ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ
ਕਰੋਨਾ ਦੀ ਅਗਲੀ ਲਹਿਰ ਨੇ ਮੁੜ ਤੋਂ ਸਾਰੇ ਵਿਸ਼ਵ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਵੀ ਕਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਵੱਧ ਰਹੇ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਸਾਰੀ ਦੁਨੀਆ ਚਿੰਤਾ ਵਿਚ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਦੇ ਵਿਚ ਮਹਾ ਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ। ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰ ਵੀ ਕਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ।
ਪੰਜਾਬ ਵਿੱਚ ਵੀ ਕਰੋਨਾ ਦੀ ਅਗਲੀ ਲਹਿਰ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਦੇ ਨਾਲ਼ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੱਕ ਲਈ ਇੱਕ ਵੱਡੀ ਖਬਰ ਦਾ ਐਲਾਨ ਹੋ ਗਿਆ ਹੈ। ਪੰਜਾਬ ਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਕੂਲ ਅਤੇ ਕਾਲਜਾਂ ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਅੱਜ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਸਮਾਜਿਕ ਅਤੇ ਵਿਆਹ ਸਮਾਰੋਹ ,
ਅੰਤਿਮ ਸੰਸਕਾਰ ਵਿੱਚ 20 ਵਿਅਕਤੀਆਂ ਦੇ ਇਕੱਠ ਨੂੰ ਹੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਣ ਵਾਲੇ ਇਕੱਠ ਵਿਚ ਸਭ ਲੋਕਾਂ ਦਾ ਮਾਸਕ ਪਾਉਣਾ ਵੀ ਲਾਜ਼ਮੀ ਕੀਤਾ ਗਿਆ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਅੰਦਰ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਸਿਨੇਮਾ-ਹਾਲ ਦੇ ਵਿੱਚ ਵੀ 50 ਫੀਸਦੀ ਦਰਸ਼ਕਾਂ ਹੀ ਆ ਸਕਦੇ ਹਨ। 31 ਮਾਰਚ ਤੱਕ ਸਿਆਸੀ ਰੈਲੀਆਂ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਮੰਦਰ ਸਾਹਿਬ,
ਦੁਰਗਿਆਨਾ ਮੰਦਰ ਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਅੱਜ ਦੀ ਮੀਟਿੰਗ ਵਿੱਚ ਸਰਕਾਰ ਵੱਲੋਂ ਕਿਸਾਨਾਂ ਲਈ ਕਣਕ ਦੀ ਖਰੀਦ ਸਬੰਧੀ ਇਕ ਫ਼ੈਸਲਾ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਪ੍ਰੋਟੋਕੋਲ ਦੇ ਅਨੁਸਾਰ ਹੀ ਕਿਸਾਨਾਂ ਤੋਂ ਕਣਕ ਖਰੀਦੀ ਜਾਵੇਗੀ। ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਂਦੀ ਹੈ ਜੋ ਹੁਣ ਕਰੋਨਾ ਦੇ ਕਾਰਨ 10 ਅਪ੍ਰੈਲ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਕੈਪਟਨ ਸਰਕਾਰ ਵੱਲੋਂ ਕੀਤਾ ਗਿਆ ਹੈ। ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਅੱਜ ਦੀ ਕੀਤੀ ਗਈ ਮੀਟਿੰਗ ਵਿੱਚ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
Previous Postਕਰਲੋ ਘਿਓ ਨੂੰ ਭਾਂਡਾ ਭਾਜਪਾ ਨਾਲ ਹੋ ਗਈ ਜੱਗੋਂ ਤੇਰਵੀਂ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
Next Postਪੰਜਾਬ ਚ ਵਿਆਹ ਕਰਨ ਵਾਲੇ ਸਾਵਧਾਨ ਹੁਣੇ ਹੁਣੇ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ