ਪੰਜਾਬ ਦੇ ਫੌਜੀ ਨੌਜਵਾਨ ਦੀ ਹੋਈ ਲੇਹ ਲਦਾਖ਼ ਚ ਅਚਾਨਕ ਮੌਤ, ਪੂਰੇ ਇਲਾਕੇ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨ ਜਿਥੇ ਦੇਸ਼ ਦੀ ਰੱਖਿਆ ਵਾਸਤੇ ਫੌਜ ਵਿੱਚ ਭਰਤੀ ਹੁੰਦੇ ਹਨ। ਉਥੇ ਹੀ ਇਨ੍ਹਾਂ ਨੌਜਵਾਨਾਂ ਵੱਲੋਂ ਦੇਸ਼ ਦੀਆਂ ਸਰਹੱਦਾਂ ਉਪਰ ਦਿਨ ਰਾਤ ਸਖਤ ਡਿਊਟੀ ਨਿਭਾਈ ਜਾਂਦੀ ਹੈ ਤਾਂ ਜੋ ਕੋਈ ਵੀ ਦੁਸ਼ਮਣ ਸਾਡੇ ਦੇਸ਼ ਵਿੱਚ ਦਾਖਿਲ ਨਾ ਹੋ ਸਕੇ,ਇਸ ਨੌਕਰੀ ਦੇ ਚਲਦਿਆਂ ਹੋਇਆਂ ਜਿੱਥੇ ਇਹਨਾਂ ਫੌਜੀ ਨੌਜਵਾਨਾਂ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਹੀ ਪਹਾੜੀ ਖੇਤਰਾਂ ਦੇ ਵਿਚ ਬਰਫਬਾਰੀ ਦੇ ਦੌਰਾਨ ਤਾਪਮਾਨ ਦੀ ਗਿਰਾਵਟ ਦੇ ਚਲਦਿਆਂ ਹੋਇਆਂ ਫੌਜੀ ਨੌਜਵਾਨਾਂ ਵਲੋ ਆਪਣੀ ਡਿਊਟੀ ਕੀਤੀ ਜਾਂਦੀ ਹੈ। ਇਸ ਡਿਉਟੀ ਦੇ ਦੌਰਾਨ ਹੀ ਬਹੁਤ ਸਾਰੇ ਫੌਜੀ ਨੌਜਵਾਨ ਜਿੱਥੇ ਦੇਸ਼ ਦੀ ਸੁਰੱਖਿਆ ਵਾਸਤੇ ਸ਼ਹੀਦ ਹੋ ਜਾਂਦੇ ਹਨ।

ਉੱਥੇ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ ਅਤੇ ਜੋ ਆਪਣੇ ਪਿੱਛੇ ਆਪਣੇ ਪਰਿਵਾਰ ਨੂੰ ਰੋਂਦੇ ਕੁਰਲਾਂਦੇ ਛੱਡ ਜਾਂਦੇ ਹਨ। ਹੁਣ ਪੰਜਾਬ ਦੇ ਫੌਜ ਵਿਚ ਤੈਨਾਤ ਜਵਾਨ ਦੀ ਲੇਹ ਲਦਾਖ ਵਿੱਚ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਉਂਦੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਖੰਨਾ ਦੇ ਅਧੀਨ ਆਉਣ ਵਾਲੇ ਪਿੰਡ ਸਲੋਦੀ ਸਿੰਘਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦਾ ਨੌਜਵਾਨ ਸਵਰਨਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਸਾਲ 2008 ਵਿੱਚ ਫੌਜ ਵਿਚ ਭਰਤੀ ਹੋਇਆ ਸੀ।

ਜੋ ਇਸ ਸਮੇਂ ਲੇਹ ਲਦਾਖ ਦੇ ਵਿੱਚ ਡਿਊਟੀ ਉਪਰ ਤੈਨਾਤ ਸੀ। ਜਿਸ ਸਮੇਂ ਤਿੰਨ ਨੌਜਵਾਨ ਆਪਣੀ ਡਿਊਟੀ ਤੋਂ ਵਾਪਸ ਪਰਤ ਰਹੇ ਸਨ ਤਾਂ ਇਨ੍ਹਾਂ ਤਿੰਨ ਫੌਜ ਦੇ ਜਵਾਨਾਂ ਦੀ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਜਿੱਥੇ ਸਵਰਨਜੀਤ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਉਥੇ ਨਾਲ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜੋ ਇਸ ਸਮੇਂ ਜੇਰੇ ਇਲਾਜ ਹਨ।

ਇਸ ਘਟਨਾ ਦੀ ਜਾਣਕਾਰੀ ਫੌਜ ਦੇ ਅਧਿਕਾਰੀਆਂ ਵੱਲੋਂ ਉਸ ਦੇ ਪਿਤਾ ਨੂੰ ਰਾਤ 11 ਵਜੇ ਫੋਨ ਕਰਕੇ ਦਿੱਤੀ ਗਈ ਕਿ ਤੁਹਾਡਾ ਬੇਟਾ ਦੇਸ਼ ਦੀ ਸੇਵਾ ਕਰਦਿਆਂ ਹੋਇਆ ਸ਼ਹੀਦ ਹੋ ਗਿਆ ਹੈ। ਇਸ ਘਟਨਾ ਕਾਰਨ ਜਿਥੇ ਪਿੰਡ ਵਿਚ ਸੋਗ ਦੀ ਲਹਿਰ ਹੈ ਉੱਥੇ ਹੀ ਸ਼ਹੀਦ ਨੌਜਵਾਨ ਦੀ ਮਾਤਾ ਅਤੇ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦਾ ਇੱਕ ਛੋਟਾ ਭਰਾ ਵੀ ਫੌਜ ਵਿੱਚ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਵਿਚ ਪਿੱਛੇ ਮਾਤਾ ਪਿਤਾ , 2 ਛੋਟੇ ਭਰਾ,ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਕੱਲ ਮ੍ਰਿਤਕ ਦੇਹ ਪਿੰਡ ਪਹੁੰਚਣ ਉਪਰੰਤ ਅੰਤਿਮ ਸੰਸਕਾਰ ਕੀਤਾ ਜਾਵੇਗਾ।