ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਕੋਰੋਨਾ ਦੇ ਦੌਰ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਨੇ ਆਪਣੀ ਜਿੰਦਗੀ ਗਵਾ ਲਈ ਹੈ ਉਥੇ ਹੀ ਉਨ੍ਹਾਂ ਦੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਵਿਚ ਪੈਰ ਪਸਾਰੇ। ਉਥੇ ਹੀ ਦੁਨੀਆ ਵਿੱਚ ਬਹੁਤ ਸਾਰੇ ਲੋਕਾਂ ਨੂੰ ਵੀ ਆਪਣੀ ਚਪੇਟ ਵਿਚ ਲੈ ਲਿਆ। ਜਿੱਥੇ ਬਹੁਤ ਸਾਰੇ ਲੋਕ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉੱਪਰ ਕਾਬੂ ਪਾਉਣ ਵਿੱਚ ਕਾਮਯਾਬ ਰਹੇ, ਉੱਥੇ ਹੀ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ।
ਬਹੁਤ ਸਾਰੇ ਲੋਕ ਅਜੇ ਵੀ ਇਸ ਬੀਮਾਰੀ ਦੇ ਡਰ ਦੇ ਸਾਏ ਹੇਠ ਆਪਣੀ ਜ਼ਿੰਦਗੀ ਕੱਟ ਰਹੇ ਹਨ। ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦਾ ਵੀ ਸ਼ਿਕਾਰ ਹੋਏ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹੁਣ 50- 50 ਹਜ਼ਾਰ ਰੁਪਏ ਦੇਣ ਬਾਰੇ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਕਰੋਨਾ ਦੇ ਦੌਰ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਇੱਥੇ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਿੱਤੇ ਜਾਣਗੇ।
ਜਿਸ ਬਾਰੇ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਕਰੋਨਾ ਦੇ ਦੌਰ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦਾ ਸਾਰਾ ਵੇਰਵਾ ਸਰਕਾਰ ਤੱਕ ਪਹੁੰਚਾਇਆ ਜਾਵੇ। ਇਸ ਸਬੰਧੀ ਰਿਪੋਰਟ ਭੇਜਣ ਵਾਸਤੇ 15 ਅਕਤੂਬਰ ਤੱਕ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਐਸ ਡੀ ਆਰ ਐਫ ਦੇ ਫੰਡ ਸਾਰੇ ਜ਼ਿਲ੍ਹਿਆਂ ਨੂੰ ਜਾਰੀ ਕੀਤੇ ਜਾਣਗੇ ਤਾਂ ਜੋ ਮ੍ਰਿਤਕਾਂ ਦੇ ਵਾਰਸਾਂ ਨੂੰ ਸਰਕਾਰ ਵੱਲੋਂ 50 ਐਕਸਗਰੇਸ਼ੀਆ ਦਿੱਤਾ ਜਾਵੇਗਾ।
ਜਿਸ ਵਾਸਤੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਇਹ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਜ਼ਿਲ੍ਹੇ ਅੰਦਰ ਸੂਚੀ ਤਿਆਰ ਕੀਤੀ ਜਾਵੇ ਕੇ ਜ਼ਿਲ੍ਹੇ ਵਿੱਚ ਕਿੰਨੇ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁਕੀ ਹੈ। ਇਸ ਸਾਰੇ ਕੰਮ ਵਾਸਤੇ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਮ੍ਰਿਤਕਾਂ ਦੇ ਵਾਰਸਾਂ ਨੂੰ 50 ਹਜ਼ਾਰ ਰੁਪਏ ਐਕਸਗ੍ਰੇਸ਼ੀਆ ਦਿੱਤਾ ਜਾਵੇਗਾ।
Previous Postਪੰਜਾਬ ਚ ਛਾਇਆ ਮਾਤਮ ਵਾਪਰਿਆ ਇਹ ਕਹਿਰ – ਇਲਾਕੇ ਚ ਛਾਈ ਸੋਗ ਦੀ ਲਹਿਰ
Next Postਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਲਗਾਤਾਰ 2 ਘੰਟੇ ਕੀਤਾ ਇਹ ਕੰਮ – ਆਈ ਤਾਜਾ ਵੱਡੀ ਖਬਰ