ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਪੰਜਾਬੀਆਂ ਦੀ ਭਲਾਈ ਐਲਾਨ ਐਲਾਨ ਕੀਤੇ ਜਾ ਰਹੇ ਹਨ । ਕਈ ਤਰ੍ਹਾਂ ਦੇ ਵਾਅਦੇ ਭਗਵੰਤ ਮਾਨ ਪੰਜਾਬੀਆਂ ਨਾਲ ਕਰਦੇ ਨਜ਼ਰ ਆ ਰਹੇ ਹਨ । ਇਸੇ ਵਿਚਕਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਦਰਾਂ ਅਗਸਤ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਹੁਣ ਪੰਜਾਬੀਆਂ ਵਿੱਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ।ਦਰਅਸਲ ਭਗਵੰਤ ਮਾਨ ਵੱਲੋਂ ਅੱਜ ਇਕ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਗਿਆ ਹੈ ਕਿ ਪੰਦਰਾਂ ਅਗਸਤ ਨੂੰ ਸੀਐਮ ਮਾਨ ਵੱਲੋਂ ਪੰਜਾਬ ਦੇ ਵਿੱਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ ।
ਜ਼ਿਕਰਯੋਗ ਹੈ ਕਿ ਲਗਾਤਾਰ ਮਾਨ ਸਰਕਾਰ ਦੇ ਵੱਲੋਂ ਪੰਜਾਬੀਆਂ ਲਈ ਐਲਾਨ ਕੀਤੇ ਜਾ ਰਹੇ ਹਨ, ਹਾਲਾਂਕਿ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀਆਂ ਦੇ ਵੱਲੋਂ ਮਾਨ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ । ਕਈ ਤਰ੍ਹਾਂ ਦੀ ਬਿਆਨਬਾਜ਼ੀ ਵਿਰੋਧੀ ਕਰਦੇ ਹੋਏ ਨਜ਼ਰ ਆ ਰਹੇ ਹਨ । ਪਰ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਮਾਨ ਸਰਕਾਰ ਦੇ ਕੁਝ ਵਾਅਦਿਆਂ ਨੇ ਪੰਜਾਬੀਆਂ ਨੂੰ ਖ਼ੁਸ਼ੀ ਵੀ ਦਿੱਤੀ ਹੈ। ਇਸੇ ਵਿਚਕਾਰ ਹੁਣ ਮਾਨ ਸਰਕਾਰ ਦੇ ਵੱਲੋਂ ਅੱਜ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਉਸ ਦੇ ਚੱਲਦੇ ਹੁਣ ਪੰਜਾਬੀ ਕਾਫੀ ਖੁਸ਼ ਨਜ਼ਰ ਆ ਰਹੇ ਹਨ ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਪਹਿਲੇ ਗੇੜ ‘ਚ ਵਿਚ 75 ਮੁਹੱਲਾ ਕਲਿਨਿਕ ਖੋਲ੍ਹੇ ਜਾਣਗੇ। ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ।ਇੱਥੇ ਵੀ ਦੱਸਣਾ ਬਣਦਾ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਮਲੇ ਵੱਲੋਂ ਸਿਹਤ ਮੰਤਰੀ ਤੇ ਸਿਹਤ ਅਧਿਕਾਰੀਆਂ ਦੇ ਨਾਲ ਇਕ ਬੈਠਕ ਕੀਤੀ ਗਈ ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ਤੇ ਪੰਜਾਬ ਚ ਕਲੀਨਿਕ ਮੁਹੱਲਾ ਬਣਾਏ ਜਾ ਰਹੇ ਹਨ । ਪੰਜਾਬ ਦੇ ਲੋਕਾਂ ਨੂੰ ਇਸ ਨਾਲ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਵੀ ਪੂਰਾ ਹੋ ਜਾਵੇਗਾ ਅਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਵੀ ਪੂਰੇ ਦੇਸ਼ ਵਿਚ ਮਿਸਾਲੀ ਬਣਾਇਆ ਜਾ ਸਕੇਗਾ । ਸੋ ਮਾਨ ਸਰਕਾਰ ਦੇ ਵੱਲੋਂ ਜੋ ਇਹ ਐਲਾਨ ਕੀਤਾ ਗਿਆ ਉਸ ਬਾਬਤ ਤੁਹਾਡੀ ਕੀ ਰਾਇ ਹੈ ਸਾਡੇ ਕੁਮੈਂਟ ਬਾਕਸ ਵਿੱਚ ਸਾਨੂੰ ਲਿਖ ਕੇ ਜ਼ਰੂਰ ਭੇਜੋ ।
Previous Postਪੰਜਾਬ ਦੇ ਸਾਬਕਾ ਮੰਤਰੀ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ
Next Postਵਿਆਹ ਤੋਂ ਇਕ ਦਿਨ ਪਹਿਲਾ ਹੋਈ ਡਾਕਟਰ ਲਾੜੀ ਦੀ ਇਸ ਤਰਾਂ ਮੌਤ, ਪਰਿਵਾਰ ਚ ਛਾਇਆ ਸੋਗ- ਖੁਸ਼ੀਆਂ ਚ ਪਿਆ ਮਾਤਮ