ਪੰਜਾਬ ਦੇ ਇਹਨਾਂ ਲੋਕਾਂ ਲਈ ਆ ਰਹੀ ਵੱਡੀ ਖੁਸ਼ਖਬਰੀ- ਸਰਕਾਰ ਕਰਨ ਜਾ ਰਹੀ ਇਹ ਕੰਮ , ਲਗਣ ਗੀਆਂ ਮੌਜਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕੋਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋਣ ਕਾਰਨ ਕਈ ਲੋਕ ਬੇਰੁਜ਼ਗਾਰ ਹੋ ਗਏ ਸਨ। ਜਿਸ ਦੇ ਕਾਰਨ ਕਈ ਲੋਕਾਂ ਵੱਲੋਂ ਆਰਥਿਕ ਮੰਦੀ ਦੇ ਕਾਰਣ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਉਥੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਜਿਸ ਨਾਲ ਪੰਜਾਬ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਬਹੁਤ ਸਾਰੇ ਘਰਾਂ ਵਿੱਚ ਰੁਜ਼ਗਾਰ ਵੀ ਪ੍ਰਾਪਤ ਹੋ ਸਕੇ। ਉਥੇ ਹੀ ਪੰਜਾਬ ਅੰਦਰ ਬਹੁਤ ਸਾਰੇ ਠੇਕੇ ਉਪਰ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਸਰਕਾਰ ਵੱਲੋਂ ਕੀਤੇ ਜਾਣ ਦੀ ਮੰਗ ਵੀ ਪਿਛਲੇ ਲੰਮੇਂ ਸਮੇਂ ਤੋਂ ਕੀਤੀ ਜਾ ਰਹੀ ਸੀ।

ਹੁਣ ਪੰਜਾਬ ਦੇ ਇਨ੍ਹਾਂ ਲੋਕਾਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਕਈ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਲਾਮ ਦੇ ਤਹਿਤ ਪੰਜਾਬ ਸਰਕਾਰ ਵੱਲੋਂ 66 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ। ਜੋ ਇਸ ਸਮੇਂ ਕੰਟਰੈਕਟ ਸੇਵਾਵਾਂ ਨਿਭਾ ਰਹੇ ਸਨ। ਇਸ ਬਾਰੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਨਿਟ ਸਬ ਕਮੇਟੀ ਬਣਾ ਕੇ ਇਹ ਫੈਸਲਾ ਕੀਤਾ ਗਿਆ ਹੈ।

ਸਰਕਾਰ ਪਹਿਲਾਂ ਹੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੇ ਵਿੱਤੀ ਪ੍ਰਭਾਵ ਤੇ ਕੰਮ ਕਰ ਚੁੱਕੀ ਹੈ। ਜਿਸ ਦੇ ਤਹਿਤ 1,846,87 ਕਰੋੜ ਰੁਪਏ ਦਾ ਖਰਚ ਕੀਤਾ ਜਾਵੇਗਾ। ਏਨੀ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਦੀਆਂ ਸੇਵਾਵਾਂ ਵਿਚ ਰੈਗੂਲਾਈਜੇਸ਼ਨ ਨੂੰ ਕਾਨੂੰਨੀ ਰੂਪ ਦੇਣ ਲਈ ਦਾ ਪੰਜਾਬ ਪ੍ਰੋਡਕਸਨ ਰੈਗੂਲਾਈਜੇਸ਼ਨ ਆਪ ਕੰਟਰੈਕਟਚੁਅਲ ਐਂਪਲਾਈਜ਼ ਬਿੱਲ ਨੂੰ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕਰਨ ਦੀ ਤਿਆਰੀ ਕੀਤੀ ਗਈ ਹੈ ਜੋ ਸਤੰਬਰ ਵਿੱਚ ਹੋਣਾ ਤੈਅ ਹੈ।

ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੇ ਨਾਲ-ਨਾਲ ਸਰਕਾਰੀ ਮਾਲਕੀ ਵਾਲੇ ਬੋਰਡ ਤੇ ਕਾਰਪੋਰਸ਼ਨਾਂ ਵਿੱਚ ਕੰਮ ਕਰਨ ਵਾਲੇ 66,000 ਤੋਂ ਵੱਧ ਕੰਟਰੈਕਟ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰਨ ਵਾਸਤੇ ਆਦੇਸ਼ ਦਿੱਤਾ ਹੈ।