ਆਈ ਤਾਜ਼ਾ ਵੱਡੀ ਖਬਰ
ਦੇਸ਼ ਦੇ ਵਿੱਚ ਦੋਸ਼ੀਆਂ ਦੇ ਹੌਸਲੇ ਇੰਨੇ ਜ਼ਿਆਦਾ ਬੁਲੰਦ ਹੋ ਚੁੱਕੇ ਹਨ ਕਿ ਦੋਸ਼ੀਆਂ ਦੇ ਵੱਲੋਂ ਬਿਨਾਂ ਕਿਸੇ ਕਾਨੂੰਨ ਤੇ ਪ੍ਰਸ਼ਾਸਨ ਦੇ ਡਰ ਤੋਂ ਬਗੈਰ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਇਹ ਦੋਸ਼ੀ ਇੰਨੇ ਜ਼ਿਆਦਾ ਬੇਖ਼ੌਫ਼ ਹੋ ਚੁੱਕੇ ਹਨ ਕਿ ਦਿਨ ਦਿਹਾੜੇ ਸ਼ਰ੍ਹੇਆਮ ਕਈ ਭਿਆਨਕ ਤੇ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਨਜ਼ਰ ਆਉਂਦੇ ਹਨ । ਬਹੁਤ ਸਾਰੇ ਦੋਸ਼ੀਆਂ ਦੇ ਵੱਲੋਂ ਅਜਿਹੀਆਂ ਖ਼ਤਰਨਾਕ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਕਈ ਤਰ੍ਹਾਂ ਦੇ ਸਬੂਤ ਵੀ ਸਾਹਮਣੇ ਆਉਂਦੇ ਹਨ , ਪਰ ਇਸ ਦੇ ਬਾਵਜੂਦ ਵੀ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ । ਜਿਸ ਦੇ ਚੱਲਦੇ ਇਨ੍ਹਾਂ ਦੋਸ਼ੀਆਂ ਦੇ ਹੌਂਸਲੇ ਹੋਰ ਜ਼ਿਆਦਾ ਵਧ ਜਾਂਦੇ ਹਨ ਤੇ ਸ਼ਰ੍ਹੇਆਮ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਦੋਸ਼ੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਜਿਸ ਨੂੰ ਵੇਖ ਕੇ ਰੂਹ ਤੱਕ ਕੰਬ ਉੱਠਦੀ ਹੈ ਤੇ ਅਜਿਹਾ ਹੀ ਇੱਕ ਰੂਹ ਕੰਬਾਊ ਮਾਮਲਾ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ।
ਜਿੱਥੇ ਹੁਸ਼ਿਆਰਪੁਰ ਦੇ ਹਾਜੀਪੁਰ ਬਲਾਕ ਦੇ ਅਧੀਨ ਪੈਂਦੇ ਪਿੰਡ ਖੁੱਡਾ ਚ ਇਕ ਸਾਬਕਾ ਫੌਜੀ ਦਾ ਦਿਨ ਦਿਹਾੜੇ ਉਸ ਦੇ ਘਰ ਦੇ ਵਿੱਚ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪਿੰਡ ਖੁੱਡਾ ਚ ਇਕ ਸਾਬਕਾ ਫੌਜੀ ਬਲਦੇਵ ਸਿੰਘ ਦਾ ਉਸੇ ਦੇ ਘਰ ਦੇ ਵਿੱਚ ਸਵੇਰੇ ਖ਼ੂਨ ਨਾਲ ਲੱਥਪੱਥ ਮਿਲਣ ਤੇ ਪਿੰਡ ਅਤੇ ਇਲਾਕੇ ਦੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣ ਗਿਆ ।
ਜਦੋਂ ਇਸ ਪੂਰੇ ਮਾਮਲੇ ਸਬੰਧੀ ਇਸ ਸਾਬਕਾ ਫੌਜੀ ਦੇ ਪਰਿਵਾਰਕ ਮੈਬਰਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਇੱਕ ਸਮਾਜ ਸੇਵਕ ਸਨ ਤੇ ਜਦੋਂ ਅੱਜ ਸਵੇਰੇ ਉਨ੍ਹਾਂ ਦਾ ਵੱਡਾ ਪੁੱਤਰ ਜਤੇਂਦਰ ਸਿੰਘ ਗੇਟ ਖੋਲ੍ਹਣ ਲਈ ਉੱਠਿਆ ਤਾਂ ਉਸ ਨੇ ਆਪਣੇ ਵਿਹੜੇ ਦੇ ਵਿੱਚ ਪਿਤਾ ਨੂੰ ਖੂਨੋ ਖੂਨ ਨਾਲ ਲੱਥਪੱਥ ਪਿਆ ਦੇਖਿਆ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਿਰ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਗਿਆ ਸੀ । ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ, ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦਾ ਕਿਸੇ ਦੇ ਵੱਲੋਂ ਕਤਲ ਕਰ ਦਿੱਤਾ ਗਿਆ ।
ਪਰ ਅਜੇ ਤਕ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ ਕਿ ਆਖਰ ਕਿਉਂ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ । ਉਥੇ ਹੀ ਮੌਕੇ ਤੇ ਇਸ ਸਭ ਦੇ ਬਾਰੇ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ । ਪੁਲੀਸ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ ਤੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ । ਉਕਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Previous Postਓਮੀਕਰੋਨ ਦੇ ਖਤਰੇ ਵਿਚਕਾਰ ਮੋਦੀ ਨੇ ਇੰਡੀਆ ਚ 3 ਜਨਵਰੀ ਤੋਂ ਕਰਤਾ ਇਹ ਵੱਡਾ ਐਲਾਨ
Next Postਸਾਵਧਾਨ ਓਮੀਕਰੋਨ ਦਾ ਕਰਕੇ ਸਰਕਾਰ ਹੋ ਗਈ ਸਖਤ – ਏਥੇ 2 ਦਿਨਾਂ ਚ ਕਰਤੀਆਂ 163 FIR