਹੋਏ ਹਨ, ਹਾਲਾਂਕਿ ਇਹਨਾਂ ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ । ਫੈਕਟਰੀ ਦੇ ਅੰਦਰ ਮਸ਼ੀਨ ਦੇ ਫਟਣ ਨਾਲ ਇਹ ਧਮਾਕਾ ਹੋਇਆ ਹੈ। ਇਸ ਨਾਲ ਕਿ ਫੈਕਟਰੀ ਦੇ ਅੰਦਰ ਵੀ ਬਹੁਤ ਨੁਕਸਾਨ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਇਹ ਧਮਾਕਾ ਮਸ਼ੀਨ ਦੇ ਫਟਣ ਦਾ ਹੈ l ਜਿਸ ਦੇ ਚਲਦੇ ਤਿੰਨ ਲੋਕ ਜ਼ਖਮੀ ਹੋਏ ਹਨ l ਫਿਲਹਾਲ ਪੁਲਿਸ ਦੇ ਵੱਲੋਂ ਵੱਲੋਂ ਮਾਮਲੇ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਰ ਇਸ ਧਮਾਕੇ ਦੇ ਕਾਰਨ ਆਲੇ ਦੁਆਲੇ ਦੇ ਇਲਾਕੇ ਦੇ ਵਿੱਚ ਦਹਿਸ਼ਤ ਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
Previous Post4 ਦੋਸਤਾਂ ਦੀ ਇਕੱਠਿਆਂ ਹੋਈ ਭਿਆਨਕ ਹਾਦਸੇ ਚ ਮੌਤ , ਕਾਰ ਦੇ ਉੱਡੇ ਪਰਖੱਚੇ
Next Postਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ ,ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ