ਆਈ ਤਾਜ਼ਾ ਵੱਡੀ ਖਬਰ
ਸੂਬੇ ਵਿਚ ਜਿਥੇ ਇਸ ਸਮੇਂ ਬਿਜਲੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਪਾਵਰ ਪਲਾਂਟਾਂ ਵਿਚ ਕੋਲੇ ਦੀ ਸਪਲਾਈ ਨਾ ਹੋਣ ਕਾਰਣ ਕਈ ਪਾਵਰ ਪਲਾਂਟ ਬੰਦ ਹੋ ਗਏ ਹਨ। ਉੱਥੇ ਹੀ ਸੂਬਾ ਸਰਕਾਰ ਵੱਲੋਂ ਜਿਥੇ ਕੋਲੇ ਦੀ ਸਪਲਾਈ ਵਾਸਤੇ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤੇ ਜਾਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮੁਹਈਆ ਕਰਵਾਏ ਜਾਣ ਦਾ ਵਾਅਦਾ ਕੀਤਾ ਗਿਆ ਸੀ।
ਇਹ ਅਜੇ ਤੱਕ ਪੰਜਾਬ ਵਿੱਚ ਲਾਗੂ ਨਾ ਹੋਣ ਦੇ ਚਲਦੇ ਹੋਏ ਬਹੁਤ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਉਪਰ ਤੰਜ਼ ਵੀ ਕੱਸੇ ਜਾ ਰਹੇ ਹਨ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਇਸ ਦੀ ਪਾਸੇ ਚਰਚਾ ਹੋ ਰਹੀ ਹੈ।। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਪਾਵਰ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ। ਉੱਥੇ ਹੀ ਇਸ ਮੀਟਿੰਗ ਦੇ ਵਿਚ ਜਿਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਹੈ।
ਜਿਸ ਵਿਚ ਪੰਜਾਬ ਦੇ ਅਫਸਰਾਂ ਨਾਲ ਪੰਜਾਬ ਵਿੱਚ ਦਿੱਤੇ ਜਾਣ ਵਾਲੇ 300 ਮੁਫ਼ਤ ਬਿਜਲੀ ਯੂਨਿਟ ਉਪਰ ਵੀ ਵਿਚਾਰ ਚਰਚਾ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਜਿੱਥੇ ਪੰਜਾਬ ਤੋਂ ਕੋਈ ਵੀ ਵੱਡਾ ਨੇਤਾ ਸ਼ਾਮਲ ਨਹੀਂ ਹੋਇਆ ਉਥੇ ਹੀ ਇਸ ਮੀਟਿੰਗ ਦੇ ਵਿਚ ਪੰਜਾਬ ਦੇ ਪਾਵਰ ਅਧਿਕਾਰੀਆਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਾਮਲ ਹੋਏ ਹਨ।
ਇਸ ਮੀਟਿੰਗ ਤੋਂ ਬਾਅਦ ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਅਤੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਉਪਰ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਆਖਿਆ ਕਿ ਜਿੱਥੇ ਪੰਜਾਬ ਦੇ ਫੈਸਲੇ ਦਿੱਲੀ ਵਿਚ ਹੋ ਰਹੇ ਹਨ। ਉਥੇ ਹੀ ਪੰਜਾਬ ਦੇ ਮੁਖ ਮੰਤਰੀ ਰਬੜ ਦੀ ਮੋਹਰ ਸਾਬਤ ਹੋ ਰਹੇ ਹਨ। ਜਿਨ੍ਹਾਂ ਦੇ ਹੱਥ ਪੰਜਾਬ ਦੀ ਵਾਗਡੋਰ ਦਿੱਤੀ ਗਈ ਹੈ। ਪਰ ਪੰਜਾਬ ਦੀ ਵਾਗਡੋਰ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਹੀ ਸੰਭਾਲ ਲਈ।
Home ਤਾਜਾ ਖ਼ਬਰਾਂ ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਇਆ ਇਹ ਵੱਡਾ ਬਿਆਨ, ਸਾਰੇ ਪਾਸੇ ਹੋ ਗਈ ਚਰਚਾ
Previous Postਅਮਰੀਕਾ ਚ ਇਥੋਂ ਆਈ ਵੱਡੀ ਮਾੜੀ ਖਬਰ, ਹਾਈ ਅਲਰਟ ਹੋਇਆ ਜਾਰੀ, ਭਾਰੀ ਪੁਲਿਸ ਫੋਰਸ ਤੈਨਾਤ
Next Postਪੰਜਾਬ ਚ ਇਸ ਦਿਨ ਹੋ ਗਿਆ ਸਰਕਾਰੀ ਛੁਟੀ ਦਾ ਐਲਾਨ, ਆਈ ਤਾਜਾ ਵੱਡੀ ਖਬਰ