ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿੱਥੇ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਵੱਖ-ਵੱਖ ਵਿਵਾਦਾ ਦੇ ਵਿੱਚ ਫਸ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਨੂੰ ਲੈ ਕੇ ਵੀ ਬਹੁਤ ਸਾਰੀਆਂ ਦੁਖਦਾਈ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਇਹ ਰਾਜਨੀਤਿਕ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆਈਆਂ। ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਦਾ ਸ਼ਿਕਾਰ ਵੀ ਹੋਈਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਰਾਜਨੀਤਕ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਪੰਜਾਬ ਦੇ ਸਾਬਕਾ ਮੰਤਰੀ ਦੀ ਹੋਈ ਅਚਾਨਕ ਮੌਤ , ਛਾਇਆ ਸੋਗ, ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੱਥੇਦਾਰ ਤੋਤਾ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਦੱਸਿਆ ਗਿਆ ਹੈ ਕਿ ਜਥੇਦਾਰ ਤੋਤਾ ਸਿੰਘ ਵੱਲੋਂ ਮੋਹਾਲੀ ਦੇ ਹਸਪਤਾਲ ਵਿਚ ਆਖ਼ਰੀ ਸਾਹ ਲਏ ਹਨ।
ਲੰਮੇ ਸਮੇਂ ਤੱਕ ਪੰਜਾਬ ਦੀ ਰਾਜਨੀਤੀ ਨਾਲ ਸੰਬੰਧ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਜੇਰੇ ਇਲਾਜ ਸਨ ਉੱਥੇ ਹੀ 81 ਵਰ੍ਹਿਆਂ ਦੇ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਅਤੇ ਉਨ੍ਹਾਂ ਦੇ ਦੇਹਾਂਤ ਨੂੰ ਰਾਜਨੀਤੀ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਜਿਨ੍ਹਾਂ ਵੱਲੋਂ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਗਿਆ।
Previous Postਪੰਜਾਬ : ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਮਾਂ ਅਤੇ ਫਿਰ ਧੀ ਦੀ ਹੋ ਗਈ ਸਦਮੇ ਚ ਮੌਤ ਇੱਕੋ ਦਿਨ ਘਰ ਚੋਂ ਉਠੀਆਂ 3 ਅਰਥੀਆਂ
Next Postਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵਲੋਂ 15 ਅਗਸਤ ਨੂੰ ਲੈਕੇ ਕਰਤਾ ਵੱਡਾ ਐਲਾਨ, ਜਨਤਾ ਚ ਛਾਈ ਖੁਸ਼ੀ