ਪੰਜਾਬ ਸਰਕਾਰ ਵਲੋਂ ਅਚਾਨਕ ਇਹਨਾਂ ਲਈ ਹੋਗਿਆ ਇਹ ਵੱਡਾ ਐਲਾਨ ,ਜਨਤਾ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਵਿਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰਾਂ ਜ਼ੋਰ ਸ਼ੋਰ ਨਾਲ ਤਿਆਰੀਆਂ ਜਾ ਰਹੀਆਂ ਹਨ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਵੋਟਾਂ ਸਬੰਧੀ ਭਰਮਾਉਣ ਲਈ ਵੱਖ-ਵੱਖ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਨੂੰ ਆਪਣੇ ਹੱਕ ਵਿਚ ਰੱਖਿਆ ਜਾ ਸਕੇ। ਜਿੱਥੇ ਕਾਂਗਰਸ ਪਾਰਟੀ ਵਿੱਚ ਪਹਿਲਾਂ ਹੀ ਖਿੱਚੋਤਾਣ ਚਲੀ ਆ ਰਹੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਸਪਾ ਨਾਲ ਗਠਜੋੜ ਕਰਕੇ ਚੋਣਾਂ ਵਿੱਚ ਆਪਣੇ ਉਮੀਦਵਾਰ ਉਤਾਰ ਰਹੀ ਹੈ।

ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਉਸ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਉਲਝਣ ਬਣੀ ਹੋਈ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਆਪਣੇ ਪੱਖ ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇਹਨਾ ਲਈ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਵਲੋ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਇਨ੍ਹਾਂ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ 20,98 ਕਰੋੜ ਰੁਪਏ ਦਾ ਕਰਜਾ 4702 ਕਰਜ਼ਦਾਰਾਂ ਦਾ ਮਾਫ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਧਰਮਸੋਤ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਪੰਜਾਬ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਨੌਜਵਾਨਾਂ ਨੂੰ 50 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ , ਜਿਨ੍ਹਾਂ ਦੇ ਕਰਕੇ 31 ਮਾਰਚ 2021 ਤੱਕ ਵੰਡੇ ਗਏ ਸਨ। ਸਰਕਾਰ ਦੇ ਇਸ ਕਦਮ ਨਾਲ ਬਹੁਤ ਸਾਰੇ ਗਰੀਬ ਪਰਿਵਾਰਾਂ ਦੇ ਕਰਜ਼ਦਾਰ ਨੂੰ ਰਾਹਤ ਮਿਲ ਗਈ ਹੈ।