ਪੰਜਾਬ ਦੇ ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਇਹ ਹੁਕਮ- ਲਗਣਗੇ ਹੁਣ ਡਬਲ ਸ਼ਿਫਟ ‘ਚ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਪੰਜਾਬ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਹੋਈਆਂ ਹਨ। ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਾਰੀਆਂ ਸਹੂਲਤਾਂ ਹਾਸਲ ਹੋ ਸਕਣ। ਗਰਮੀ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਦੇ ਵਿੱਚ ਸਮੇਂ ਦੀ ਤਬਦੀਲੀ ਕੀਤੀ ਗਈ ਹੈ। ਉਵੇਂ ਹੀ ਵਿਦਿਆਰਥੀਆਂ ,ਅਧਿਆਪਕਾਂ, ਮਾਪਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਬਹੁਤ ਸਾਰੇ ਫ਼ੈਸਲੇ ਲਏ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਿੱਥੇ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਉਥੇ ਹੀ ਬੱਚਿਆਂ ਦੇ ਅਨੁਸਾਰ ਸਾਰੀਆਂ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਅਹਿਮ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਇਹ ਹੁਕਮ ਜਾਰੀ ਹੋ ਗਿਆ ਹੈ ਜਿੱਥੇ ਹੁਣ ਡਬਲ ਸ਼ਿਫ਼ਟਾ ਵਿਚ ਸਕੂਲ ਲੱਗਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਪੰਜਾਬ ਸਰਕਾਰ ਅਤੇ ਪੰਜਾਬ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਾਸਤੇ ਕੁਝ ਖਾਸ ਫੈਸਲੇ ਲਏ ਗਏ ਹਨ ਜਿੱਥੇ ਹੁਣ ਸਰਕਾਰ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧ ਜਾਣ ਅਤੇ ਕਮਰਿਆਂ ਦੀ ਗਿਣਤੀ ਘੱਟਣ ਕਾਰਨ ਇਹ ਸਮੱਸਿਆ ਦਾ ਹੱਲ ਕਰਨ ਲਈ ਸਕੂਲ ਡਬਲ ਸ਼ਿਫ਼ਟ ਚ ਲਗਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ।

ਕਿਉਂਕਿ ਪਿਛਲੇ ਕੁਝ ਸਮੇਂ ਤੋਂ ਜਿੱਥੇ ਸਰਕਾਰੀ ਸਕੂਲਾਂ ਦੇ ਵਿਚ ਬੱਚਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਗਰਮੀ ਦੇ ਮੌਸਮ ਦੇ ਚਲਦਿਆਂ ਹੋਇਆ ਅਤੇ ਜਗਾ ਦੀ ਘਾਟ ਕਾਰਨ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਇਹ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ ਹੁਣ ਪ੍ਰਾਇਮਰੀ ਸਕੂਲ ਹੁਣ ਇਕ ਅਪ੍ਰੈਲ ਤੋਂ 30 ਸਤੰਬਰ ਤੱਕ ਗਰਮੀਆਂ ਦੇ ਦੌਰਾਨ ਸਵੇਰ ਦੀ ਸ਼ਿਫਟ ਵਿੱਚ ਲਗਾਏ ਜਾਣਗੇ।

ਉੱਥੇ ਹੀ ਸਰਦੀਆਂ ਦੇ ਮੌਸਮ ਦੌਰਾਨ 1 ਅਕਤੂਬਰ ਤੋਂ 31 ਮਾਰਚ ਤੱਕ ਪ੍ਰਾਇਮਰੀ ਸਕੂਲ ਸ਼ਾਮ ਦੀ ਸ਼ਿਫਟ ਵਿੱਚ ਲਗਾਏ ਜਾਣਗੇ। ਉਥੇ ਹੀ ਪ੍ਰਾਇਮਰੀ ਸਕੂਲ ਤੋਂ ਉਪਰ ਦੀਆਂ ਕਲਾਸਾਂ 1 ਅਪ੍ਰੈਲ ਤੋਂ 30 ਸਤੰਬਰ ਤੱਕ ਸ਼ਾਮ ਦੀ ਸ਼ਿਫਟ ਵਿਚ ਲਗਾਈਆਂ ਜਾਣਗੀਆਂ। ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਸਕੂਲਾਂ ਵਿੱਚ ਜਗਾ ਦੀ ਘਾਟ ਕਾਰਨ ਬੱਚਿਆਂ ਨੂੰ ਦਰਪੇਸ਼ ਆ ਰਹੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤਾ ਗਿਆ ਹੈ।