ਪੰਜਾਬ : ਸਕੂਲ ਵਿਦਿਆਰਥੀਆਂ ਦੀਆਂ ਫੀਸਾਂ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਅਜੋਕੇ ਦੌਰ ਦੇ ਵਿਚ ਵੱਖ ਵੱਖ ਖੇਤਰਾਂ ਵਿਚ ਹੋ ਰਹੇ ਕੰਮ ਕਾਜ ਕੋਰੋਨਾ ਵਾਇਰਸ ਦੇ ਚਲਦੇ ਹੋਏ ਪ੍ਰਭਾਵਿਤ ਹੋਏ ਹਨ। ਭਾਵੇਂ ਦੇਸ਼ ਅੰਦਰ ਹੁਣ ਕੋਰੋਨਾ ਵਾਇਰਸ ਦੀ ਰਫ਼ਤਾਰ ਕਾਫੀ ਹੱਦ ਤੱਕ ਘਟ ਚੁੱਕੀ ਹੈ ਪਰ ਫਿਰ ਵੀ ਸੁਰੱਖਿਆ ਵਜੋਂ ਕਈ ਸਾਵਧਾਨੀਆਂ ਵਰਤੀਆਂ ਜਾ ਰਹੀਆਂ। ਇਸਦੇ ਨਾਲ ਹੀ ਸਰਕਾਰ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਇਨ੍ਹਾਂ ਪਾਬੰਦੀਆਂ ਦੇ ਵਿੱਚ ਬੀਤੇ ਦਿਨੀਂ ਕੁਝ ਢਿੱਲ ਵੀ ਦਿਤੀ ਗਈ ਹੈ। ਜਿਸ ਦੇ ਚਲਦੇ ਹੋਏ ਸਕੂਲਾਂ ਨੂੰ ਮੁੜ ਤੋਂ ਖੋਲ੍ਹਣ ਦੇ ਹੁਕਮ ਵੀ ਦਿੱਤੇ ਜਾ ਚੁੱਕੇ ਹਨ।

ਵੱਖ ਵੱਖ ਸਕੂਲਾਂ ਦੇ ਵਿੱਚ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੀ ਇਸ ਸਮੇਂ ਚੱਲ ਰਹੀਆਂ ਹਨ। ਪਰ ਇਨ੍ਹਾਂ ਪ੍ਰੀਖਿਆਵਾਂ ਨੂੰ ਲੈ ਕੇ ਹੀ ਪੰਜਾਬ ਦੇ ਇਕ ਜਿਲ੍ਹੇ ਵਿੱਚ ਹੰਗਾਮਾ ਖੜ੍ਹਾ ਹੋ ਗਿਆ ਹੈ। ਇਸ ਹੰਗਾਮੇ ਤੋਂ ਬਾਅਦ ਵੱਡੀ ਤਾਦਾਦ ਵਿੱਚ ਲੋਕਾਂ ਦਾ ਹਜ਼ੂਮ ਸਕੂਲ ਦੇ ਬਾਹਰ ਇਕੱਠਾ ਹੋ ਗਿਆ। ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਰਾਜਪੁਰਾ ਕਲੋਨੀ ਵਿਖੇ ਇੱਕ ਨਿੱਜੀ ਸਕੂਲ ਚਲਾਇਆ ਜਾ ਰਿਹਾ ਹੈ। ਇੱਥੇ ਜਦੋਂ ਵਿਦਿਆਰਥੀ ਪੇਪਰ ਦੇਣ ਦੇ ਲਈ ਪੁੱਜੇ ਤਾਂ ਉਨ੍ਹਾਂ ਨੂੰ ਪ੍ਰੀਖਿਆ ਦੇ ਵਿਚ ਬੈਠਣ ਨਹੀਂ ਦਿੱਤਾ ਗਿਆ।

ਜਿਸ ਦਾ ਕਾਰਨ ਸੀ ਬੱਚਿਆਂ ਦਾ ਆਪਣੀ ਪੂਰੀ ਫ਼ੀਸਾਂ ਨੂੰ ਨਾ ਜਮਾਂ ਕਰਵਾਓਣਾ। ਇਸੇ ਸੰਬੰਧ ਵਿੱਚ ਬੱਚਿਆਂ ਦੇ ਮਾਪੇ ਰੋਸ ਵਜੋ ਸਕੂਲ ਦੇ ਬਾਹਰ ਇਕੱਠੇ ਹੋ ਗਏ ਅਤੇ ਸਕੂਲ ਦੇ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਮੌਕੇ ਉਪਰ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਦੇ ਮਾਪੇ ਵੀਨਾ ਰਾਣੀ, ਅਰੁਣ ਕੁਮਾਰ, ਮੋਹਿਨੀ, ਚਰਨਜੀਤ ਚੌਹਾਨ, ਕਾਜਲ, ਰੀਦਮ, ਪ੍ਰਤੀਕ ਕੁਮਾਰ, ਅਮਿਤ ਰਾਣੀ, ਬਜਜੰਗ ਬਹਾਦੁਰ ਅਤੇ ਰਾਜਪਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਲਾਕਡਾਊਨ ਕਰਕੇ ਉਹ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ।

ਅਜਿਹੀ ਮੁ-ਸ਼-ਕ-ਲ ਸਮੇਂ ਉੱਪਰ ਸਕੂਲਾਂ ਵੱਲੋਂ ਅਜਿਹਾ ਕਦਮ ਉਠਾਉਣਾ ਬੇਹੱਦ ਘਟੀਆ ਹੈ। ਇਸ ਦੇ ਜਵਾਬ ਵਿੱਚ ਸਕੂਲ ਪ੍ਰਬੰਧਕਾਂ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਮੁੱਢੋਂ ਨਕਾਰ ਦਿੱਤਾ। ਪਰ ਦੂਜੇ ਪਾਸੇ ਵਿਦਿਆਰਥੀਆਂ ਦੇ ਮਾਪੇ ਗੂੜ੍ਹੀ ਚਿੰਤਾ ਦੇ ਵਿੱਚ ਹਨ। ਉਨ੍ਹਾਂ ਨੇ ਮੰਗ ਕਰਦੇ ਹੋਏ ਆਖਿਆ ਕਿ ਮਾਪਿਆਂ ਦੀ ਆਰਥਿਕ ਮੰਦਹਾਲੀ ਨੂੰ ਦੇਖਦੇ ਹੋਏ ਸਕੂਲ ਵੱਲੋਂ ਫੀਸਾਂ ਨੂੰ ਕਿਸ਼ਤਾਂ ਦੇ ਰੂਪ ਵਿੱਚ ਲਿਆ ਜਾਣਾ ਚਾਹੀਦਾ ਹੈ। ਅਤੇ ਇਨ੍ਹਾਂ ਮੁਸ਼ਕਿਲ ਹਾਲਾਤਾਂ ਕਾਰਨ ਫੀਸ ਨਾ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਵੀ ਪ੍ਰੀਖਿਆ ਵਿਚੋਂ ਬਾਹਰ ਨਹੀਂ ਕਰਨਾ ਚਾਹੀਦਾ।