ਆਈ ਤਾਜਾ ਵੱਡੀ ਖਬਰ
ਬਰਸਾਤਾਂ ਦੇ ਮੌਸਮ ਵਿੱਚ ਕਈ ਜਗ੍ਹਾ ਤੇ ਭਾਰੀ ਬਰਸਾਤ ਹੋਣ ਦੇ ਚਲਦਿਆਂ ਹੋਇਆਂ ਹੜਾਂ ਵਾਲੀ ਸਥਿਤੀ ਪੈਦਾ ਹੋਈ ਹੈ ਅਤੇ ਕੁਝ ਰਾਜਾਂ ਵਿੱਚ ਬਾਰਿਸ਼ ਨਾ ਹੋਣ ਕਾਰਨ ਸੋਕੇ ਵਰਗੇ ਹਾਲਾਤ ਵੀ ਵੇਖੇ ਜਾ ਰਹੇ ਹਨ। ਪਹਾੜੀ ਖੇਤਰਾਂ ਵਿੱਚ ਹੋਈ ਬਰਸਾਤ ਦੇ ਕਾਰਨ ਬਹੁਤ ਸਾਰੇ ਹਾਦਸੇ ਵੀ ਵਾਪਰ ਰਹੇ ਹਨ ਜਿੱਥੇ ਸੜਕੀ ਆਵਾਜਾਈ ਵੀ ਬੰਦ ਹੋ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਵੀ ਲਗਾਤਾਰ ਬਰਸਾਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਵੀ ਲਗਾਤਾਰ ਮੌਸਮ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਹੁਣ ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਭਾਰੀ ਬਰਸਾਤ ਹੋਵੇਗੀ ਜਿਸ ਨੂੰ ਲੈ ਕੇ ਮੀਂਹ ਦਾ ਅਲਰਟ ਪੰਜਾਬ ਦੇ ਚਾਰ ਜ਼ਿਲਿਆਂ ਵਿੱਚ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਚਾਰ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ ਜਲੰਧਰ ਰੂਪਨਗਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਬਰਸਾਤ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਜਿੱਥੇ ਵੀਰਵਾਰ ਨੂੰ ਡਰਾਈ ਡੇ ਦੇ ਕਾਰਨ ਤਾਪਮਾਨ 1.1 ਡਿਗਰੀ ਦਰਜ ਕੀਤਾ ਗਿਆ ਹੈ ਉੱਥੇ ਹੀ ਚੰਡੀਗੜ੍ਹ ਦਾ ਤਾਪਮਾਨ 1.7 ਡਿਗਰੀ ਤੋਂ ਵੱਧ ਕੇ 33.9 ਡਿਗਰੀ ਦਰਜ ਕੀਤਾ ਗਿਆ ਹੈ। ਗੁਰਦਾਸਪੁਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਅਤੇ ਇਸ ਦੇ ਨਾਲ ਦੇ ਇਲਾਕਿਆਂ ਵਿੱਚ ਵੀ ਬਰਸਾਤ ਦੇਖਣ ਨੂੰ ਮਿਲ ਰਹੀ ਹੈ। ਬੀਤੇ 24 ਘੰਟਿਆਂ ਦੇ ਦੌਰਾਨ ਲੁਧਿਆਣਾ ,ਅੰਮ੍ਰਿਤਸਰ, ਅਤੇ ਜਲੰਧਰ ਦੇ ਕਈ ਇਲਾਕਿਆਂ ਵਿੱਚ ਭਾਰੀ ਬਰਸਾਤ ਵੀ ਹੋਈ ਹੈ। 11 ਸਤੰਬਰ ਤੱਕ ਪੰਜਾਬ ਵਿੱਚ ਮੀਂਹ ਨਾ ਪੈਣ ਦੀ ਜਾਣਕਾਰੀ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਦੇ ਵਿੱਚ ਵੀ ਸਤੰਬਰ ਮਹੀਨੇ ਦੀ ਸ਼ੁਰੂਆਤ ਦੇ ਵਿੱਚ 36.9 ਮਿਲੀਮੀਟਰ ਬਰਸਾਤ ਪਹਿਲੇ ਪੰਜ ਦਿਨਾਂ ਚ ਦਰਜ ਕੀਤੀ ਗਈ। 11 ਸਤੰਬਰ ਤੱਕ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ਵਿੱਚ ਮੁੜ ਤੋਂ ਦੋ ਤੋਂ ਤਿੰਨ ਡਿਗਰੀ ਵਾਧਾ ਦੇਖਣ ਨੂੰ ਵੀ ਮਿਲ ਸਕਦਾ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਦਾ ਅਸਰ ਜੰਮੂ ਕਸ਼ਮੀਰ ਖੇਤਰ ਤੱਕ ਸੀਮਤ ਰਹੇਗਾ।