ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੁਕਮ,ਰਾਸ਼ਨ ਕਾਰਡ ਧਾਰਕਾਂ ਨੂੰ ਦਿੱਤਾ ਝਟਕਾ

ਆਈ ਤਾਜਾ ਵੱਡੀ ਖਬਰ  

ਪੰਜਾਬ ਦੇ ਵਸਨੀਕਾਂ ਵਿੱਚੋ ਅਜਿਹੈ ਬਹੁਤ ਸਾਰੇ ਲੋਕ ਹਨ , ਜਿਹੜੇ ਰਾਸ਼ਨ ਕਾਰਡ ਦੇ ਜ਼ਰੀਏ ਆਟਾ ਦਾਲ ਸਕੀਮ ਦਾ ਲਾਭ ਲੈਂਦੇ ਹਨ ,ਸਕੀਮ ਪਰ ਹੁਣ ਪੰਜਾਬ ਰਾਸ਼ਨ ਕਾਰਡ ਧਾਰਕਾਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ , ਕਿਉਂਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਇਸਨੂੰ ਲੈ ਕੇ ਨਵੇਂ ਹੁਕਮ ਜਾਰੀ ਕਰ ਦਿਤੇ ਗਏ ਹਨ ।ਪੰਜਾਬ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ , ਹੁਣ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਕੇ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ । ਦੱਸਦਿਆਂ ਪੰਜਾਬ ਵਿਚ ਲਗਭਗ 70 ਹਜ਼ਾਰ ਰਾਸ਼ਨ ਕਾਰਡ ਆਯੋਗ ਪਾਏ ਗਏ ਹਨ, ਜਿਸ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ’ਚ ਆਉਣ ਤੋਂ ਬਾਅਦ ‘ਸਮਾਰਟ ਰਾਸ਼ਨ ਕਾਰਡਾਂ’ ਦੀ ਜਾਂਚ ਦੇ ਹੁਕਮ ਦਿੱਤੇ ਸਨ।

ਜਿਸ ’ਚ ਲਗਭਗ 70 ਹਜ਼ਾਰ ਲਾਭਪਾਤਰੀ ਅਯੋਗ ਨਿਕਲੇ ਹਨ। ਵੱਡੀ ਗਿਣਤੀ ’ਚ ਆਯੋਗ ਸ਼ਨਾਖ਼ਤ ਹੋਏ ਲਾਭਪਾਤਰੀ ਰਸੂਖਵਾਨ ਵੀ ਹਨ। ਪੰਜਾਬ ਸਰਕਾਰ ਨੇ ਆਯੋਗ ਲਾਭਪਾਤਰੀਆਂ ਦੀ ਛਾਂਟੀ ਲਈ ਪੜਤਾਲ ਸ਼ੁਰੂ ਕੀਤੀ ਗਈ । ਓਥੇ ਹੀ ਇੱਕ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਆਯੋਗ ਪਾਏ ਗਏ ਲੋਕਾਂ ਵਿੱਚੋ ਕਈ ਜ਼ਮੀਨਾਂ ਜਾਇਦਾਦਾਂ ਵਾਲੇ ਸਨ ਜਾਂ ਫਿਰ ਉਨ੍ਹਾਂ ਵਿਚ ਕਾਫ਼ੀ ਨੌਕਰੀਆਂ ਵਾਲੇ ਹਨ।

ਜਿਸ ਕਾਰਨ ਓਹਨਾ ਦੇ ਕਾਰਡ ਰੱਦ ਕਰ ਦਿੱਤੇ ਗਏ , ਨਾਲ ਹੀਦੱਸਦਿਆਂ ਕਿ ਪੁਰਾਣੀ ਸਰਕਾਰ ਜਾਣੀ ਕਿ ਕਾਂਗਰਸ ਦੀ ਸਰਕਾਰ ਸਮੇਂ ਉਨ੍ਹਾਂ ਪਰਿਵਾਰਾਂ ਨੂੰ ਵੀ ਆਟਾ ਦਾਲ ਸਕੀਮ ਦਾ ਲਾਹਾ ਦਿੱਤਾ ਗਿਆ ਜੋ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ।

ਪਰ ਹੁਣ ਆਪ ਦੀ ਮੌਜੂਦਾ ਸਰਕਾਰ ਵੱਲੋਂ ਆਟਾ ਦਾਲ ਸਕੀਮ ਦੀ ਪੜਤਾਲ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕੀਤਾ ਜਾਣਾ ਹੈ। ਖ਼ੁਰਾਕ ਤੇ ਸਪਲਾਈਜ਼ ਵਿਭਾਗ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਪੜਤਾਲ ਬਾਰੇ ਮੀਟਿੰਗ ਸੱਦੀ ਗਈ , ਜਿਸ ਵਿਚ ਆਯੋਗ ਪਾਏ ਗਏ ਲਾਭਪਾਤਰੀਆਂ ਬਾਰੇ ਚਰਚਾ ਹੋਵੇਗੀ।