ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਦੌਰਾਨ ਜਿਥੇ ਆਮ ਆਦਮੀ ਪਾਰਟੀ ਨੂੰ ਬਹੁਮਤ ਹਾਸਲ ਹੋਇਆ ਹੈ ਅਤੇ ਉਸ ਵੱਲੋਂ ਆਪਣੀ ਪਾਰਟੀ ਦੀ ਜਿੱਤ ਤੋਂ ਬਾਅਦ ਸਰਕਾਰ ਬਣਾਈ ਗਈ ਹੈ। ਉਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਕਾਂਗਰਸ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਚਲਿਆ ਆ ਰਿਹਾ ਕਾਟੋ-ਕਲੇਸ਼ ਉਸ ਦੀ ਹਾਰ ਦਾ ਕਾਰਣ ਵੀ ਬਣਿਆਂ ਹੈ। ਜਿੱਥੇ ਕਾਟੋ ਕਲੇਸ਼ ਦੇ ਚਲਦਿਆਂ ਹੋਇਆਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਸੀ ਅਤੇ ਭਾਜਪਾ ਦੇ ਨਾਲ ਗਠਜੋੜ ਕਰਕੇ ਹੀ ਚੋਣਾਂ ਲੜੀਆਂ ਗਈਆਂ ਸਨ।
ਜਿੱਥੇ ਭਾਜਪਾ ਨੂੰ ਦੋ ਸੀਟਾਂ ਉਪਰ ਜਿੱਤ ਹਾਸਲ ਹੋਈ ਸੀ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਵੱਡਾ ਝਟਕਾ ਲਗਾ ਹੈ। ਪਿਛਲੇ ਦਿਨੀਂ ਹੋਈਆਂ ਵਿਧਾਨ ਸਭਾ ਚੋਣਾਂ ਤੇ ਵਿੱਚ ਜਿੱਥੇ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਪਾਰਟੀ ਨਾਲ ਮਿਲ ਕੇ ਚੋਣਾਂ ਲੜੀਆਂ ਗਈਆਂ ਸਨ। ਉਥੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਅੰਦਰ ਇਕ ਵੀ ਚੋਣ ਹਲਕੇ ਤੋਂ ਚੋਣ ਜਿੱਤਣ ਵਿੱਚ ਕਾਮਯਾਬ ਨਹੀਂ ਹੋ ਸਕੇ।
ਪੰਜਾਬ ਦੇ ਚਾਰ ਜਿਲਿਆਂ ਵਿੱਚ ਜਿੱਥੇ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਅਤੇ ਇਹ ਚੋਣਾਂ ਚਾਰ ਜਿਲਿਆਂ ਵਿੱਚ ਹੋਣਗੀਆਂ% ਜਿਨ੍ਹਾਂ ਵਿੱਚ ਲੁਧਿਆਣਾ ,ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਸ਼ਾਮਲ ਹਨ। ਹੁਣ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਜਿਥੇ ਭਾਜਪਾ ਵੱਲੋਂ ਆਪਣੀ ਪਾਰਟੀ ਵੱਲੋਂ ਵੱਖਰੇ ਤੌਰ ਤੇ ਚੋਣਾਂ ਲੜੀਆਂ ਜਾ ਰਹੀਆਂ ਹਨ।
ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਚੌਣਾਂ ਬਾਰੇ ਸੁਣ ਕੇ ਭਾਰੀ ਝਟਕਾ ਲਗਾ ਹੈ। ਜਿਸ ਦੀ ਜਾਣਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੈਰ ਇੰਚਾਰਜ ਨਰਿੰਦਰ ਰੈਨਾ ਅਤੇ ਦੁਸ਼ਯੁੰਤ ਗੌਤਮ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਅੰਦਰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਅਤੇ ਸੰਗਰੂਰ ਲੋਕ ਸਭਾ ਸੀਟ ਉਪਰ ਚੋਣਾਂ ਭਾਜਪਾ ਵੱਲੋਂ ਆਪਣੇ ਤੌਰ ਤੇ ਹੀ ਲੜੀਆਂ ਜਾਣਗੀਆਂ।
Previous Postਯੂਰਪ ਤੋਂ ਆਈ ਇਹ ਮੰਦਭਾਗੀ ਖਬਰ, ਸੁਣ ਪੰਜਾਬੀਆਂ ਚ ਛਾਈ ਗੁੱਸੇ ਦੀ ਲਹਿਰ
Next Postਪੰਜਾਬ ਚ ਇਥੇ ਬਿਜਲੀ ਨੂੰ ਲੈਕੇ ਆਈ ਮਾੜੀ ਖਬਰ, ਲੱਗਣਗੇ ਕੱਟ- ਕਰਲੋ ਤਿਆਰੀ