ਆਈ ਤਾਜ਼ਾ ਵੱਡੀ ਖਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਵੋਟਰਾਂ ਨੂੰ ਭਰਮਾਉਣ ਲਈ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਸਦਕਾ ਉਹਨਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਹੋ ਸਕੇ।ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਵੱਖ-ਵੱਖ ਵਿਭਾਗਾਂ ਦੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਅਤੇ ਕੱਚੇ ਕਰਮਚਾਰੀਆਂ ਵੱਲੋਂ ਲਗਾਤਾਰ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਗੁਰੂ ਹਰ ਸਹਾਏ ਵਿੱਚ ਵੀ ਬੇਰੁਜ਼ਗਾਰ ਟੀਚਰ ਤੇ ਕੱਚੇ ਕਰਮਚਾਰੀਆਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਸੀ।
ਪਰ ਕਈ ਜਗ੍ਹਾ ਤੇ ਮੁੱਖ ਮੰਤਰੀ ਵੱਲੋਂ ਰਾਹਤ ਦਿੱਤੇ ਜਾਣ ਕਾਰਨ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਹੁਣ ਪੰਜਾਬ ਦੇ ਇਨ੍ਹਾਂ ਲੋਕਾਂ ਲਈ ਖੁਸ਼ੀ ਦੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮੁੱਖ ਮੰਤਰੀ ਵੱਲੋਂ ਇਹ ਕੰਮ ਕੀਤਾ ਜਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅਗਸਤ ਮਹੀਨੇ ਦੇ ਵਿਚ ਗੁਰਦਾਸਪੁਰ ਤੋਂ ਰਾਜ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਟਾਲਾ ਸ਼ਹਿਰ ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਖਰਾ ਕਰ ਕੇ ਵੱਖਰਾ ਜ਼ਿਲ੍ਹਾ ਬਣਾਏ ਜਾਣ ਦੀ ਮੰਗ ਕੀਤੀ ਗਈ ਸੀ।
ਜਿਸ ਬਾਰੇ ਉਨ੍ਹਾਂ ਵੱਲੋਂ ਸੂਬਾ ਸਰਕਾਰ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਇਸ ਸ਼ਹਿਰ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਟਾਲਾ ਨੂੰ 24 ਵਾਂ ਜਿਲ੍ਹਾ ਬਣਾਇਆ ਜਾ ਸਕਦਾ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਤਾਪ ਬਾਜਪਾ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਵੱਲੋਂ ਆਪਣੀਆਂ ਇਤਿਹਾਸਕ ਗਲਤੀਆਂ ਨੂੰ ਦੂਰ ਕੀਤਾ ਜਾਵੇਗਾ ਅਤੇ ਛੇਤੀ ਹੀ ਇਸ ਮਾਮਲੇ ਵਿੱਚ ਇਨਸਾਫ਼ ਕੀਤਾ ਜਾਵੇਗਾ।
ਉਥੇ ਹੀ ਇਸ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਹਾਂ-ਪੱਖੀ ਜਵਾਬ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਵੇਖ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਨੂੰ ਚਿੱਠੀ ਲਿਖ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਦੇ ਲਿਖੇ ਗਏ ਪੱਤਰ ਦਾ ਜਵਾਬ ਦਿੱਤਾ ਗਿਆ ਹੈ।
Previous Postਲੋਕਾਂ ਲਈ ਆ ਗਈ ਵੱਡੀ ਮਾੜੀ ਖਬਰ – ਮਹਿੰਗੀਆਂ ਹੋ ਗਈਆਂ ਇਹ ਰੋਜਾਨਾ ਵਰਤਣ ਵਾਲੀਆਂ ਚੀਜਾਂ – ਕਰਲੋ ਜੇਬਾਂ ਢਿਲੀਆਂ
Next Post1 ਦਸੰਬਰ ਤੋਂ ਸਕੂਲਾਂ ਲਈ ਇਥੇ ਹੋ ਗਿਆ ਇਹ ਵੱਡਾ ਐਲਾਨ – ਮਾਪਿਆਂ ਅਤੇ ਬੱਚਿਆਂ ਚ ਖੁਸ਼ੀ ਦੀ ਲਹਿਰ