ਪੰਜਾਬ ਦੇ ਇਸ ਜਿਲੇ ਵਿਚ ਸਕੂਲਾਂ ਨੂੰ ਬੰਦ ਕਰਨ ਬਾਰੇ ਹੋਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਵਿਦਿਅਕ ਅਦਾਰਿਆਂ ਵਿੱਚ ਜਿੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਉਥੇ ਹੀ ਕਰੋਨਾ ਦੀ ਤੀਜੀ ਲਹਿਰ ਦੇ ਆਉਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ। ਦੇਸ਼ ਵਿੱਚ ਜਿੱਥੇ ਕਰੋਨਾ ਦੇ ਨਵੇ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੀ ਪੰਜਾਬ ਵਿਚ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਕਾਰਨ ਹੁਣ ਪੰਜਾਬ ਸਰਕਾਰ ਵੀ ਚਿੰਤਾ ਵਿਚ ਨਜ਼ਰ ਆ ਰਹੀ ਹੈ ਅਤੇ ਵਿਦਿਅਕ ਅਦਾਰਿਆਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਵੀ ਸਖਤੀ ਨਾਲ ਤਾੜਨਾ ਕੀਤੀ ਗਈ ਹੈ। ਕਰੋਨਾ ਕਾਰਨ ਜਿੱਥੇ ਪਹਿਲਾਂ ਵਿਦਿਅਕ ਅਦਾਰਿਆਂ ਨੂੰ ਕਾਫੀ ਲੰਮਾ ਸਮਾਂ ਬੰਦ ਰੱਖਿਆ ਗਿਆ ਸੀ ਅਤੇ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖੀ ਗਈ ਸੀ। ਉੱਥੇ ਹੀ ਹੁਣ ਮੁੜ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕਈ ਤਰਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਹੁਣ ਪੰਜਾਬ ਵਿਚ ਇਥੇ ਚੌਥੀ ਕਲਾਸ ਤੱਕ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਉਨ੍ਹਾਂ ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉੱਥੇ ਹੀ ਹੁਣ ਪਠਾਨਕੋਟ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰੀ ਅਤੇ ਸਾਰੇ ਪ੍ਰਾਈਵੇਟ ਅਦਾਰਿਆਂ ਵਿਚ ਚੌਥੀ ਕਲਾਸ ਤੱਕ ਦੇ ਬੱਚਿਆਂ ਦੇ ਸਕੂਲ ਆਉਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸੁਰੱਖਿਆ ਦੇ ਹਿੱਤ ਵਿੱਚ ਫੈਸਲਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਇਹ ਪਾਬੰਦੀ ਲਗਾਈ ਗਈ ਹੈ।

ਜਿਨ੍ਹਾਂ ਸਖਤੀ ਨਾਲ ਆਦੇਸ਼ ਲਾਗੂ ਕੀਤੇ ਹਨ ਅਤੇ ਇਸ ਪਾਬੰਦੀ ਨੂੰ 15 ਜਨਵਰੀ ਤੱਕ ਲਾਗੂ ਰੱਖਣ ਦੇ ਹੁਕਮ ਜਾਰੀ ਕੀਤੇ। ਹੁਣ ਪਠਾਨਕੋਟ ਜ਼ਿਲੇ ਵਿੱਚ ਜਿੱਥੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਚੌਥੀ ਕਲਾਸ ਤੱਕ ਦੇ ਬੱਚਿਆਂ ਦੀ ਪੜ੍ਹਾਈ ਸਕੂਲ ਵਿੱਚ ਬੰਦ ਕੀਤੀ ਜਾ ਰਹੀ ਹੈ ਉਥੇ ਹੀ ਇਸ ਨੂੰ ਆਨਲਾਈਨ ਹੀ ਜਾਰੀ ਰੱਖਿਆ ਜਾਵੇਗਾ।

ਉੱਥੇ ਹੀ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਅੰਦਰ ਆਉਣ ਵਾਲੇ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਵੀ ਬੰਦ ਰੱਖੇ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਹ ਫ਼ੈਸਲਾ ਵਧੇਰੇ ਤੇਜੀ ਨਾਲ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ।