ਪੰਜਾਬ ਦੇ ਇਹਨਾਂ ਵਿਦਿਆਰਥੀਆਂ ਲਈ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਰਤਾ ਵੱਡਾ ਐਲਾਨ, ਬੱਚਿਆਂ ਵਿਚ ਛਾਈ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਐਲਾਨ ਤੇ ਐਲਾਨ ਕਰਨ ਵਿਚ ਲੱਗੀ ਹੋਈ ਹੈ । ਪਰ ਦੂਜੇ ਪਾਸੇ ਲਗਾਤਾਰ ਵਿਰੋਧੀ ਪਾਰਟੀ ਦੇ ਲੀਡਰਾਂ ਨੂੰ ਉਨ੍ਹਾਂ ਵੱਲੋਂ ਕੀਤੇ ਜਾ ਰਹੇ । ਇਨ੍ਹਾਂ ਐਲਾਨਾਂ ਦੇ ਚਲਦੇ ਲਗਾਤਾਰ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਲਗੇ ਹੋਏ ਹਨ । ਪਰ ਆਮ ਆਦਮੀ ਪਾਰਟੀ ਦੇ ਮਤਰੀ ਆਪਣੇ ਆਪਣੇ ਵਿਭਾਗ ਦੇ ਸੁਧਾਰ ਲਈ ਕਾਰਜ ਕਰਦੇ ਨਜ਼ਰ ਆ ਰਹੇ ਹਨ । ਇਸੇ ਵਿਚਕਾਰ ਹੁਣ ਸਿੱਖਿਆ ਮੰਤਰੀ ਮੀਤ ਹੇਅਰ ਦੇ ਵੱਲੋਂ ਸਕੂਲਾਂ ਨੂੰ ਲੈ ਕੇ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਚਰਚਾ ਚਾਰੇ ਪਾਸੇ ਤੇਜ਼ੀ ਦੇ ਨਾਲ ਛਿੜੀ ਹੋਈ ਹੈ ।

ਦਰਅਸਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੁਣ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹੈ । ਇਸ ਦੇ ਤਹਿਤ ਜਮਾਤ ਪਹਿਲੀ ਦੇ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਗ੍ਰਹਿਣ ਕਰਨ ਦੇ ਯੋਗ ਬਣਾਉਣ ਲਈ ਤਿੰਨ ਮਹੀਨਿਆਂ ਮਹੀਨਿਆਂ ਦਾ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਸ਼ੁਰੂ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ । ਜਿਸ ਦੇ ਚੱਲਦੇ ਪਹਿਲੀ ਜਮਾਤ ਵਿੱਚ ਦਾਖਲ ਵਿਦਿਆਰਥੀਆਂ ਨੂੰ ਭਾਰਤ ਮਿਸ਼ਨ ਤਹਿਤ ਸਕੂਲ ਸਿੱਖਿਆ ਗ੍ਰਹਿਣ ਕਰਨ ਦੇ ਯੋਗ ਬਣਾਉਣ ਲਈ ਤਿੰਨ ਮਹੀਨਿਆਂ ਦਾ ਇਹ ਪ੍ਰੋਗਰਾਮ ਹੋਵੇਗਾ।

ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਪ੍ਰਦੀਪ ਕੁਮਾਰ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਪੰਜਾਬ ਨੇ ਆਖਿਆ ਹੈ ਕਿ ਕੋਰੋਨਾ ਮਹਾਂਮਾਰੀ ਦੇ ਚਲਦੇ ਪਿਛਲੇ ਦੋ ਸਾਲਾਂ ਦੌਰਾਨ ਸਕੂਲ ਵਿੱਚ ਬੱਚਿਆਂ ਦਾ ਦਾਖਲਾ ਤਾਂ ਰਿਹਾ , ਪਰ ਕੋਰੋਨਾ ਦੇ ਚੱਲਦੇ ਲਗਾਈਆਂ ਹੋਈਆਂ ਪਾਬੰਦੀਆਂ ਦੇ ਚੱਲਦੇ ਬੱਚਿਆਂ ਨੂੰ ਕਲਾਸਰੂਮ ਦਾ ਵਾਤਾਵਰਣ ਨਹੀਂ ਮਿਲ ਸਕਿਆ ।

ਜਿਸ ਕਾਰਨ ਬੱਚਿਆਂ ਦਾ ਸਕੂਲੀ ਸਿੱਖਿਆ ਪ੍ਰਾਪਤੀ ਦਾ ਆਧਾਰ ਕਮਜ਼ੋਰ ਰਹਿਣ ਦੀ ਜ਼ਿਆਦਾਤਰ ਖ਼ਦਸ਼ੇ ਜ਼ਾਹਰ ਕੀਤੇ ਜਾ ਰਹੇ ਹਨ । ਜਿਸ ਦੇ ਚੱਲਦੇ ਹੁਣ ਇਨ੍ਹਾਂ ਬੱਚਿਆਂ ਦੇ ਸਾਖਰਤਾ ਅਤੇ ਸੰਖਿਆ ਗਿਆਨ ਦੇ ਆਧਾਰ ਨੂੰ ਮਜ਼ਬੂਤੀ ਦੇਣ ਲਈ ਤਿੰਨ ਮਹੀਨਿਆਂ ਦਾ ਇਹ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅਜਿਹੇ ਕਿਆਸ ਲਗਾਏ ਜਾ ਰਹੇ ਹਨ ਸੀ ਕਿ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਬਹੁਤ ਹੀ ਪ੍ਰਭਾਵਸ਼ਾਲੀ ਸਿੱਧ ਹੋ ਸਕਦਾ ਹੈ ।