ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਚੋਣ ਕਮਿਸ਼ਨ ਵੱਲੋਂ ਚੋਣਾਂ ਨੂੰ ਲੈ ਕੇ ਪ੍ਰਚਾਰ ਕਰਨ ਉਪਰ ਪਾਬੰਦੀ ਲਗਾਈ ਹੈ ਕਿਉਂਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਨਾਲ ਹੀ ਬਹੁਤ ਸਾਰੀਆਂ ਪਾਬੰਦੀਆਂ ਵੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਹੀ ਸਖਤੀ ਕੀਤੀ ਗਈ ਹੈ। ਉਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ, ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ ਤੇ ਸੁਰੱਖਿਅਤ ਚੋਣਾਂ ਕਰਵਾਈਆਂ ਜਾ ਸਕਣ। ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਜਿਥੇ 15 ਜਨਵਰੀ ਤੱਕ ਜਾਰੀ ਰੱਖਿਆ ਗਿਆ ਸੀ ਉਥੇ ਉਨ੍ਹਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਇਹ ਪਬੰਦੀਆਂ ਹੁਣ 22 ਜਨਵਰੀ ਤੱਕ ਲਾਗੂ ਰਹਿਣਗੀਆਂ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਘੱਟ ਇਕੱਠ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ ਜਾ ਸਕਦਾ ਹੈ।
ਹੁਣ ਪੰਜਾਬ ਦੇ ਇਸ ਵਿਧਾਇਕ ਦੀ ਪ੍ਰਚਾਰ ਕਾਰ ਵੱਲੋਂ ਤਬਾਹੀ ਮਚਾਈ ਗਈ ਹੈ ਜਿੱਥੇ ਦੋ ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕਾਂਗਰਸ ਦੇ ਵਿਧਾਇਕ ਸੰਜੇ ਤਲਵਾੜ ਦੀ ਉਹ ਕਾਰ ਬੇਕਾਬੂ ਹੋ ਗਈ ਜੋ ਪ੍ਰਚਾਰ ਸਮੱਗਰੀ ਲੈ ਕੇ ਜਾ ਰਹੀ ਸੀ। ਇਸ ਕਾਰ ਵੱਲੋਂ ਜਿੱਥੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ ਉਥੇ ਹੀ ਚਾਰ ਜਣਿਆਂ ਨੂੰ ਦਰੜ ਦਿੱਤਾ ਗਿਆ ਅਤੇ ਮੋਟਰਸਾਈਕਲ ਸਵਾਰਾਂ ਨੂੰ ਵੀ ਦੂਰ ਤੱਕ ਘੜੀਸ ਕੇ ਲੈ ਗਈ
ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਚਾਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਉਥੇ ਹੀ ਦੋ ਲੋਕਾਂ ਦੀ ਮੌਤ ਹੋ ਗਈ। ਅਤੇ ਦੋ ਲੋਕਾਂ ਨੂੰ ਕੁਝ ਸੱਟਾਂ ਲੱਗੀਆਂ ਹਨ। ਇਹ ਕਾਰ ਜਦੋਂ ਕੋਹਾੜਾਂ ਸਾਇਡ ਤੋਂ ਆ ਰਹੀ ਸੀ ਤਾਂ ਰਫ਼ਤਾਰ ਤੇਜ਼ ਹੋਣ ਕਾਰਨ ਬੇਕਾਬੂ ਹੋ ਗਈ ਅਤੇ ਫੁੱਟਪਾਥ ਤੇ ਵੀ ਜਾ ਚੜ੍ਹੀ।
ਅਤੇ ਬੇਕਾਬੂ ਹੋ ਕੇ ਘੁੰਮਦੀ ਹੋਈ ਚੰਡੀਗੜ੍ਹ ਵਾਲੇ ਪਾਸੇ ਘੁੰਮ ਕੇ ਰੁਕ ਗਈ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਸਿਆ ਗਿਆ ਹੈ ਕੇ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਏ।
Home ਤਾਜਾ ਖ਼ਬਰਾਂ ਪੰਜਾਬ ਦੇ ਇਸ ਵਿਧਾਇਕ ਦੀ ਪ੍ਰਚਾਰ ਕਾਰ ਨੇ ਮਚਾਈ ਹਾਹਾਕਾਰ 2 ਦੀ ਹੋਈ ਮੌਕੇ ਤੇ ਮੌਤ – ਤਾਜਾ ਵੱਡੀ ਖਬਰ
Previous Postਪੰਜਾਬ ਦੇ ਇਸ ਪਿੰਡ ਚੋਂ ਮਿਲੀ ਅਜਿਹੀ ਚੀਜ ਪਈਆਂ ਭਾਜੜਾਂ – ਮੌਕੇ ਤੇ ਪਹੁੰਚ ਗਈਆਂ ਪੁਲਸ ਟੀਮਾਂ
Next Postਤਖ਼ਤ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਕਾਲ ਚਲਾਣੇ ਤੋਂ ਬਾਅਦ ਹੁਣ ਅਚਾਨਕ ਹੋਈ ਇਸ ਹਸਤੀ ਦੀ ਵੀ ਮੌਤ