ਪੰਜਾਬ : ਵਿਦੇਸ਼ ਚ ਪੜਣ ਜਾਣ ਵਾਲੇ ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ ਕੈਪਟਨ ਸਰਕਾਰ ਵਲੋਂ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਰਣ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਦਾ ਸਿੱਧਾ ਅਸਰ ਉਨ੍ਹਾਂ ਦੀ ਪੜ੍ਹਾਈ ਤੇ ਪਿਆ ਹੈ। ਦੇਸ਼ ਭਰ ਵਿੱਚ ਕੀਤੀ ਗਈ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਸਾਰੇ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਸਨ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਵਿਚ ਰੁਕਾਵਟ ਨਾ ਪਵੇ ਇਸ ਲਈ ਆਨਲਾਈਨ ਕਲਾਸਾਂ ਦਾ ਆਯੋਜਨ ਕੀਤਾ ਗਿਆ ਸੀ ਉਥੇ ਬਹੁਤ ਸਾਰੇ ਬੱਚਿਆਂ ਦੀਆਂ ਪ੍ਰੀਖਿਆਵਾਂ ਵੀ ਆਨਲਾਈਨ ਹੀ ਲਈਆਂ ਗਈਆਂ ਸਨ। ਸੀ ਬੀ ਐਸ ਈ ਵੱਲੋਂ ਜਿੱਥੇ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ ਉੱਥੇ ਹੀ ਬਾਰਵੀਂ ਸ਼੍ਰੇਣੀ ਦੇ ਰਿਜਲਟ ਫਾਰਮੂਲੇ ਦੇ ਅਧਾਰ ਤੇ ਕੱਢੇ ਜਾ ਰਹੇ ਹਨ ਤਾਂ ਜੋ ਸਟੂਡੈਂਟ ਵੀਜ਼ੇ ਲਈ ਵਿਦਿਆਰਥੀਆਂ ਨੂੰ ਹੋਰ ਇੰਤਜ਼ਾਰ ਨਾ ਕਰਨਾ ਪਵੇ।

ਪੰਜਾਬ ਸਰਕਾਰ ਵੱਲੋਂ ਵਿਦੇਸ਼ ਵਿੱਚ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀਆਂ ਲਈ ਇਕ ਵੱਡੀ ਖੁਸ਼ਖਬਰੀ ਦਿੱਤੀ ਜਾ ਰਹੀ ਹੈ। ਕਰੋਨਾ ਕਾਲ ਦੌਰਾਨ ਸਰਕਾਰ ਵੱਲੋਂ ਅਪ੍ਰੈਲ ਤੋਂ ਸੂਬੇ ਦੇ ਸਾਰੇ ਆਇਲਟਸ ਇੰਸਟੀਚਿਊਟ ਨੂੰ ਬੰਦ ਕਰ ਦਿੱਤਾ ਗਿਆ ਸੀ। ਇਨ੍ਹਾਂ ਸੰਸਥਾਵਾਂ ਨੂੰ 62 ਦਿਨਾਂ ਦੇ ਬਾਅਦ ਸ਼ੁਕਰਵਾਰ ਨੂੰ ਮੁੜ ਖੋਲਣ ਦੀ ਇਜਾਜ਼ਤ ਮਿਲ ਗਈ ਹੈ ਪਰ ਇਸ ਲਈ ਆਈਲੈਟਸ ਇੰਸਟੀਚਿਊਟ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਕਰੋਨਾ ਦੇ ਵੈਕਸੀਨ ਦੀ ਪਹਿਲੀ ਖੁਰਾਕ ਲਾਜ਼ਮੀ ਲੱਗੀ ਹੋਈ ਹੋਣੀ ਚਾਹੀਦੀ ਹੈ ਅਤੇ ਨਾਲ ਹੀ ਇਨ੍ਹਾਂ ਕੋਚਿੰਗ ਸੈਂਟਰਾਂ ਵੱਲੋਂ ਕ੍ਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨੀ ਵੀ ਜ਼ਰੂਰੀ ਦੱਸੀ ਗਈ ਹੈ।

ਇਨ੍ਹਾਂ ਸੰਸਥਾਵਾਂ ਦੇ ਸੰਚਾਲਕਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਮਨਜ਼ੂਰ ਕੀਤਾ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਬਹੁਤ ਸਾਰੇ ਸਟਾਫ ਮੈਂਬਰਾਂ ਨੂੰ ਕਰੋਨਾ ਦੇ ਟੀਕਾਕਰਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਸਰਕਾਰ ਵੱਲੋਂ ਦਿੱਤੇ ਗਏ ਹੁਕਮਾਂ ਦੀ ਓਪਰੇਟਰਾਂ ਵੱਲੋਂ ਪੂਰੀ ਤਰਾਂ ਨਾਲ ਪਾਲਣਾ ਕੀਤੀ ਜਾਵੇਗੀ।

ਸਰਕਾਰ ਦੇ ਇਨ੍ਹਾਂ ਕੋਚਿੰਗ ਸੈਂਟਰਾਂ ਨੂੰ ਖੋਲਣ ਦੇ ਐਲਾਨ ਤੋਂ ਬਾਅਦ 1000 ਸੰਸਥਾਵਾਂ ਅਤੇ ਲਗਭਗ 50 ਹਜ਼ਾਰ ਦੇ ਕਰੀਬ ਵਿਦਿਆਰਥੀ ਜੋ 12ਵੀ ਦੇ ਨਤੀਜੇ ਆਉਣ ਤੋਂ ਬਾਅਦ ਸਟੂਡੈਂਟ ਵੀਜ਼ੇ ਲਈ ਅਪਲਾਈ ਕਰਨਾ ਚਾਹੁੰਦੇ ਹਨ ਨੂੰ ਲਾਭ ਪ੍ਰਾਪਤ ਹੋਵੇਗਾ ਕਿਉਂਕਿ ਵਿਦੇਸ਼ ਵਿੱਚ ਪੜ੍ਹਾਈ ਕਰਨ ਲਈ ਆਈਲੈਟਸ ਦਾ ਕੀਤਾ ਹੋਣਾ ਜ਼ਰੂਰੀ ਐਲਾਨਿਆ ਗਿਆ ਹੈ।