ਪ੍ਰੀਵਾਰ ਦੇ 4 ਜੀਆਂ ਦੀ ਹੋਈ ਮੌਤ
ਪੰਜਾਬ ਅੰਦਰ ਸੜਕ ਹਾਦਸਿਆਂ ਵਿੱਚ ਆਏ ਦਿਨ ਹੀ ਵਾਧਾ ਹੁੰਦਾ ਜਾ ਰਿਹਾ ਹੈ। ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਸੁਣਦੇ ਹਨ ਅਤੇ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ। ਇਹ ਸਾਲ ਸਭ ਲਈ ਅਜਿਹਾ ਮੰ-ਦ-ਭਾ-ਗਾ ਸਾਲ ਹੈ। ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੀ ਸ਼ੁਰੂਆਤ ਹੁੰਦੇ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਸ਼ੁਰੂ ਹੋ ਗਿਆ ਸੀ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਮੰ-ਦ-ਭਾ-ਗੀ-ਆਂ ਖਬਰਾਂ ਲਈ ਹੀ ਚੜ੍ਹਿਆ ਸੀ ਤੇ ਇਸ ਸਾਲ ਦੇ ਵਿੱਚ ਇਸ ਤਰ੍ਹਾਂ ਦੀਆਂ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।
ਇੱਕ ਪਰਿਵਾਰ ਦੇ ਵੈਸ਼ਨੋ ਦੇਵੀ ਜਾ ਰਹੇ 4 ਪਰਿਵਾਰਕ ਮੈਂਬਰਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕ ਪਰਿਵਾਰ ਜੋ ਕਾਨਪੁਰ ਤੋਂ ਮਾਂ ਵੈਸ਼ਨੋ ਦੇਵੀ ਦਰਸ਼ਨ ਕਰਨ ਲਈ ਜਾ ਰਿਹਾ ਸੀ। ਜਦੋਂ ਇਹ ਪਰਿਵਾਰ ਫਗਵਾੜਾ ਜਲੰਧਰ ਨੈਸ਼ਨਲ ਹਾਈਵੇ ਤੇ ਸ਼ੂਗਰ ਮਿੱਲ ਫਲਾਈਓਵਰ ਚੌਂਕ ਕੋਲ ਪਹੁੰਚਿਆ ਤਾਂ ਇਸ ਪਰਿਵਾਰ ਦੀ ਕਾਰ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਹਾਦਸੇ ਵਿੱਚ 2 ਵਿਅਕਤੀਆਂ ਰਿਸ਼ਭ ਅਤੇ ਕੁਨਾਲ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।
3 ਜ਼ਖ਼ਮੀਆ ਨੂੰ ਸਿਵਲ ਹਸਪਤਾਲ ਫਗਵਾੜਾ ਦਾਖਲ ਕਰਵਾਇਆ ਗਿਆ ਸੀ। ਜਿੱਥੇ ਕੱਲ ਦੁਪਿਹਰ ਸ਼ੋਭਨਾ ਅਤੇ ਪਲਕੀਤ ਦੀ ਵੀ ਮੌਤ ਹੋ ਗਈ। ਇਕ ਜ਼ਖ਼ਮੀ ਜਿਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਹ ਜੇਰੇ ਇਲਾਜ ਹੈ ਤੇ ਉਸ ਦੀ ਹਾਲਤ ਗੰ-ਭੀਰ- ਬਣੀ ਹੋਈ ਹੈ। ਉਸ ਵਿਅਕਤੀ ਦੀ ਪਛਾਣ ਅਜੇ ਤੱਕ ਨਹੀ ਹੋ ਸਕੀ। ਇਸ ਹਾਦਸੇ ਸਬੰਧੀ ਐਸ ਐਚ ਓ ਨਵਦੀਪ ਸਿੰਘ ਨੇ ਦੱਸਿਆ ਕਿ ਫਗਵਾੜਾ ਜਲੰਧਰ ਨੈਸ਼ਨਲ ਹਾਈਵੇ ਤੇ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।
ਜਿਸ ਦੀ ਟੱਕਰ ਅਣਪਛਾਤੇ ਵਾਹਨ ਨਾਲ ਹੋ ਗਈ ਸੀ। ਪੁਲਸ ਨੇ ਦੱਸਿਆ ਕਿ ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਪਛਾਣ ਰਿਸ਼ਵ 24 ਸਾਲ ਪੁੱਤਰ ਅਸ਼ੋਕ ਗੁਪਤਾ, ਕੁਨਾਲ 18 ਸਾਲ ਪੁੱਤਰ ਅਲੋਕ ਗੁਪਤਾ, ਸ਼ੋਭਨਾ 40 ਸਾਲ ਪਤਨੀ ਅਲੋਕ ਗੁਪਤਾ, ਰਿਸ਼ਤੇਦਾਰ ਪਲਕੀਤ 21 ਸਾਲ ਵਜੋਂ ਹੋਈ ਹੈ । ਇਸ ਹਾਦਸੇ ਵਿੱਚ ਸ਼ਿਕਾਰ ਹੋਏ ਇਕ ਜ਼ਖ਼ਮੀ ਦੀ ਪਹਿਚਾਣ ਅਜੇ ਤਕ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
Previous Postਦਿੱਲੀ ਜਾ ਰਹੇ ਕਿਸਾਨ ਅੰਦੋਲਨ ਚੋਂ ਆਈ ਮਾੜੀ ਖਬਰ-ਭਿਆਨਕ ਹਾਦਸੇ ਚ ਹੋਇਆ ਮੌਤ ਦਾ ਤਾਂਡਵ
Next Postਰਾਤੀ 2 ਵਜੇ ਨਾਲ ਗੁਰਦਵਾਰਾ ਬੰਗਲਾ ਸਾਹਿਬ ਤੋਂ ਆਈ ਇਹ ਵੱਡੀ ਮਾੜੀ ਖਬਰ