ਆਈ ਤਾਜਾ ਵੱਡੀ ਖਬਰ
ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖ਼ਬਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ ਵੱਡੀ ਸੌਗਾਤ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਵੱਲੋਂ ਖੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ। ਜਾਣਕਾਰੀ ਦੇ ਅਨੁਸਾਰ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਤੋਹਫ਼ਾ ਦੇਣ ਜਾ ਰਹੀ ਹੈ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕੀਤੀ ਗਈ। ਦੱਸ ਦਈਏ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਕਿਹਾ ਗਿਆ ਕਿ ਅਸੀਂ ਅੱਜ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਜਾਰੀ ਕਰ ਦਿੱਤੀ ਹੈ।
1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ ਛੇ ਫ਼ੀਸਦੀ ਦੀ ਦਰ ਨਾਲ ਵਧਦੀ ਹੋਈ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 350 ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੜ ਹੁੰਦੀ ਹੈ ਇਹ ਕਿਹਾ ਗਿਆ ਕਿ ਉਹ ਜੋ ਕਹਿੰਦੇ ਹਨ ਉਹ ਕਰਦੇ ਵੀ ਹਨ। ਦੱਸ ਦਈਏ ਕਿ ਇਸ ਨਾਲ ਸਰਕਾਰੀ ਮੁਲਾਜ਼ਮਾਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਸਰਕਾਰੀ ਮੁਲਾਜ਼ਮਾਂ ਦੇ ਵੱਲੋਂ ਭੱਤੇ ਦੀ ਬਕਾਇਆ ਰਾਸ਼ੀ ਨੂੰ ਲਾਗੂ ਕਰਨ ਲਈ ਕਾਫ਼ੀ ਦੇਰ ਤੋਂ ਮੰਗ ਕੀਤੀ ਜਾ ਰਹੀ ਸੀ ਪਰ ਹੁਣ ਪੰਜਾਬ ਸਰਕਾਰ ਦੇ ਵੱਲੋਂ ਇਸ ਮੰਗ ਨੂੰ ਪੂਰਾ ਕਰਦੇ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਜਿਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵੱਲੋਂ ਸੋਸ਼ਲ ਮੀਡੀਆ ਦੇ ਰਾਹੀਂ ਸਾਂਝੀ ਕੀਤੀ ਗਈ ਅਤੇ ਕਿਹਾ ਗਿਆ ਕਿ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 350 ਕਰੋੜ ਰੁਪਏ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਓਥੇ ਹੀ ਇਸ ਦੇ ਚਲਦਿਆਂ ਹੁਣ ਸਰਕਾਰੀ ਮੁਲਾਜ਼ਮਾਂ ਦੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਇਹ ਕਿਹਾ ਜਾ ਰਿਹਾ ਹੈ ਕਿ ਇਹ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ। ਦੱਸ ਦਈਏ ਕਿ ਜੋ ਇਹ ਰਾਸ਼ੀ ਲਾਗੂ ਕੀਤੀ ਗਈ ਹੈ ਇਹ 1 ਜੁਲਾਈ 2015 ਤੋਂ ਲੈ ਕੇ 31 ਦਸੰਬਰ 2015 ਤੱਕ ਦੀ ਹੋਵੇਗੀ।
Previous Postਕਬੱਡੀ ਦੇ ਚਮਕਦੇ ਸਿਤਾਰੇ ਦੀ ਹੋਈ ਅਚਾਨਕ ਮੌਤ, ਖੇਡ ਜਗਤ ਚ ਛਾਈ ਸੋਗ ਦੀ ਲਹਿਰ
Next Postਇਥੇ 7 ਸਾਲਾਂ ਮਾਸੂਮ ਕੁੜੀ ਦਾ ਵਿਆਹ 28 ਸਾਲਾਂ ਵਿਅਕਤੀ ਨਾਲ ਕੀਤਾ ਗਿਆ, ਪਰਿਵਾਰ ਨੇ 4.50 ਲੱਖ ਚ ਵੇਚੀ ਧੀ