ਪੰਜਾਬ ਸਰਕਾਰ ਵਲੋਂ ਕੀਤਾ ਵੱਡਾ ਐਲਾਨ , ਸੜਕ ਹਾਦਸੇ ਚ ਪੀੜਤ ਦਾ ਹੋਵੇਗਾ ਮੁਫ਼ਤ ਇਲਾਜ- ਤਾਜਾ ਵਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਸੱਤਾ ਵਿਚ ਆਉਣ ਤੋਂ ਪਹਿਲਾਂ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਉੱਥੇ ਹੀ ਹੁਣ ਸਰਕਾਰ ਵੱਲੋਂ ਇਕ ਤੋਂ ਬਾਅਦ ਇੱਕ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰਾਂ ਭਖੀ ਹੋਈ ਸੀ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਵੱਲੋਂ ਸੰਗਰੂਰ ਦੇ ਅਧੀਨ ਆਉਣ ਵਾਲੇ ਸਾਰੇ ਹਲਕਿਆਂ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਪਰ ਸੰਗਰੂਰ ਦੀ ਸੀਟ ਤੋਂ ਜਿੱਤ ਹਾਸਲ ਕਰਨ ਵਿੱਚ ਆਮ ਆਦਮੀ ਪਾਰਟੀ ਕਾਮਯਾਬ ਨਹੀਂ ਹੋ ਸਕੀ।

ਉੱਥੇ ਹੀ ਪੰਜਾਬ ਸਰਕਾਰ ਵੱਲੋਂ ਜਿਥੇ ਆਪਣੇ ਕਾਰਜਕਾਲ ਦੌਰਾਨ 2022-23 ਦਾ ਪਹਿਲਾ ਬਜਟ ਪੇਸ਼ ਕੀਤਾ ਗਿਆ ਹੈ ਅਤੇ ਪੰਜਾਬ ਦੇ ਲੋਕਾਂ ਲਈ ਵੱਡੀਆਂ ਰਾਹਤਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ 24 ਜੂਨ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਇਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ, ਜਿੱਥੇ ਸੜਕ ਹਾਦਸੇ ਵਿੱਚ ਪੀੜਤਾਂ ਦਾ ਮੁਫ਼ਤ ਇਲਾਜ ਹੋਵੇਗਾ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਅੱਜ ਜਿੱਥੇ ਵਿਧਾਨ ਸਭਾ ਸੈਸ਼ਨ ਦੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਬਜਟ ਪੇਸ਼ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਕਈ ਐਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅੱਜ ਪੇਸ਼ ਕੀਤੇ ਗਏ ਇਸ ਬਜਟ ਤੇ ਵਿੱਚ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲੇ ਵਿਅਕਤੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਦੀ ਫ਼ਰਿਸ਼ਤੇ ਸਕੀਮ ਦੀ ਤਰਜ ਤੇ ਪੰਜਾਬ ਵਿਚ ਵੀ ਇਸ ਸਕੀਮ ਨੂੰ ਲਾਗੂ ਕੀਤੇ ਜਾਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਣ ਵਾਲੇ ਲੋਕਾਂ ਨੂੰ ਫਰਿਸ਼ਤੇ ਸਕੀਮ ਦੇ ਤਹਿਤ ਹਰ ਵਿਅਕਤੀ ਵੱਲੋਂ ਬਚਾਇਆ ਜਾ ਸਕੇਗਾ। ਹਸਪਤਾਲ ਲਿਜਾਣ ਵਾਲੇ ਮਰੀਜ਼ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਤ ਵੀ ਕੀਤਾ ਜਾਵੇਗਾ। ਉੱਥੇ ਹੀ ਸੜਕ ਹਾਦਸਿਆਂ ਦੇ ਦੌਰਾਨ ਜ਼ਖਮੀ ਹੋਣ ਵਾਲੇ ਇਨ੍ਹਾਂ ਪੀੜਤਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਇਲਾਜ ਦਾ ਸਾਰਾ ਖਰਚਾ ਚੁੱਕਿਆ ਜਾਵੇਗਾ।