ਪੰਜਾਬ ਸਰਕਾਰ ਵਲੋਂ ਕੈਬਿਨੇਟ ਚ ਲਿਆ ਵੱਡਾ ਫੈਸਲਾ- ਇਹਨਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਅਜਿਹਾ ਫੈਸਲਾ ਲਿਆ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੇ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਵੱਲੋਂ ਵੀ ਸਰਕਾਰ ਵੱਲੋਂ ਲਏ ਗਏ ਫੈਸਲੇ ਦੀ ਸ਼ਲਾਘਾ ਕਰਦਿਆਂ ਹੋਇਆ ਸਰਕਾਰ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। 5 ਜੂਨ ਨੂੰ ਵਾਤਾਵਰਣ ਦਿਵਸ ਤੇ ਇੱਥੇ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਈ ਰੱਖਣ ਵਾਸਤੇ ਇਕ ਜੁਲਾਈ ਤੋ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਦੀ ਵਰਤੋਂ ਤੇ ਪਾਬੰਦੀ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ 27 ਜੂਨ ਨੂੰ ਪੰਜਾਬ ਦਾ ਬਜਟ ਵੀ ਐਲਾਨਿਆ ਜਾਵੇਗਾ।

ਹੁਣ ਪੰਜਾਬ ਸਰਕਾਰ ਵਲੋਂ ਕੈਬਿਨੇਟ ਚ ਲਿਆ ਵੱਡਾ ਫੈਸਲਾ,ਜਿੱਥੇ ਇਹਨਾਂ ਚ ਛਾਈ ਖੁਸ਼ੀ ਦੀ ਲਹਿਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਦੀ ਮੀਟਿੰਗ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਕੀਤੀ ਗਈ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਹੁਣ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਮੂੰਗੀ ‘ਤੇ 7275 ਰੁਪਏ MSP ਦਿੱਤੇ ਜਾਣ ਦਾ ਫੈਸਲਾ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਫੈਸਲੇ ਨੂੰ ਜਿੱਥੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਭਗਵੰਤ ਮਾਨ ਵੱਲੋਂ ਜਿੱਥੇ ਅੱਜ ਇਸ ਕੈਬਨਿਟ ਦੀ ਬੈਠਕ ਬੁਲਾ ਕੇ ਉਸ ਦੀ ਅਗਵਾਈ ਕੀਤੀ ਗਈ ਹੈ ਅਤੇ ਕਈ ਇਤਿਹਾਸਕ ਫੈਸਲੇ ਲਏ ਹਨ ਜਿਨ੍ਹਾਂ ਵਿੱਚੋਂ ਕਿਸਾਨਾਂ ਨੂੰ ਇਕ ਵੱਡੀ ਰਾਹਤ ਦਿੰਦਿਆਂ ਹੋਇਆਂ ਮੂੰਗੀ ‘ਤੇ ਪੰਜਾਬ ਸਰਕਾਰ ਵੱਲੋਂ 7275 ਰੁਪਏ ਐੱਮਐੱਸਪੀ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਜਿਥੇ ਇਸ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਉਥੇ ਹੀ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਉਥੇ ਹੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਦਿਆਂ ਹੋਇਆਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ।