ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਪਰਿਵਾਰਾਂ ਵਿੱਚ ਵਾਪਰਨ ਵਾਲੀਆਂ ਕੁਝ ਘਟਨਾਵਾਂ ਅਜਿਹਾ ਰੂਪ ਧਾਰਨ ਕਰ ਲੈਂਦੀਆਂ ਹਨ ਜਿਸ ਨਾਲ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਬਹੁਤ ਸਾਰੇ ਲੋਕਾਂ ਦੀ ਜਾਨ ਕਈ ਵਾਪਰਨ ਵਾਲੇ ਸੜਕ ਹਾਦਸੇ ਵਿੱਚ ਚਲੀ ਜਾਂਦੀ ਹੈ ਅਤੇ ਬਹੁਤ ਸਾਰੇ ਲੋਕ ਵਾਪਰਨ ਵਾਲੀਆਂ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ। ਉਥੇ ਹੀ ਕੁਝ ਲੋਕਾਂ ਦੀ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ, ਕਰੋਨਾ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਇਕ ਤੋਂ ਬਾਅਦ ਇੱਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਬਹੁਤ ਸਾਰੇ ਪਰਿਵਾਰਾਂ ਵਿਚ ਇਕੱਠੇ ਮੌਤ ਹੋ ਜਾਣ ਨਾਲ ਸੋਗ ਦੀ ਲਹਿਰ ਫੈਲ ਜਾਂਦੀ ਹੈ।
ਪਤਨੀ ਦੀ ਮੌਤ ਨਾ ਸਹਾਰਦੇ ਹੋਏ ਪਤੀ ਨੇ ਵੀ ਦਮ ਤੋੜਿਆ ਹੈ ਜਿੱਥੇ ਹੱਸਦਾ ਵੱਸਦਾ ਘਰ ਉੱਜੜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਸਬਾ ਰਈਆ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪਰਵਾਰ ਉੱਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਇੱਥੇ ਪਰਿਵਾਰ ਦੇ ਦੋ ਮੈਂਬਰ ਕੁਛ ਹੀ ਦਿਨ ਦੇ ਸਮੇਂ ਦੇ ਨਾਲ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਦੱਸ ਦਈਏ ਕਿ ਜਿੱਥੇ ਇੱਕ ਪਰਿਵਾਰ ਵੱਲੋਂ ਆੜਤ ਅਤੇ ਕਰਿਆਨੇ ਦਾ ਕਾਰੋਬਾਰ ਕੀਤਾ ਜਾਂਦਾ ਹੈ ਅਤੇ ਇਸ ਟਾਂਗਰੀ ਪਰਿਵਾਰ ਦੀ ਨੂੰਹ ਜਿੱਥੇ ਬਿਮਾਰੀ ਦੀ ਚਪੇਟ ਵਿਚ ਆ ਗਈ ਅਤੇ ਕਾਫ਼ੀ ਸਮਾਂ ਬਿਮਾਰ ਰਹਿਣ ਦੇ ਉਪਰਾਂਤ ਜਿਥੇ ਉਸ ਦੀ 26 ਅਕਤੂਬਰ ਨੂੰ ਮੌਤ ਹੋ ਗਈ ਸੀ।
ਉਥੇ ਹੀ ਪਤੀ ਨੂੰ ਆਪਣੀ ਪਤਨੀ ਦੀ ਮੌਤ ਬਾਰੇ ਸੁਣ ਕੇ ਗਹਿਰਾ ਸਦਮਾ ਲੱਗਾ ਅਤੇ ਉਹ ਬਿਮਾਰ ਹੋ ਗਿਆ। ਜਿਸ ਵੱਲੋਂ ਆਪਣੀ ਪਤਨੀ ਦੀ ਮੌਤ ਦੇ ਸਦਮੇ ਨੂੰ ਸਹਾਰਿਆ ਨਹੀਂ ਗਿਆ ਅਤੇ ਉਸ ਨੂੰ ਵੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿਥੇ ਉਹ ਕਾਫੀ ਲੰਮਾ ਸਮਾਂ ਜੇਰੇ ਇਲਾਜ ਰਿਹਾ ਅਤੇ ਉਸ ਦੀ ਹਾਲਤ ਗੰਭੀਰ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ।
ਜਿਸ ਦੀ ਗੰਭੀਰ ਹਾਲਤ ਕਾਰਨ 21 ਨਵੰਬਰ ਨੂੰ ਮੌਤ ਹੋ ਗਈ। ਜਿਸ ਵੱਲੋਂ ਆਪਣੀ ਪਤਨੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵੀ ਨਹੀਂ ਕੀਤੀਆਂ ਗਈਆਂ ਸਨ। ਦੋ ਪਰਿਵਾਰਕ ਮੈਂਬਰਾਂ ਦੀ ਮੌਤ ਨੇ ਇਸ ਤਰ੍ਹਾਂ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
Previous Postਖੁਸ਼ੀਆਂ ਬਦਲੀਆਂ ਮਾਤਮ ਚ : ਚਲ ਰਹੇ ਵਿਆਹ ਚ ਗੋਲੀ ਲੱਗਣ ਨਾਲ ਹੋਈ ਲਾੜੇ ਦੇ ਦੋਸਤ ਦੀ ਮੌਤ
Next Postਇਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ 28 ਨਵੰਬਰ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ