ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਤਾਂ ਜੋ ਬੱਚਿਆਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਪੜ੍ਹਾਈ ਦੇ ਸਾਧਨ ਮੁਹਇਆ ਕਰਵਾਏ ਜਾ ਸਕਣ। ਜਿੱਥੇ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿੱਦਿਅਕ ਅਦਾਰਿਆਂ ਨੂੰ 2 ਅਗਸਤ ਤੋਂ ਖੋਲ੍ਹਿਆ ਗਿਆ ਹੈ, ਅਤੇ ਸਾਰੇ ਬੱਚਿਆਂ ਨੂੰ ਸਕੂਲ ਆਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਉਥੇ ਹੀ ਵਿੱਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਵੀ ਲਾਜ਼ਮੀ ਕਰ ਦਿੱਤਾ ਗਿਆ ਸੀ, ਤਾਂ ਜੋ ਬੱਚਿਆਂ ਨੂੰ ਉਨ੍ਹਾਂ ਦੀ ਤੀਜੀ ਲਹਿਰ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ।
ਹੁਣ ਪੰਜਾਬ ਦੇ ਸਕੂਲਾਂ ਲਈ ਸਿੱਖਿਆ ਮੰਤਰੀ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਮਾਪਿਆਂ ਅਤੇ ਬਚਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਅੱਜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਸਿੱਖਿਆ ਵਿਭਾਗ ਵੱਲੋਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦੇ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾਵੇਗਾ। ਜਿਸ ਲਈ ਸਰਕਾਰ ਵੱਲੋਂ ਇਸ ਕੰਮ ਵਾਸਤੇ 4 ਕਰੋੜ 21 ਲੱਖ ਤੋਂ ਵਧੇਰੇ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਨਾਲ 1400 ਤੋਂ ਵੱਧ ਸਕੂਲਾਂ ਵਿੱਚ ਸਾਇੰਸ ਅਤੇ ਕੰਪਿਊਟਰ ਲੈਬਜ਼ ਦਾ ਪੱਧਰ ਉੱਚਾ ਕੀਤਾ ਜਾਵੇਗਾ।
ਇਨ੍ਹਾਂ ਸਕੂਲਾਂ ਦੀ ਕਾਇਆਕਲਪ ਨੂੰ ਬਦਲਣ ਦਾ ਫੈਸਲਾ ਸਰਕਾਰ ਵੱਲੋਂ ਕੀਤਾ ਗਿਆ ਹੈ ਜਿਸ ਲਈ ਸਾਇੰਸ ਅਤੇ ਕੰਪਿਊਟਰ ਲੈਬਜ਼ ਜ਼ਰੀਏ ਵਿਦਿਆਰਥੀਆਂ ਲਈ ਸ਼ਾਨਦਾਰ ਸਹੂਲਤਾਂ ਮੁਹਈਆ ਕਰਵਾਇਆ ਜਾਣਗੀਆਂ। ਕੀਤੇ ਗਏ ਇਸ ਬਦਲਾਅ ਨਾਲ ਬੱਚਿਆਂ ਦਾ ਝੁਕਾਅ ਵਧੇਰੇ ਇਸ ਪਾਸੇ ਵੱਧ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਸਕੂਲਾਂ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਇਸ਼ਾ ਕਾਲੀਆ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਜਿਸ ਵਿੱਚ ਸਕੂਲਾਂ ਦੀਆਂ ਸਾਇੰਸ ਅਤੇ ਕੰਪਿਊਟਰ ਲੈਬਜ਼ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
Previous Postਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਭਿਆਨਕ ਹਾਦਸਾ – ਇਲਾਕੇ ਚ ਛਾਈ ਸੋਗ ਦੀ ਲਹਿਰ
Next Postਪੰਜਾਬ ਚ ਇਹਨਾਂ ਵਲੋਂ 6 ਸਤੰਬਰ ਤੋਂ ਹੋ ਗਿਆ ਇਹ ਵੱਡਾ ਐਲਾਨ , ਸਰਕਾਰ ਪਈ ਚਿੰਤਾ ਚ – ਤਾਜਾ ਵੱਡੀ ਖਬਰ