ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿੱਚ ਕਮੀ ਆਉਣ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲਣ ਦੇ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਸਾਰੇ ਅਧਿਆਪਕਾਂ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਸੀ। ਪਿਛਲੇ 2 ਸਾਲਾਂ ਦੌਰਾਨ ਕਰੋਨਾ ਦੇ ਚਲਦੇ ਹੋਏ ਜਿਥੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਕਾਫੀ ਲੰਮਾ ਸਮਾਂ ਘਰ ਤੋਂ ਹੀ ਪੜ੍ਹਾਈ ਕਰਨੀ ਪਈ ਹੈ। ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਸੀ ਅਤੇ ਸਾਰੇ ਬੱਚਿਆਂ ਦੀ ਪੜਾਈ ਆਨਲਾਈਨ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ,ਉਥੇ ਹੀ ਕਰੋਨਾ ਪਾਬੰਦੀਆਂ ਦੇ ਨਾਲ ਹੀ ਵਿੱਦਿਅਕ ਅਦਾਰਿਆਂ ਨੂੰ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਥੇ 15 ਤੋਂ 18 ਸਾਲ ਉਮਰ ਵਰਗ ਦੇ ਟੀਕਾਕਰਨ ਹੋਣ ਵਾਲੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।
ਹੁਣ ਪੰਜਾਬ ਦੇ ਸਕੂਲਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਬੀਤੇ ਦਿਨੀਂ ਜਿੱਥੇ ਪੰਜਾਬ ਸਰਕਾਰ ਵੱਲੋਂ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਸਨ। ਜਿਸ ਵਿੱਚ ਛੇਵੀਂ ਕਲਾਸ ਤੋਂ ਲੈ ਕੇ ਉੱਪਰ ਦੀਆਂ ਸਾਰੀਆਂ ਕਲਾਸਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਉਥੇ ਹੀ ਸਕੂਲ ਆਉਣ ਵਾਲੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਵਿਕਲਾਂਗ ਅਤੇ ਗਰਭਵਤੀ ਔਰਤਾਂ ਨੂੰ ਆਪਣੇ ਘਰ ਤੋਂ ਹੀ ਕੰਮ ਕਰਨ ਦੀ ਇਜਾਜ਼ਤ ਦਿੱਤੀ ਸੀ ਪਰ ਹੁਣ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ ਜਿੱਥੇ ਸਕੂਲਾਂ ਅਤੇ ਦਫਤਰਾਂ ਵਿੱਚ ਉਨ੍ਹਾਂ ਨੂੰ ਵਾਪਸ ਪਰਤ ਆਉਣ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ।
ਜਿਸ ਬਾਰੇ ਹੁਣ ਸਕੂਲ ਸਿੱਖਿਆ ਵਿਭਾਗ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਅਗਰ ਕਿਸੇ ਵੀ ਸਕੂਲਾਂ ਵਿੱਚ ਵਿਕਲਾਂਗ ਅਤੇ ਗਰਭਵਤੀ ਔਰਤ ਕਰਮਚਾਰੀਆਂ ਨੂੰ ਜਬਰਦਸਤੀ ਸਕੂਲ ਆਉਣ ਲਈ ਮਜਬੂਰ ਕੀਤਾ ਜਾਵੇਗਾ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਾਜ਼ਰੀ ਨੂੰ ਦਫ਼ਤਰ ਤੋਂ ਛੋਟ ਦਿੱਤੀ ਗਈ ਹੈ ਅਤੇ ਉਹ ਘਰ ਤੋਂ ਵੀ ਕੰਮ ਕਰ ਸਕਦੇ ਹਨ।
Previous Postਜਲੰਧਰ ਦੇ ਖੇਤਾਂ ਚ ਵਾਪਰਿਆ ਖੌਫਨਾਕ ਕਾਂਡ – ਮੌਕੇ ਦੇ ਹਾਲਤ ਦੇਖ ਕੰਬੀ ਲੋਕਾਂ ਦੀ ਰੂਹ
Next Postਬੱਸਾਂ ਰਾਹੀ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖਬਰ – ਇਹ ਜਾਣਕਾਰੀ ਲੈ ਕੇ ਹੀ ਸਫ਼ਰ ਕਰਨ ਬਾਰੇ ਸੋਚਿਓ