ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਦੀ ਤੀਜੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ ਜਿਥੇ ਲੋਕਾਂ ਨੂੰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਸਰਕਾਰ ਵੱਲੋਂ ਕੀਤੀ ਜਾਂਦੀ ਰਹੀ ਹੈ। ਉਥੇ ਹੀ ਲੋਕਾਂ ਵੱਲੋਂ ਟੀਕਾਕਰਨ ਤੋਂ ਬਾਅਦ ਕਰੋਨਾ ਨੂੰ ਖਤਮ ਹੋ ਗਿਆ ਸਮਝਿਆ ਜਾ ਰਿਹਾ ਸੀ। ਜਿੱਥੇ ਭਾਰਤ ਵਿੱਚ ਕਰੋਨਾ ਦੇ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਲੋਕਾਂ ਵੱਲੋਂ ਮੁੜ ਪੈਰਾਂ-ਸਿਰ ਹੂੰਦਿਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉੱਥੇ ਹੀ ਬੀਤੇ ਦਿਨੀਂ ਦੱਖਣੀ ਅਫਰੀਕਾ ਵਿੱਚ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਦੀ ਪੁਸ਼ਟੀ ਹੋਣ ਤੋਂ ਬਾਅਦ ਲੋਕਾਂ ਵਿੱਚ ਫਿਰ ਤੋਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਹ ਨਵਾਂ ਵੈਰੀਐਂਟ 38 ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਕੋ ਸਕੂਲ ਵਿੱਚੋਂ 9 ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ ਜਿਸ ਕਾਰਨ ਸਕੂਲ ਨੂੰ ਬੰਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜਪੁਰ ਅਧੀਨ ਆਉਣ ਵਾਲੇ ਕੱਸੂਆਣਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਸਕੂਲ ਵਿੱਚ 110 ਵਿਦਿਆਰਥੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ।
ਉੱਥੇ ਹੀ ਇਨ੍ਹਾਂ ਬੱਚਿਆਂ ਦੀ ਰਿਪੋਰਟ ਆਉਣ ਤੇ 9 ਬੱਚਿਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ। ਖਬਰ ਮਿਲਦੇ ਹੀ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਇਸ ਸਕੂਲ ਨੂੰ ਅਗਲੇ ਕੁਝ ਦਿਨਾਂ ਲਈ ਬੰਦ ਕੀਤੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫ਼ਿਰੋਜ਼ਪੁਰ ਦੇ ਡਿਪਟੀ ਡੀ ਈ ਓ ਕਮਲ ਅਰੋੜਾ ਨੇ ਦੱਸਿਆ ਹੈ ਕਿ ਇਸ ਤਰ੍ਹਾਂ ਹੀ ਇੱਕ ਹੋਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗੁੱਦੜ ਢੰਡੀ ਜੇ ਵਿਦਿਆਰਥੀ ਵੀ ਕਰ ਉਨ੍ਹਾਂ ਦੀ ਚਪੇਟ ਵਿੱਚ ਆਏ ਸਨ ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਹੋਣ ਤੋਂ ਬਾਅਦ ਦੁਬਾਰਾ ਸੈਂਪਲ ਭੇਜੇ ਗਏ ਸਨ।
ਜਿਨ੍ਹਾਂ ਦੀ ਰਿਪੋਰਟ ਹੁਣ ਬਿਲਕੁਲ ਠੀਕ ਆਈ ਹੈ ਅਤੇ ਨੈਗੇਟਿਵ ਦੱਸੀ ਗਈ ਹੈ। ਇਸ ਗੱਲ ਦੀ ਪੁਸ਼ਟੀ ਤੋਂ ਬਾਅਦ 6 ਦਸੰਬਰ ਤੋਂ ਇਸ ਸਕੂਲ ਨੂੰ ਖੋਲ ਦਿੱਤਾ ਗਿਆ ਹੈ। ਇਸ ਤਰ੍ਹਾਂ ਹੀ ਹੁਣ ਕੱਸੂਆਣਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੂੰ ਅਗਲੇ ਆਦੇਸ਼ਾਂ ਤੱਕ ਬੰਦ ਰੱਖਿਆ ਜਾਵੇਗਾ।
Previous Postਪੰਜਾਬ ਚ ਇਥੇ ਚੜਦੀ ਜਵਾਨੀ ਚ ਹੀ ਮੁੰਡੇ ਨੂੰ ਲੈ ਗਈ ਇਸ ਤਰਾਂ ਮੌਤ – ਤਾਜਾ ਵੱਡੀ ਖਬਰ
Next Postਪੰਜਾਬ ਦੀ ਇਸ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ