ਪੰਜਾਬ ਸਰਕਾਰ ਨੇ 21 ਅਪ੍ਰੈਲ ਤੱਕ ਲਈ ਵਧਾਈ ਇਹ ਤਰੀਕ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਦੀ ਕੈਪਟਨ ਸਰਕਾਰ ਵੱਲੋਂ ਜਿੱਥੇ ਕਰੋਨਾ ਕਾਲ ਦੇ ਦੌਰਾਨ ਲੋਕਾਂ ਨੂੰ ਰਾਹਤ ਦੇਣ ਲਈ ਬਹੁਤ ਸਾਰੇ ਇੰਤਜ਼ਾਮ ਕੀਤੇ ਗਏ ਹਨ। ਕੈਪਟਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਦੇ 9 ਜ਼ਿਲ੍ਹੇ ਵਿੱਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉਥੇ ਹੀ ਕਰੋਨਾ ਦੇ ਵਧ ਰਹੇ ਪਸਾਰ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਕਰੋਨਾ ਕਾਲ ਦੇ ਵਿੱਚ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ।

ਕੈਪਟਨ ਸਰਕਾਰ ਵੱਲੋਂ ਇੱਕ ਲੱਖ ਨੌਕਰੀਆਂ ਦੇਣ ਦਾ ਵੀ ਵਾਅਦਾ ਕੀਤਾ ਗਿਆ ਸੀ ਜਿਸ ਦੇ ਤਹਿਤ ਪੰਜਾਬ ਦੇ ਨੌਜਵਾਨਾਂ ਦੀ ਵੱਖ ਵੱਖ ਵਿਭਾਗਾਂ ਵਿਚ ਭਰਤੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 21 ਅਪ੍ਰੈਲ ਤੱਕ ਲਈ ਵਧਾਈ ਗਈ ਹੈ ਇਹ ਤਰੀਕ। ਪੰਜਾਬ ਅੰਦਰ ਜਿੱਥੇ ਸੂਬਾ ਸਰਕਾਰ ਵੱਲੋਂ ਪੁਲੀਸ ਵਿਭਾਗ ਵਿੱਚ ਭਰਤੀ ਨੂੰ ਲੈ ਕੇ ਐਲਾਨ ਕੀਤਾ ਗਿਆ ਸੀ ਉੱਥੇ ਹੀ ਸਿੱਖਿਆ ਵਿਭਾਗ ਵਿੱਚ ਟੀਚਰਾਂ ਦੀ ਭਰਤੀ ਨੂੰ ਲੈ ਕੇ ਇੱਕ ਖਾਸ ਖਬਰ ਦਾ ਐਲਾਨ ਕੀਤਾ ਗਿਆ ਹੈ।

ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਟੀਚਰਾਂ ਦੀ ਭਰਤੀ ਪ੍ਰਕਿਰਿਆ ਲਈ ਅਪਲਾਈ ਕਰਨ ਦਾ ਸਮਾਂ ਚੱਲ ਰਿਹਾ ਹੈ। ਸਰਕਾਰ ਵੱਲੋਂ ਆਨਲਾਈਨ ਅਪਲਾਈ ਕਰਨ ਦੀ ਤਰੀਕ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪਹਿਲਾਂ ਲਾਗੂ ਕੀਤੇ ਗਏ ਆਦੇਸ਼ ਦੇ ਮੁਤਾਬਕ 21 ਦਸੰਬਰ 2020 ਅਪਲਾਈ ਕਰਨ ਦੀ ਪ੍ਰਕਿਰਿਆ ਖਤਮ ਹੋ ਗਈ ਸੀ। ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਟੀਚਰਾਂ ਦੀਆਂ 8393 ਅਸਾਮੀਆਂ ਦੀ ਆਨਲਾਈਨ ਭਰਤੀ ਪ੍ਰਕਿਰਿਆ ਦੀ ਤਰੀਕ 21 ਅਪ੍ਰੈਲ 2021 ਤੱਕ ਕਰ ਦਿੱਤੀ ਗਈ ਹੈ। ਯੋਗ ਉਮੀਦਵਾਰ ਹੁਣ 21 ਅਪ੍ਰੈਲ ਤੱਕ ਅਪਲਾਈ ਕਰ ਸਕਦੇ ਹਨ।

ਯੋਗਤਾ ਲਈ ਉਮੀਦਵਾਰ ਨੇ ਮਾਨਤਾ ਪ੍ਰਾਪਤ ਬੋਰਡ ਤੋਂ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ ਤੇ ਘੱਟੋ-ਘੱਟ 45 ਫੀਸਦੀ ਅੰਕ ਹੋਣੇ ਚਾਹੀਦੇ ਹਨ। ਤੇ ਦਸਵੀਂ ਵਿਚ ਪੰਜਾਬੀ ਦਾ ਵਿਸ਼ਾ ਲਾਜ਼ਮੀ ਪੜ੍ਹਿਆ ਹੋਵੇ। ਜਾਂ ਨਰਸਰੀ ਟੀਚਰ ਐਜੂਕੇਸ਼ਨ ਦਾ ਡਿਪਲੋਮਾ ਪਾਸ ਕੀਤਾ ਹੋਵੇ। ਰਾਖਵਾਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਤਹਿਤ ਛੋਟ ਹੈ। ਉਮੀਦਵਾਰ ਦੀ ਉਮਰ 18 ਸਾਲ ਤੋਂ 37 ਸਾਲ 1 ਦਸੰਬਰ 2020 ਤੱਕ ਹੋਣੀ ਚਾਹੀਦੀ ਹੈ।