ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕੇਸਾਂ ਵਿੱਚ ਦਿਨ ਰਾਤ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਕਰੋਨਾ ਨੂੰ ਠੱਲ ਪਾਉਣ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮਈ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਸੂਬੇ ਵਿੱਚ ਮਿੰਨੀ ਤਾਲਾਬੰਦੀ ਕੀਤੀ ਗਈ ਸੀ। ਜਿਸ ਦੀ ਮਿਆਦ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਉੱਥੇ ਹੀ ਪੰਜਾਬ ਵਿਚ ਰਾਤ ਦਾ ਕਰਫ਼ਿਊ ਵੀ ਲਗਾਤਾਰ ਜਾਰੀ ਹੈ ।ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਜਿਲੇ ਵਿੱਚ ਕਰੋਨਾ ਦੀ ਸਥਿਤੀ ਦੇ ਅਨੁਸਾਰ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਆਦੇਸ਼ ਵੀ ਦਿੱਤੇ ਹਨ।
ਹੁਣ ਤੱਕ ਉਹ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਜਿਨ੍ਹਾਂ ਵਿਚੋਂ ਬਹੁਤ ਸਾਰੇ ਇਸ ਉੱਪਰ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ ਕੁਝ ਜ਼ਿੰਦਗੀ ਦੀ ਬਾਜ਼ੀ ਹਾਰ ਗਏ ਹਨ। ਪੰਜਾਬ ਦੇ ਇਸ ਮਸ਼ਹੂਰ ਕਲਾਕਾਰ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਸ਼ਹਿਰ ਦੇ ਪ੍ਰਸਿਧ ਕਾਰਟੂਨਿਸਟ ਅਤੇ ਪੇਂਟਰ ਅੰਮ੍ਰਿਤ ਜ਼ੁਰਫ਼ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਦੱਸਿਆ ਗਿਆ ਹੈ ਕਿ ਕੁਝ ਦਿਨ ਪਹਿਲਾਂ ਹੀ ਉਹ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਕਾਰਨ ਕੁੱਝ ਦਿਨ ਉਹਨਾਂ ਦਾ ਹਸਪਤਾਲ ਵਿੱਚ ਇਲਾਜ ਚੱਲਿਆ, ਉਸ ਉਪਰੰਤ ਉਹ ਵਾਪਸ ਆਪਣੇ ਘਰ ਪਰਤ ਆਏ ਸਨ। ਉਨ੍ਹਾਂ ਨੇ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ ਦੇ ਆਖਰੀ ਦਿਨਾਂ ਦੌਰਾਨ ਵੀ ਆਕਸੀਜਨ ਉਪਰ ਰਹਿ ਕੇ ਵੀ ਰੰਗ , ਤੇ ਬਰੱਸ਼ ਨਹੀਂ ਛੱਡੇ ਸਨ। ਕੱਲ ਐਤਵਾਰ ਦੀ ਸਵੇਰ ਨੂੰ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਤੇ ਮੁੜ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਉਹ ਪਿਛਲੇ ਕਈ ਸਾਲਾਂ ਤੋਂ ਹਰਬੱਲਭ ਸੰਗੀਤ ਸੰਮੇਲਨ ਦੀ ਸਟੇਜ਼ ਵੀ ਡਿਜ਼ਾਈਨ ਕਰਦੇ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਕਰੋਨਾ ਨੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਇਸ ਸੰਸਾਰ ਤੋਂ ਦੂਰ ਕਰ ਦਿੱਤਾ, ਜਿਨ੍ਹਾਂ ਦੀ ਕਮੀ ਉਨ੍ਹਾਂ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
Previous Postਦੀਪ ਸਿੱਧੂ ਬਾਰੇ ਜੇਲ ਚੋਂ ਬਾਹਰ ਆਉਣ ਮਗਰੋਂ ਹੁਣ ਆ ਰਹੀ ਇਹ ਵੱਡੀ ਖਬਰ – ਸਾਰੇ ਪਾਸੇ ਚਰਚਾ
Next Postਪੰਜਾਬ ਚ ਇਥੇ 11 ਦਿਨਾਂ ਚ ਪ੍ਰੀਵਾਰ ਦੇ 3 ਜੀਆਂ ਦੀ ਵਾਰੀ ਵਾਰੀ ਹੋਈ ਇਸ ਤਰਾਂ ਮੌਤ , ਛਾਇਆ ਸੋਗ