ਪੰਜਾਬ ਵਾਲਿਓ ਹੋ ਜਾਵੋ ਸਾਵਧਾਨ – ਕੋਰੋਨਾ ਵਾਧੇ ਤੋਂ ਅੱਕੀ ਹੋਈ ਸਰਕਾਰ ਨੇ ਇਥੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਜਿਸ ਨਾਲ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਕਰੋਨਾ ਨੂੰ ਰੋਕਣ ਲਈ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਕਰੋਨਾ ਦੀ ਰੋਕਥਾਮ ਲਈ ਸੂਬੇ ਅੰਦਰ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਵੱਧ ਪ੍ਰਭਾਵਿਤ ਹੋਣ ਵਾਲੇ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਰਾਤ ਦਾ ਕਰਫਿਊ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਪੁਲਿਸ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਉੱਪਰ ਸਖ਼ਤੀ ਵਰਤੀ ਜਾ ਰਹੀ ਹੈ ਜੋ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ। ਜਿਨ੍ਹਾਂ ਨੂੰ ਮਾਸਕ ਨਾ ਪਾਉਣ ਤੇ ਚਲਾਨ ਕੀਤੇ ਜਾ ਰਹੇ ਹਨ। ਕਰੋਨਾ ਤੋਂ ਅੱਕੀ ਹੋਈ ਸਰਕਾਰ ਵੱਲੋਂ ਪੰਜਾਬ ਵਿੱਚ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੀ ਰੋਕਥਾਮ ਲਈ ਸਖਤੀ ਵਰਤੀ ਜਾ ਰਹੀ ਹੈ ਉਥੇ ਹੀ ਹੁਣ ਰਾਤ ਦੇ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲੇ ਬਹੁਤ ਸਾਰੇ ਲੋਕਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਕਿਉਂਕਿ ਬਹੁਤ ਸਾਰੇ ਸ਼ਰਾਰਤੀ ਅਨਸਰ ਦੇ ਲਾਗੂ ਕੀਤੇ ਗਏ ਕਰਫਿਊ ਦੌਰਾਨ ਵੀ ਬਾਜ਼ ਨਹੀਂ ਆ ਰਹੇ।

ਗੁਰਦਾਸਪੁਰ ਦੇ ਵਿੱਚ ਵੀ ਬਟਾਲਾ ਖੇਤਰ ਵਿੱਚ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਧਾਰਾ 188 ਅਧੀਨ 29 ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤੇ ਗਏ ਹਨ। ਹੁਣ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਇਕ ਦਿਨ ਲਈ ਜੇਲ ਵਿੱਚ ਬੰਦ ਰੱਖਿਆ ਜਾਵੇਗਾ। ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦੇ ਅਧੀਨ ਹੀ ਰਿਹਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਹੈ ਕਿ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਰਕਾਰ ਵੱਲੋਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਉਸ ਖੇਤਰ ਦੇ ਥਾਣੇ ਦੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਜਾਵੇਗਾ।

ਐਸਐਸਪੀ ਡਾਕਟਰ ਨਾਨਕ ਸਿੰਘ ਨੇ ਵੀ ਦੱਸਿਆ ਕਿ ਸਰਕਾਰ ਵੱਲੋਂ ਲਾਗੂ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਦੇ ਨੇੜੇ 11 ਅਸਥਾਈ ਖੁਲ੍ਹੀਆਂ ਜੇਲ੍ਹਾਂ ਸਥਾਪਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿਚ ਉਨ੍ਹਾਂ ਲੋਕਾਂ ਨੂੰ ਰੱਖਿਆ ਜਾਵੇਗਾ ਜੋ ਮਾਸਕ ਨਹੀਂ ਲਗਾਉਂਦੇ ਅਤੇ ਰਾਤ ਦੇ ਕਰਫਿਊ ਦੀ ਉਲੰਘਣਾ ਕਰਨਗੇ । ਪਹਿਲਾਂ ਮੌਕੇ ਤੇ ਜਮਾਨਤ ਹੋ ਜਾਣ ਕਾਰਨ ਲੋਕਾਂ ਵਿੱਚ ਇਨ੍ਹਾਂ ਆਦੇਸ਼ਾਂ ਦਾ ਕੋਈ ਵੀ ਅਸਰ ਨਹੀਂ ਦੇਖਿਆ ਜਾ ਰਿਹਾ ਸੀ।