ਆਈ ਤਾਜ਼ਾ ਵੱਡੀ ਖਬਰ
ਮਾਨ ਸਰਕਾਰ ਇਸ ਸਮੇਂ ਫੁੱਲ ਐਕਸ਼ਨ ਮੋੜਦੇ ਵਿੱਚ ਅਤੇ ਲਗਾਤਾਰ ਮਾਨ ਸਰਕਾਰ ਦੇ ਵੱਲੋਂ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਭਗਵੰਤ ਮਾਨ ਵੱਲੋਂ ਇਕ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਚੱਲਦੇ ਹੁਣ ਇਸ ਦੀ ਚਰਚਾ ਚਾਰੇ ਪਾਸੇ ਛਿੜ ਚੁੱਕੀ ਹੈ । ਕਿਉਂਕਿ ਹੁਣ ਬਾਦਲ ਸਰਕਾਰ ਦੇ ਵੱਲੋਂ ਪੰਜਾਬ ਦੇ ਸਾਰੇ ਹਲਕਿਅਾਂ ਦੇ ਵਿੱਚ ਇੱਕ ਮੁਹੱਲਾ ਕਲੀਨਿਕ ਅਤੇ ਇਕ ਸਰਕਾਰੀ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਪੰਜਾਬ ਦੇ ਸਿਹਤ ਸਿੱਖਿਆ ਤੇ ਹੋਰ ਪ੍ਰਮੁੱਖ ਖੇਤਰਾਂ ਦੇ ਵਿਕਾਸ ਕਰਨ ਦੇ ਲਈ ਹੁਣ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਸੂਬਿਆਂ ਵਿਚਕਾਰ ਨਾਲੇਜ ਸ਼ੇਅਰਿੰਗ ਐਗਰੀਮੈਂਟ ਤੇ ਦਸਤਾਖਰ ਕਰ ਦਿੱਤੇ ਹਨ ।
ਇਸ ਸਮਝੌਤੇ ਨੂੰ ਕਰਨ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ਤੇ ਸਮਝੌਤੇ ਨੂੰ ਅਨੋਖੀ ਕਿਸਮ ਦੀ ਪਹਿਲ ਦੱਸਦੇ ਹੋਏ ਦੋਵਾਂ ਸੂਬਿਆਂ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਦੇ ਲਈ ਉਸਾਰੂ ਅਤੇ ਮਿਸਾਲੀ ਕਦਮ ਕਰਾਰ ਕਰ ਦਿੱਤਾ ਹੈ । ਉੱਥੇ ਹੀ ਸੀਐਮ ਭਗਵੰਤ ਮਾਨ ਦੇ ਵੱਲੋਂ ਹੁਣ ਪੰਜਾਬ ਦੇ ਇੱਕ ਸੌ ਸਤਾਰਾਂ ਵਿਧਾਨ ਸਭਾ ਹਲਕਿਆਂ ਵਿੱਚ ਇੱਕ ਇੱਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਵੀ ਕਰ ਦਿੱਤਾ ਗਿਆ ।
ਇਸ ਬਾਬਤ ਗੱਲਬਾਤ ਕਰਦਿਆਂ ਹੋਇਆ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਸਿਹਤ ਖੇਤਰ ਦਾ ਬੁਨਿਆਦੀ ਢਾਂਚਾ ਲੜਖੜਾਇਆ ਹੋਇਆ ਹੈ , ਕਿਉਂਕਿ ਸਾਡੇ ਕੋਲ ਚੰਗੇ ਡਾਕਟਰ ਅਤੇ ਹੋਰ ਪੈਰਾ-ਮੈਡੀਕਲ ਸਟਾਫ ਤਾਂ ਹੈ । ਪਰ ਲੋੜੀਂਦਾ ਢਾਂਚਾ ਨਹੀਂ ਹੈ। ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਆਪਣਾ ਤਜਰਬਾ ਸਾਂਝਾ ਕਰਦੇ ਹੋਇਆ ਕਿਹਾ, “ਮੈਂ ਆਪਣੇ ਸੰਸਦੀ ਕੋਟੇ ਦੇ ਫੰਡ ਵਿੱਚੋਂ ਸਿਹਤ ਵਿਭਾਗ ਨੂੰ ਵਾਤਾਨਕੂਲ ਐਂਬੂਲੈਂਸ ਦੇਣਾ ਚਾਹੁੰਦਾ ਸੀ ਪਰ ਮੈਨੂੰ ਇਸ ਕਰਕੇ ਨਾਂਹ ਕਰ ਦਿੱਤੀ ਗਈ ਕਿ ਇਸ ਨੂੰ ਚਲਾਉਣ ਲਈ ਉਨ੍ਹਾਂ ਕੋਲ ਸਟਾਫ ਨਹੀਂ ਹੈ
ਜ਼ਿਕਰਯੋਗ ਹੈ ਕਿ ਦੋਵਾਂ ਸਰਕਾਰਾਂ ਵਿਚ ਜੋ ਸਮਝੌਤਾ ਹੋਇਆ ਹੈ ਉਸ ਦੇ ਚਲਦੇ ਹੁਣ ਪੰਜਾਬ ਦੇ ਵਿੱਚ ਵਿਰੋਧੀਆਂ ਦੇ ਵੱਲੋਂ ਲਗਾਤਾਰ ਭਗਵੰਤ ਮਾਨ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ , ਪਰ ਭਗਵੰਤ ਮਾਨ ਵੱਲੋਂ ਇਸ ਕਦਮ ਨੂੰ ਇਤਿਹਾਸਕ ਕਦਮ ਦੱਸਿਆ ਗਿਆ ਹੈ ।
Home ਤਾਜਾ ਖ਼ਬਰਾਂ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ, ਸੁਣ ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ- ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ, ਸੁਣ ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ- ਤਾਜਾ ਵੱਡੀ ਖਬਰ
Previous Postਇਥੇ ਕਰੋਨਾ ਕਾਰਨ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਮਾਸਕ ਪਾਉਣ ਨੂੰ ਲੈਕੇ ਵਧਾਈ ਸਖਤੀ, ਅਤੇ ਲਗਾਈਆਂ ਹੋਰ ਪਾਬੰਦੀਆਂ
Next Postਇਥੇ ਵਿਆਹ ਚ ਲਾੜੇ ਨੇ ਕੀਤਾ ਅਜਿਹਾ ਕੰਮ, ਸਾਰਿਆਂ ਲਈ ਬਣ ਗਈ ਮਿਸਾਲ- ਹਰੇਕ ਨੂੰ ਦਿੱਤੀ ਇਹ ਨਸੀਹਤ